03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਜ਼ਿਲ੍ਹੇ ’ਚ ਝੋਨੇ ਦੀ ਖ਼ਰੀਦ ਦੇ ਪਹਿਲੇ ਦਿਨ 300 ਕਿਸਾਨਾਂ ਤੋਂ ਕਰੀਬ 2000 ਮੀਟ੍ਰਿਕ ਟਨ ਝੋਨਾ ਖ਼ਰੀਦਿਆ

ਐੱਸ. ਏ.

Ad Position 21
No active advertisement
ਅਜੀਤ ਡੈਸਕ 03-10-2026
ਐੱਸ. ਏ. ਐੱਸ. ਨਗਰ, 2 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਸਾਉਣੀ ਸੀਜ਼ਨ 2026-27 ਲਈ ਜ਼ਿਲ੍ਹਾ ਮੁਹਾਲੀ ‘ਚ ਝੋਨੇ ਦੀ ਸਰਕਾਰੀ ਖ਼ਰੀਦ ਦਾ ਕਾਰਜ ਸ਼ੁਰੂ ਹੋ ਗਿਆ ਹੈ। ਪਹਿਲੇ ਦਿਨ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਜ਼ਿਲ੍ਹੇ ਦੀਆਂ ਮੰਡੀਆਂ ‘ਚੋਂ ਕਰੀਬ 300 ਕਿਸਾਨਾਂ ਤੋਂ ਕਰੀਬ 2000 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ। ਇਹ ਜਾਣਕਾਰੀ ਸਾਂਝੀ ਕਰਦਿਆਂ ਡੀ. ਸੀ. ਕੋਮਲ ਮਿੱਤਲ ਨੇ ਸਮੂਹ ਖ਼ਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਖ਼ਰੀਦ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਵਲੋਂ ਜ਼ਿਲ੍ਹੇ ‘ਚ ਝੋਨੇ ਦੀ ਖ਼ਰੀਦ ਲਈ ਕੁੱਲ 18 ਖ਼ਰੀਦ ਕੇਂਦਰ ਨੋਟੀਫਾਈ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਾਰੇ ਖ਼ਰੀਦ ਕੇਂਦਰਾਂ ‘ਤੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਆਉਣ ਵਾਲੇ ਦਿਨਾਂ ‘ਚ ਖ਼ਰੀਦ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਡੀ. ਸੀ. ਨੇ ਸੰਬੰਧਿਤ ਅਧਿਕਾਰੀਆਂ ਨੂੰ ਖ਼ਰੀਦੇ ਗਏ ਝੋਨੇ ਦੀ ਸਮੇਂ ਸਿਰ ਲਿਫ਼ਟਿੰਗ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਮੰਡੀਆਂ ‘ਚ ਕਿਸਾਨਾਂ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ‘ਚ ਲੈ ਕੇ ਆਉਣ ਤਾਂ ਜੋ ਵੱਧ ਨਮੀ ਕਾਰਨ ਖ਼ਰੀਦ ‘ਚ ਕਿਸੇ ਤਰ੍ਹਾਂ ਦੀ ਦੇਰੀ ਨਾ ਹੋਵੇ। ਉਨ੍ਹਾਂ ਕਿਸਾਨਾਂ ਨੂੰ ਵਾਤਾਵਰਨ ਦੀ ਸੁਰੱਖਿਆ ਲਈ ਝੋਨੇ ਦੀ ਰਹਿੰਦ-ਖੂੰਹਦ ਦਾ ਮਸ਼ੀਨਰੀ ਦੀ ਮਦਦ ਨਾਲ ਯੋਗ ਪ੍ਰਬੰਧਨ ਕਰਨ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਵੀ ਕੀਤੀ। ਇਸੇ ਦੌਰਾਨ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਵਰਿੰਦਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ‘ਚ ਸਾਰੀਆਂ ਖ਼ਰੀਦ ਏਜੰਸੀਆਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ‘ਚ ਖ਼ਰੀਦ ਦੀ ਰਫ਼ਤਾਰ ‘ਚ ਹੋਰ ਤੇਜ਼ੀ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸੁਖਦੇਵ ਬਜਾਜ ਦੇ ਦਿਹਾਂਤ ਨਾਲ ਪਰਿਵਾਰ ਅਤੇ ਜਾਣ - ਪਛਾਣ ਵਾਲਿਆਂ ਵਿਚ ਸ਼ੋਕ ਦੀ ਲਹਿਰ ਅਗਲੀ ਖ਼ਬਰ ਸਰਕਾਰ ਨੇ ਕਣਕ ਦੇ ਰੇਟ ’ਚ 25 ਰੁ. ਦਾ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ : ਕਿਸਾਨ ਆਗੂ
Ad Position 24