ਘੜੂੰਆਂ ਵਿਖੇ ਵਿਧਾਇਕ ਡਾ . ਚੰਨੀ ਨੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਵੰਡੇ ਕਾਰਡ
ਖਰੜ, 1 ਅਕਤੂਬਰ (ਜੰਡਪੁਰੀ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਿਵਲ ਸਰਜਨ ਮੁਹਾਲੀ ਡਾ. ਸੰਗੀਤਾ ਜੈਨ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.
ਖਰੜ, 1 ਅਕਤੂਬਰ (ਜੰਡਪੁਰੀ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਿਵਲ ਸਰਜਨ ਮੁਹਾਲੀ ਡਾ. ਸੰਗੀਤਾ ਜੈਨ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਨਾ ਦੀ ਯੋਗ ਅਗਵਾਈ ਹੇਠ ਮੁੱਢਲੇ ਸਿਹਤ ਕੇਂਦਰ ਘੜੂੰਆਂ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਵੰਡਣ ਸੰਬੰਘੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਐਸ. ਸੀ. ਕਮਿਸ਼ਨ ਦੇ ਸਾਬਕਾ ਚੇਅਰਮੈਨ ਤੇ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੌਰਾਨ ਮੁੱਖ ਮਹਿਮਾਨਾਂ ਵਲੋਂ ਯੋਜਨਾ ਦੇ ਲਾਭਪਾਤਰੀਆਂ ਨੂੰ ਆਪਣੇ ਹੱਥੀਂ ਸਿਹਤ ਕਾਰਡ ਵੰਡੇ ਗਏ। ਇਸ ਮੌਕੇ ਵਿਧਾਇਕ ਡਾ. ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ ਅਤੇ ਇਹ ਯੋਜਨਾ ਲੋੜਵੰਦ ਪਰਿਵਾਰਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਸੇ ਦੌਰਾਨ ਐਸ. ਐਮ. ਓ. ਡਾ. ਪ੍ਰੀਤ ਮੋਹਨ ਸਿੰਘ ਖੁਰਾਨਾ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਲੋੜਵੰਦ ਪਰਿਵਾਰ ਬਿਨਾਂ ਕਿਸੇ ਆਰਥਿਕ ਬੋਝ ਤੋਂ ਮਿਆਰੀ ਹਸਪਤਾਲਾਂ ‘ਚ ਆਪਣਾ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਹਰ ਨਾਗਰਿਕ ਤੱਕ ਇਹ ਸਹੂਲਤ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਡਾ. ਪਰਮਿੰਦਰ ਸਿੰਘ, ਡਾ. ਮੁਨੀਸ਼, ਡਾ. ਸਰੋਜ, ਡਾ. ਹਰਦੀਪ, ਆਪਥੈਲਮਿਕ ਅਫ਼ਸਰ ਸੁਖਮਨੀ, ਬਲਾਕ ਐਕਸਟੈਂਸ਼ਨ ਐਜੂਕੇਟਰ ਸਾਹਿਲ ਸੁਖੇਰਾ, ਹੈਲਥ ਸੁਪਰਵਾਈਜ਼ਰ ਦਵਿੰਦਰ ਸਿੰਘ ਅਤੇ ਹੈਲਥ ਵਰਕਰ ਮਨਪ੍ਰੀਤ ਸਿੰਘ ਸਮੇਤ ਸਮੂਹ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ਼ ਮੈਂਬਰ ਵੀ ਹਾਜ਼ਰ ਸਨ।