01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਡਿਜੀਟਲ ਗ੍ਰਿਫ਼ਤਾਰੀ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ, 47.80 ਲੱਖ ਰੁਪਏ ਦੀ ਠੱਗੀ

ਚੰਡੀਗੜ੍ਹ, 1 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਵਿਚ ਡਿਜੀਟਲ ਗ੍ਰਿਫ਼ਤਾਰੀ ਦੇ ਨਾਂ ’ਤੇ ਸਾਈਬਰ ਠੱਗੀ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਸੈਕਟਰ-20 ਵਾਸੀ ਇਕ ਮਹਿਲਾ ਨੂੰ ਅਣਪਛਾਤੇ ਸਾਈਬਰ ਠੱਗਾਂ ਨੇ ਇਹ ਕਹਿ ਕੇ ਡਰਾਇਆ ਕਿ ਉਸ ਦਾ ਨਾਂ ਹਵਾਲਾ ਰਾਸ਼ੀ ਨਾਲ ਜੁੜੇ ਇਕ ਗੰਭੀਰ ਅਪਰਾਧਿਕ ਮਾਮਲੇ ਵਿਚ ਸਾਹਮਣੇ ਆਇਆ ਹੈ ਅਤੇ ਉਸ ਦੇ ਨਾਂ ’ਤੇ ਜੰਮੂ-ਕਸ਼ਮੀਰ ਵਿਚ ਇਕ ਸਿੰਮ ਕਾਰਡ ਜਾਰੀ ਹੋਇਆ ਹੈ, ਜਿਸ ਦੀ ਵਰਤੋਂ ਅੱਤਵਾਦੀ ਸੰਗਠਨਾਂ ਨਾਲ ਗੱਲਬਾਤ ਕਰਨ ਲਈ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 02-10-2026
ਚੰਡੀਗੜ੍ਹ, 1 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਵਿਚ ਡਿਜੀਟਲ ਗ੍ਰਿਫ਼ਤਾਰੀ ਦੇ ਨਾਂ ’ਤੇ ਸਾਈਬਰ ਠੱਗੀ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਸੈਕਟਰ-20 ਵਾਸੀ ਇਕ ਮਹਿਲਾ ਨੂੰ ਅਣਪਛਾਤੇ ਸਾਈਬਰ ਠੱਗਾਂ ਨੇ ਇਹ ਕਹਿ ਕੇ ਡਰਾਇਆ ਕਿ ਉਸ ਦਾ ਨਾਂ ਹਵਾਲਾ ਰਾਸ਼ੀ ਨਾਲ ਜੁੜੇ ਇਕ ਗੰਭੀਰ ਅਪਰਾਧਿਕ ਮਾਮਲੇ ਵਿਚ ਸਾਹਮਣੇ ਆਇਆ ਹੈ ਅਤੇ ਉਸ ਦੇ ਨਾਂ ’ਤੇ ਜੰਮੂ-ਕਸ਼ਮੀਰ ਵਿਚ ਇਕ ਸਿੰਮ ਕਾਰਡ ਜਾਰੀ ਹੋਇਆ ਹੈ, ਜਿਸ ਦੀ ਵਰਤੋਂ ਅੱਤਵਾਦੀ ਸੰਗਠਨਾਂ ਨਾਲ ਗੱਲਬਾਤ ਕਰਨ ਲਈ ਕੀਤੀ ਗਈ ਹੈ। ਇਸ ਤੋਂ ਬਾਅਦ ਮੁਲਜ਼ਮਾਂ ਨੇ ਉਸ ਨੂੰ ਡਿਜੀਟਲ ਗ੍ਰਿਫ਼ਤਾਰ ਕਰਨ ਦਾ ਦਾਅਵਾ ਕਰਦਿਆਂ ਉਸ ਤੋਂ 47 ਲੱਖ 80 ਹਜ਼ਾਰ 70 ਰੁਪਏ ਠੱਗੇ ਲਏ। ਪੁਲਿਸ ਅਧਿਕਾਰੀਆਂ ਅਨੁਸਾਰ ਡਿਜੀਟਲ ਗ੍ਰਿਫਤਾਰੀ ਵਰਗੀ ਕੋਈ ਕਾਨੂੰਨੀ ਪ੍ਰਕਿਰਿਆ ਨਹੀਂ ਹੈ। ਜੇਕਰ ਕੋਈ ਤੁਹਾਨੂੰ ਡਿਜੀਟਲ ਗ੍ਰਫਤਾਰ ਕਰਨ ਦਾ ਦਾਅਵਾ ਕਰਦਾ ਹੈ ਤਾਂ ਯਕੀਨਨ ਉਹ ਤੁਹਾਡੇ ਨਾਲ ਧੋਖਾਧੜੀ ਕਰ ਰਿਹਾ ਹੈ। ਇਸ ਸਬੰਧੀ ਸਾਈਬਰ ਥਾਣਾ ਸੈਕਟਰ-17 ਚੰਡੀਗੜ੍ਹ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਬੀ.ਐੱਨ.ਐੱਸ. ਦੀਆਂ ਧਾਰਾਵਾਂ 308, 318(4), 319(2), 336(3), 338, 340(2) ਅਤੇ 61(2) ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਬਹਾਦਰ ਸਿੰਘ ਨੇ ਸਿਸਵਾ ਰੋਡ ’ ਤੇ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਚੱਲ ਰਹੇ ਕੰਮ ਦਾ ਲਿਆ ਜਾਇ... ਅਗਲੀ ਖ਼ਬਰ 484 ਪਿੰਡਾਂ ਦੇ ਵਿਕਾਸ ਲਈ ਕੇਂਦਰ ਖੋਲ੍ਹੇਗਾ ਖ਼ਜ਼ਾਨਾ , ਦਲਿਤ ਬਹੁ - ਆਬਾਦੀ ਵਾਲੇ ਪਿੰਡਾਂ ਨੂੰ ਪੀ . ਐੱਮ . ਆਦਰਸ਼ ਗ੍ਰਾਮ...
Ad Position 24