03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਪੰਚਕੂਲਾ ਵਿੱਚ ਸੀ.ਐਮ. ਨਾਇਬ ਸੈਣੀ ਦੀ ਪੱਤਰਕਾਰ ਵਾਰਤਾ, 17 ਅਕਤੂਬਰ ਤੋਂ ਸ਼ੁਰੂ ਹੋਵੇਗਾ ‘ਸੇਵਾ ਸੰਕਲਪ ਅਭਿਆਨ’

ਪੰਚਕੂਲਾ, 2 ਅਕਤੂਬਰ (ਕਪਿਲ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ੁੱਕਰਵਾਰ ਨੂੰ ਪੰਚਕੂਲਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 25 ਸਾਲਾਂ ਦੇ ਜਨਤਕ ਜੀਵਨ ਅਤੇ ਕਾਰਜਕਾਲ ਨੂੰ ਲੈ ਕੇ ਪੱਤਰਕਾਰ ਵਾਰਤਾ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਪ੍ਰਧਾਨ ਮੰਤਰੀ ਦੇ ਜਨਮਦਿਨ 17 ਸਤੰਬਰ ਤੋਂ ਸ਼ੁਰੂ ਹੋਇਆ ‘ਸੇਵਾ ਸੰਕਲਪ ਅਭਿਆਨ’ 17 ਅਕਤੂਬਰ ਤੱਕ ਚਲਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 03-10-2026
ਪੰਚਕੂਲਾ, 2 ਅਕਤੂਬਰ (ਕਪਿਲ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ੁੱਕਰਵਾਰ ਨੂੰ ਪੰਚਕੂਲਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 25 ਸਾਲਾਂ ਦੇ ਜਨਤਕ ਜੀਵਨ ਅਤੇ ਕਾਰਜਕਾਲ ਨੂੰ ਲੈ ਕੇ ਪੱਤਰਕਾਰ ਵਾਰਤਾ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਪ੍ਰਧਾਨ ਮੰਤਰੀ ਦੇ ਜਨਮਦਿਨ 17 ਸਤੰਬਰ ਤੋਂ ਸ਼ੁਰੂ ਹੋਇਆ ‘ਸੇਵਾ ਸੰਕਲਪ ਅਭਿਆਨ’ 17 ਅਕਤੂਬਰ ਤੱਕ ਚਲਾਇਆ ਜਾਵੇਗਾ। ਇਸ ਦੌਰਾਨ ਵੱਖ-ਵੱਖ ਪ੍ਰੋਗਰਾਮਾਂ ਰਾਹੀਂ ਪ੍ਰਧਾਨ ਮੰਤਰੀ ਦੀ ਸੇਵਾ, ਸੁਸ਼ਾਸਨ ਅਤੇ ਵਿਕਾਸ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇੱਕ ਸਮਾਂ ਸੀ ਜਦੋਂ ਭਾਰਤ ਦੇ ਨਾਗਰਿਕਾਂ ਨੂੰ ਵਿਦੇਸ਼ਾਂ ਵਿੱਚ ਆਪਣੀ ਪਛਾਣ ਦੱਸਣੀ ਪੈਂਦੀ ਸੀ, ਪਰ ਅੱਜ ਦੁਨੀਆ ਭਾਰਤੀ ਪਾਸਪੋਰਟ ਦਾ ਸਨਮਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਅੱਤਵਾਦ ਅਤੇ ਨਕਸਲਵਾਦ ਵਿਰੁੱਧ ਕੇਂਦਰ ਸਰਕਾਰ ਨੇ ਸਖ਼ਤ ਕਦਮ ਚੁੱਕੇ ਹਨ। ਮੁੱਖ ਮੰਤਰੀ ਨੇ ਸਰਜੀਕਲ ਸਟ੍ਰਾਈਕ, ਏਅਰ ਸਟ੍ਰਾਈਕ ਅਤੇ ਆਪ੍ਰੇਸ਼ਨ ਸਿੰਦੂਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਰਤ ਨੇ ਅੱਤਵਾਦ ਵਿਰੁੱਧ ਸਪੱਸ਼ਟ ਸੰਦੇਸ਼ ਦਿੱਤਾ ਹੈ। ਨਾਇਬ ਸੈਣੀ ਨੇ ਕਿਹਾ ਕਿ ਦੇਸ਼ ਵਿੱਚ ਇੱਕ ਸਮੇਂ 200 ਤੋਂ ਵੱਧ ਜ਼ਿਲ੍ਹੇ ਨਕਸਲਵਾਦ ਤੋਂ ਪ੍ਰਭਾਵਿਤ ਮੰਨੇ ਜਾਂਦੇ ਸਨ, ਪਰ ਹੁਣ ਇਨ੍ਹਾਂ ਵਿੱਚੋਂ ਜ਼ਿਆਦਾਤਰ ਖੇਤਰ ਸ਼ਾਂਤੀ ਅਤੇ ਵਿਕਾਸ ਦੀ ਰਾਹ ’ਤੇ ਅੱਗੇ ਵੱਧ ਰਹੇ ਹਨ। ਉਨ੍ਹਾਂ ਰਾਮ ਮੰਦਰ ਨਿਰਮਾਣ ਅਤੇ ਕਰਤਾਰਪੁਰ ਕੌਰੀਡੋਰ ਨੂੰ ਵੀ ਕੇਂਦਰ ਸਰਕਾਰ ਦੀਆਂ ਪ੍ਰਮੁੱਖ ਪ੍ਰਾਪਤੀਆਂ ਵਿੱਚ ਸ਼ਾਮਿਲ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਕਦੇ ਤਕਨਾਲੋਜੀ ਲਈ ਦੂਜੇ ਦੇਸ਼ਾਂ ’ਤੇ ਨਿਰਭਰ ਸੀ, ਪਰ ਅੱਜ ਦੇਸ਼ ਮਿਜ਼ਾਈਲ ਨਿਰਮਾਣ ਦੇ ਨਾਲ-ਨਾਲ ਪੁਲਾੜ ਖੇਤਰ ਵਿੱਚ ਵੀ ਵੱਡੀਆਂ ਪ੍ਰਾਪਤੀਆਂ ਹਾਸਲ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਕਰੀਬ 25 ਕਰੋੜ ਲੋਕਾਂ ਨੂੰ ਗਰੀਬੀ ਰੇਖਾ ਤੋਂ ਬਾਹਰ ਲਿਆਉਣ ਦਾ ਕੰਮ ਹੋਇਆ ਹੈ। ਇਸ ਦੇ ਨਾਲ ਹੀ 12 ਕਰੋੜ ਪਖਾਨਿਆਂ ਦੇ ਨਿਰਮਾਣ ਅਤੇ ਗਰੀਬਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਵੀ ਜ਼ਿਕਰ ਕੀਤਾ। ਹਰਿਆਣਾ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਰਮਭੂਮੀ ਹਰਿਆਣਾ ਰਹੀ ਹੈ ਅਤੇ ਪ੍ਰਧਾਨ ਮੰਤਰੀ ਵਜੋਂ ਉਹ 18 ਵਾਰ ਸੂਬੇ ਦਾ ਦੌਰਾ ਕਰ ਚੁੱਕੇ ਹਨ। ਉਨ੍ਹਾਂ ਅਨੁਸਾਰ ਕੇਂਦਰ ਵੱਲੋਂ ਹਰਿਆਣਾ ਨੂੰ ਕਰੀਬ 86 ਹਜ਼ਾਰ ਕਰੋੜ ਰੁਪਏ ਦੀਆਂ ਯੋਜਨਾਵਾਂ ਦੀ ਸੌਗਾਤ ਦਿੱਤੀ ਗਈ ਹੈ, ਜਦਕਿ ਕੇਂਦਰ ਦੀਆਂ ਯੋਜਨਾਵਾਂ ਰਾਹੀਂ ਸੂਬੇ ਨੂੰ 7 ਲੱਖ ਕਰੋੜ ਰੁਪਏ ਤੋਂ ਵੱਧ ਦੀ ਰਕਮ ਮਿਲੀ ਹੈ। ਉਨ੍ਹਾਂ ਏਮਜ਼ ਵਰਗੀਆਂ ਯੋਜਨਾਵਾਂ, ਦਿੱਲੀ-ਕਟਰਾ ਐਕਸਪ੍ਰੈਸਵੇਅ, ਗੁਰੂਗ੍ਰਾਮ-ਮੁੰਬਈ ਅਤੇ ਗੁਰੂਗ੍ਰਾਮ-ਜੈਪੁਰ ਐਕਸਪ੍ਰੈਸਵੇਅ ਅਤੇ ਜੀਂਦ-ਸੋਨੀਪਤ ਵਿਚਕਾਰ ਹਾਈਡ੍ਰੋਜਨ ਟ੍ਰੇਨ ਦਾ ਵੀ ਜ਼ਿਕਰ ਕੀਤਾ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਪੁਲਿਸ ਦੇ 140 ਪੁਲਿਸ ਮੁਲਾਜ਼ਮਾਂ ਨੂੰ ਮਿਲੀ ਪਦਉੱਨਤੀ ਅਗਲੀ ਖ਼ਬਰ ਸ਼ਾਂਤੀ, ਸਹਿਣਸ਼ੀਲਤਾ ਅਤੇ ਸੱਚ ਦਾ ਗਾਂਧੀ ਜੀ ਵਲੋਂ ਦਿੱਤਾ ਸੁਨੇਹਾ ਅੱਜ ਵੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ-ਮੇਅਰ ਸੌਰਭ ਜ...
Ad Position 24