01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਪ੍ਰਧਾਨ ਬਹਾਦਰ ਸਿੰਘ ਨੇ ਸਿਸਵਾ ਰੋਡ ’ ਤੇ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਚੱਲ ਰਹੇ ਕੰਮ ਦਾ ਲਿਆ ਜਾਇਜ਼ਾ

ਕੁਰਾਲੀ, 1 ਅਕਤੂਬਰ (ਬਿੱਲਾ ਅਕਾਲਗੜ੍ਹੀਆ)- ਸਥਾਨਕ ਸ਼ਹਿਰ ਦੀ ਨਗਰ ਕੌਂਸਲ ਦੇ ਆਪ ਪਾਰਟੀ ਦੇ ਪ੍ਰਧਾਨ ਬਹਾਦਰ ਸਿੰਘ ਓ. ਕੇ.

Ad Position 21
No active advertisement
ਸਿਸਵਾ ਰੋਡ ’ਤੇ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦੇ ਹੋਏ ਪ੍ਰਧਾਨ ਬਹਾਦਰ ਸਿੰਘ ਓ.ਕੇ. ਤੇ ਉਨ੍ਹਾਂ ਦੀ ਟੀਮ। ਤਸਵੀਰ: ਬਿੱਲਾ ਅਕਾਲਗੜ੍ਹੀਆ 02-10-2026
ਕੁਰਾਲੀ, 1 ਅਕਤੂਬਰ (ਬਿੱਲਾ ਅਕਾਲਗੜ੍ਹੀਆ)- ਸਥਾਨਕ ਸ਼ਹਿਰ ਦੀ ਨਗਰ ਕੌਂਸਲ ਦੇ ਆਪ ਪਾਰਟੀ ਦੇ ਪ੍ਰਧਾਨ ਬਹਾਦਰ ਸਿੰਘ ਓ. ਕੇ. ਦੀ ਅਗਵਾਈ ਹੇਠ ਕੌਂਸਲ ਦੀ ਟੀਮ ਵਲੋਂ ਚੰਡੀਗੜ੍ਹ ਰੋਡ ਅਤੇ ਸਿਸਵਾ ਰੋਡ ਵਿਖੇ ਬਰਸਾਤੀ ਪਾਣੀ ਦੀ ਮਾਰ ਝੱਲ ਰਹੇ ਇਲਾਕਾ ਨਿਵਾਸੀਆਂ ਨੂੰ ਵੱਡੀ ਰਾਹਤ ਦਿਵਾਉਣ ਲਈ ਜੰਗੀ ਪੱਧਰ ਤੇ ਵਿਸ਼ੇਸ਼ ਵਿਕਾਸ ਕਾਰਜ ਕਰਵਾਏ ਗਏ ਹਨ। ਕੌਂਸਲ ਦੀ ਟੀਮ ਵਲੋਂ ਮੇਨ ਟੈਫ਼ਿਕ ਲਾਈਟਾਂ ਵਾਲੇ ਚੌਕ ’ਚ ਪਿਛਲੇ ਲੰਮੇ ਸਮੇਂ ਤੋਂ ਠੱਪ ਪਏ ਨਿਕਾਸੀ ਨਾਲਿਆਂ ਦੀ ਜੈਟਿੰਗ ਮਸ਼ੀਨਰੀ ਰਾਹੀਂ ਸਾਫ਼-ਸਫ਼ਾਈ ਕਰਵਾਈ ਜਾ ਰਹੀ ਹੈ। ਇਨ੍ਹਾਂ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ. ਕੇ. ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹਿਰਾਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪ੍ਰਧਾਨ ਬਹਾਦਰ ਸਿੰਘ ਓ. ਕੇ. ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਕਿਸੇ ਵੀ ਪ੍ਰਸ਼ਾਸਨ ਜਾਂ ਸਰਕਾਰ ਵਲੋਂ ਠੱਪ ਹੋਏ ਪੁਰਾਣੇ ਨਿਕਾਸੀ ਨਾਲਿਆਂ ਦੀ ਸਾਰ ਨਹੀਂ ਲਈ ਗਈ ਸੀ। ਇਸੇ ਕਾਰਨ ਚੰਡੀਗੜ੍ਹ ਰੋਡ ਅਤੇ ਸਿਸਵਾ ਰੋਡ ਨਾਲ ਲੱਗਦੀਆਂ ਗਲੀਆਂ ਅਤੇ ਸੜਕਾਂ ’ਤੇ ਥੋੜ੍ਹੀ ਜਿਹੀ ਬਾਰਿਸ਼ ਪੈਣ ’ਤੇ ਵੀ ਹੜ੍ਹਾਂ ਵਰਗੀ ਸਥਿਤੀ ਬਣ ਜਾਂਦੀ ਸੀ । ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਸ਼ਹਿਰ ਦੇ ਲੋਕਾਂ ਦੀ ਇਸ ਸਮੱਸਿਆ ਦੇ ਹੱਲ ਲਈ ਉਨ੍ਹਾਂ ਵਲੋਂ ਸਮੇਂ-ਸਮੇਂ ’ਤੇ ਮੰਗ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਹੁਣ ਸ਼ਹਿਰ ਵਾਸੀਆਂ ਦੀ ਇਸ ਗੰਭੀਰ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਇਸ ਮੰਤਵ ਲਈ ਕੌਂਸਲ ਵਲੋਂ ਖੇਤਰ ਵਿੱਚ ਵੱਡੇ ਆਕਾਰ ਦੀਆਂ ਸੀਮਿੰਟਡ ਪਾਈਪਾਂ ਪਾਈਆਂ ਜਾ ਰਹੀਆਂ ਹਨ ਤਾਂ ਜੋ ਬਰਸਾਤੀ ਪਾਣੀ ਦੀ ਨਿਕਾਸੀ ਸੁਚਾਰੂ ਢੰਗ ਨਾਲ ਹੋ ਸਕੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸ਼ਹਿਰ ’ਚ ਜਿੰਨੇ ਵੀ ਬੰਦ ਪਏ ਨਾਲੇ ਹਨ। ਉਨ੍ਹਾਂ ਦੀ ਨਿਕਾਸੀ ਯਕੀਨੀ ਬਣਾਉਣ ਲਈ ਨਗਰ ਕੌਂਸਲ ਦੇ ਸੈਨੇਟਰੀ ਵਿਭਾਗ ਦੀ ਟੀਮ ਨਾਲ ਮਿਲ ਕੇ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਕੌਂਸਲ ਪ੍ਰਧਾਨ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਦੀ ਸੁੰਦਰਤਾ ਅਤੇ ਵਿਕਾਸ ਲਈ ਚੱਲ ਰਹੇ ਕਾਰਜਾਂ ਵਿੱਚ ਕੌਂਸਲ ਦੀ ਟੀਮ ਨੂੰ ਆਪਣਾ ਪੂਰਨ ਸਹਿਯੋਗ ਦੇਣ। ਇਸ ਮੌਕੇ ਕੌਂਸਲਰ ਸ਼ਾਲੂ ਧੀਮਾਨ ਦੇ ਪਤੀ ਹੈਪੀ ਧੀਮਾਨ, ਕੌਂਸਲਰ ਡਾਕਟਰ ਅਸ਼ਵਨੀ ਸ਼ਰਮਾ, ਸਾਬਕਾ ਕੌਂਸਲਰ ਰਮਾਕਾਂਤ ਕਾਲੀਆ, ਬਿਕਰਮ ਸਿੰਘ ਬਿੱਕਾ, ਨੰਦੀਪਾਲ ਬਾਂਸਲ ਅਤੇ ਅਸ਼ੋਕ ਕੁਮਾਰ ਸਮੇਤ ਹੋਰ ਪਤਵੰਤੇ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖਰੜ ਪੁਲਿਸ ਨੇ ਕ੍ਰਿਕਟ ਦੇ ਮੈਚਾਂ ’ ਚ ਲੋਕਾਂ ਤੋਂ ਸੱਟਾ ਲਗਵਾਉਣ ਅਤੇ ਜਾਅਲਸਾਜ਼ੀ ਕਰਨ ਦੇ ਦੋਸ਼ ਹੇਠ ਪੰਜ ਅਗਲੀ ਖ਼ਬਰ ਡਿਜੀਟਲ ਗ੍ਰਿਫ਼ਤਾਰੀ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ, 47.80 ਲੱਖ ਰੁਪਏ ਦੀ ਠੱਗੀ
Ad Position 24