01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਜੀ . ਐੱਸ . ਟੀ . ਰਿਫੰਡ ਰੋਕ ਕੇ ਵਪਾਰੀਆਂ ਨੂੰ ਕੀਤਾ ਜਾ ਰਿਹਾ ਪ੍ਰੇਸ਼ਾਨ - ਅਨਿਲ ਸਰੀਨ 6 ਮਹੀਨਿਆਂ ਤੋਂ 1200 ਕਰੋੜ ਰੁਪਏ ਰੋਕਣ ਅਤੇ 50 ਹਜ਼ਾਰ ਨੋਟਿਸਾਂ ਰਾਹੀਂ 2500 ਕਰੋੜ ਦੀ ਵਸੂਲੀ ਦਾ ਵੀ ਲਗਾਇਆ ਇਲਜ਼ਾਮ

ਚੰਡੀਗੜ੍ਹ, 1 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਵਪਾਰੀਆਂ ਨੂੰ ਜੀ. ਐੱਸ.

Ad Position 21
No active advertisement
ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ ਗੁਰਿੰਦਰ ਸਿੰਘ। 02-10-2026
ਚੰਡੀਗੜ੍ਹ, 1 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਵਪਾਰੀਆਂ ਨੂੰ ਜੀ.ਐੱਸ.ਟੀ. ਰਿਫੰਡ ਜਾਰੀ ਨਾ ਕਰਕੇ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਲਗਭਗ 6 ਮਹੀਨਿਆਂ ਤੋਂ ਕਰੀਬ 1200 ਕਰੋੜ ਰੁਪਏ ਦਾ ਜੀ.ਐੱਸ.ਟੀ. ਰਿਫੰਡ ਰੁਕਿਆ ਹੋਇਆ ਹੈ, ਜਿਸ ਕਾਰਨ ਵਪਾਰੀਆਂ ਦੀ ਕਾਰੋਬਾਰੀ ਪੂੰਜੀ ਪ੍ਰਭਾਵਿਤ ਹੋ ਰਹੀ ਹੈ। ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾਈ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸਰਕਾਰ ਵੱਲੋਂ ਇਕ ਪਾਸੇ ਜੀ.ਐੱਸ.ਟੀ. ਮਾਲੀਏ ਵਿੱਚ ਵਾਧੇ ਦੇ ਅੰਕੜੇ ਪੇਸ਼ ਕੀਤੇ ਜਾ ਰਹੇ ਹਨ, ਜਦਕਿ ਦੂਜੇ ਪਾਸੇ ਵਪਾਰੀਆਂ ਦੇ ਰਿਫੰਡ ਲੰਬਿਤ ਰੱਖੇ ਜਾ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਰਿਫੰਡ ਦੀ ਰਕਮ ਰੋਕਣ ਨਾਲ ਸਰਕਾਰ ਵੱਲੋਂ ਜੀ.ਐੱਸ.ਟੀ. ਕਲੈਕਸ਼ਨ ਦੇ ਅੰਕੜਿਆਂ ਨੂੰ ਵੱਧ ਦਿਖਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਿਫੰਡ ਸਮੇਂ ਸਿਰ ਜਾਰੀ ਨਾ ਹੋਣ ਕਾਰਨ ਵਪਾਰੀਆਂ ਦੀ ਨਕਦੀ ਦੀ ਲੋੜ ਪ੍ਰਭਾਵਿਤ ਹੁੰਦੀ ਹੈ ਅਤੇ ਉਨ੍ਹਾਂ ਨੂੰ ਕਾਰੋਬਾਰ ਚਲਾਉਣ ਵਿੱਚ ਮੁਸ਼ਕਿਲਾਂ ਆਉਂਦੀਆਂ ਹਨ। ਇਸ ਮੌਕੇ ਉਨਾਂ ਦੇ ਨਾਲ ਪਾਰਟੀ ਦੇ ਸੂਬਾ ਮੀਡੀਆ ਇੰਚਾਰਜ ਵਿਨੀਤ ਜੋਸ਼ੀ ਵੀ ਮੌਜੂਦ ਸਨ।ਅਨਿਲ ਸਰੀਨ ਨੇ ਦੋਸ਼ ਲਗਾਇਆ ਕਿ ਸਰਕਾਰ ਵਲੋਂ ਵੱਡੀ ਗਿਣਤੀ ’ਚ ਵਪਾਰੀਆਂ ਨੂੰ ਜੀ.ਐੱਸ.ਟੀ. ਨਾਲ ਸਬੰਧਿਤ ਨੋਟਿਸ ਭੇਜੇ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਰੀਬ 50 ਹਜ਼ਾਰ ਮਾਮਲਿਆਂ ਵਿਚ ਨੋਟਿਸ ਜਾਰੀ ਕੀਤੇ ਗਏ ਹਨ। ਸਰੀਨ ਅਨੁਸਾਰ ਇਨ੍ਹਾਂ ਮਾਮਲਿਆਂ ਦੇ ਨਿਪਟਾਰੇ ਦੇ ਨਾਂਅ ’ਤੇ ਪ੍ਰਤੀ ਕੇਸ ਲਗਭਗ ਪੰਜ ਲੱਖ ਰੁਪਏ ਦੀ ਵਸੂਲੀ ਕੀਤੇ ਜਾਣ ਦੇ ਦੋਸ਼ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਹਿਸਾਬ ਨਾਲ ਇਹ ਰਕਮ ਕਰੀਬ 2500 ਕਰੋੜ ਰੁਪਏ ਬਣਦੀ ਹੈ। ਹਾਲਾਂਕਿ ਇਹ ਅੰਕੜੇ ਅਤੇ ਦੋਸ਼ ਭਾਜਪਾ ਆਗੂ ਵਲੋਂ ਹੀ ਪੇਸ਼ ਕੀਤੇ ਗਏ। ਉਨ੍ਹਾਂ ਸਰਕਾਰ ਤੋਂ ਵਪਾਰੀਆਂ ਨੂੰ ਬਿਨਾਂ ਦੇਰੀ ਜੀ.ਐੱਸ.ਟੀ. ਰਿਫੰਡ ਜਾਰੀ ਕਰਨ ਅਤੇ ਨੋਟਿਸਾਂ ਨਾਲ ਜੁੜੇ ਮਾਮਲਿਆਂ ਦਾ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਕਰਨ ਦੀ ਮੰਗ ਕੀਤੀ। ਜੀ . ਐੱਸ . ਟੀ . ਕਲੈਕਸ਼ਨ ਦੇ ਅੰਕੜਿਆਂ ’ ਤੇ ਵੀ ਸਵਾਲ ਅਨਿਲ ਸਰੀਨ ਨੇ ਪੰਜਾਬ ਸਰਕਾਰ ਵਲੋਂ ਜੀ.ਐੱਸ.ਟੀ. ਮਾਲੀਏ ਵਿਚ 15 ਤੋਂ 18 ਫ਼ੀਸਦੀ ਵਾਧੇ ਦੇ ਕੀਤੇ ਜਾ ਰਹੇ ਦਾਅਵਿਆਂ ’ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕਿੰਨੀ ਰਕਮ ਦਾ ਰਿਫੰਡ ਲੰਬਿਤ ਹੈ ਅਤੇ ਵਪਾਰੀਆਂ ਦੇ ਰਿਫੰਡ ਜਾਰੀ ਕਰਨ ਵਿਚ ਦੇਰੀ ਕਿਉਂ ਹੋ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਰਿਫੰਡ ਰੋਕਣ ਨੂੰ ਜੀ.ਐੱਸ.ਟੀ. ਕਲੈਕਸ਼ਨ ਵਿਚ ਵਾਧੇ ਵਜੋਂ ਪੇਸ਼ ਕਰਨਾ ਵਪਾਰੀਆਂ ਦੇ ਹਿੱਤ ’ਚ ਨਹੀਂ ਹੈ। ਰਿਫੰਡ ਜਾਰੀ ਨਾ ਹੋਇਆ ਤਾਂ ਘਿਰਾਓ ਦੀ ਚਿਤਾਵਨੀ ਅਨਿਲ ਸਰੀਨ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਵਪਾਰੀਆਂ ਦੇ ਲੰਬਿਤ ਜੀ.ਐੱਸ.ਟੀ. ਰਿਫੰਡ ਤੁਰੰਤ ਜਾਰੀ ਨਾ ਕੀਤੇ ਗਏ ਤਾਂ ਪਾਰਟੀ ਵਪਾਰੀਆਂ ਦੇ ਨਾਲ ਮਿਲ ਕੇ ਸਰਕਾਰ ਖ਼ਿਲਾਫ਼ ਸੰਘਰਸ਼ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਵਪਾਰੀ ਵਰਗ ਦੀਆਂ ਸਮੱਸਿਆਵਾਂ ਨੂੰ ਲੈ ਕੇ ਸਰਕਾਰ ’ਤੇ ਦਬਾਅ ਬਣਾਉਂਦੀ ਰਹੇਗੀ ਅਤੇ ਲੋੜ ਪੈਣ ’ਤੇ ਸਰਕਾਰ ਦਾ ਘਿਰਾਓ ਵੀ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸੀ . ਟੀ . ਯੂ ਵਰਕਰਜ਼ ਯੂਨੀਅਨ ਨੇ ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਖਰੜ ਦੀ ਅਨਾਜ ਮੰਡੀ ਵਿਖੇ ਹਲਕਾ ਇੰਚਾਰਜ ਗੋਲਡੀ ਨੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਕਿਹਾ, ਕੇਂਦਰ ਸਰਕਾਰ ਕਿਸਾਨਾਂ...
Ad Position 24