03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਗਾਂਧੀ ਜੈਅੰਤੀ ਮੌਕੇ ਮੁਹਾਲੀ ਦੇ ਵਾ. ਨੰ. 6 ਵਿਖੇ ਸਫ਼ਾਈ ਅਭਿਆਨ ਚਲਾਇਆ

ਐੱਸ. ਏ.

Ad Position 21
No active advertisement
ਗਾਂਧੀ ਜੈਅੰਤੀ ਮੌਕੇ ਮੁਹਾਲੀ ਦੇ ਵਾ. ਨੰ. 6 ਵਿਖੇ ਚਲਾਏ ਗਏ ਸਫ਼ਾਈ ਅਭਿਆਨ ’ਚ ਹਿੱਸਾ ਲੈਂਦੇ ਹੋਏ ਡਾ. ਸੰਨੀ ਸਿੰਘ ਆਹਲੂਵਾਲੀਆ ਤੇ ਹੋਰ ਵਾਰਡ ਵਾਸੀ। ਅਜੀਤ ਤਸਵੀਰ 03-10-2026
ਐੱਸ. ਏ. ਐੱਸ. ਨਗਰ, 2 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਗਾਂਧੀ ਜੈਅੰਤੀ ਮੌਕੇ ਸਥਾਨਕ ਵਾ. ਨੰ. 6 ਵਿਖੇ ‘ਮੇਰਾ ਮੁਹਾਲੀ, ਮੇਰੀ ਜ਼ਿੰਮੇਵਾਰੀ’ ਮੁਹਿੰਮ ਤਹਿਤ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ, ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ ਵਾ. ਨੰ. 6 ਦੇ ਕੌਂਸਲਰ ਡਾ. ਸੰਨੀ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਚਲਾਏ ਗਏ ਇਸ ਅਭਿਆਨ ਦੌਰਾਨ ਸੈਂਕੜੇ ਵਸਨੀਕਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਦੌਰਾਨ ਵਾਰਡ ਦੇ ਵੱਖ-ਵੱਖ ਇਲਾਕਿਆਂ ‘ਚ ਸਫ਼ਾਈ ਕਰਨ ਦੇ ਨਾਲ-ਨਾਲ ਆਲੇ-ਦੁਆਲੇ ਦੇ ਖੇਤਰਾਂ ਨੂੰ ਸਾਫ਼-ਸੁਥਰਾ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ। ਅਭਿਆਨ ਦੀ ਸ਼ੁਰੂਆਤ ਤੋਂ ਪਹਿਲਾਂ ਵਾਰਡ ਵਾਸੀਆਂ ਵਲੋਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਡਾ. ਆਹਲੂਵਾਲੀਆ ਨੇ ਕਿਹਾ ਕਿ ਮਹਾਤਮਾ ਗਾਂਧੀ ਦੇ ਵਿਚਾਰਾਂ ‘ਚ ਸਫ਼ਾਈ ਦਾ ਵਿਸ਼ੇਸ਼ ਸਥਾਨ ਸੀ। ਉਹ ਨਿੱਜੀ ਸਫ਼ਾਈ ਦੇ ਨਾਲ-ਨਾਲ ਘਰ, ਗਲੀ ਅਤੇ ਮੁਹੱਲੇ ਦੀ ਸਫ਼ਾਈ ਨੂੰ ਵੀ ਬਹੁਤ ਮਹੱਤਵ ਦਿੰਦੇ ਸਨ। ਉਨ੍ਹਾਂ ਦਾ ਮੰਨਣਾ ਸੀ ਕਿ ਸਿਰਫ਼ ਆਪਣੇ ਆਪ ਨੂੰ ਸਾਫ਼ ਰੱਖਣਾ ਹੀ ਕਾਫ਼ੀ ਨਹੀਂ, ਸਗੋਂ ਸਾਡਾ ਆਲਾ-ਦੁਆਲਾ ਸਾਫ਼ ਅਤੇ ਸਿਹਤਮੰਦ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਵਲੋਂ ਪੇਸ਼ ਕੀਤੇ ਗਏ ‘ਰਚਨਾਤਮਕ ਪ੍ਰੋਗਰਾਮ’ ‘ਚ ਪਿੰਡਾਂ ਦੀ ਸਫ਼ਾਈ ਅਤੇ ਸਿਹਤ ਤੇ ਸਫ਼ਾਈ ਸੰਬੰਧੀ ਜਾਗਰੂਕਤਾ ਨੂੰ ਕਾਫ਼ੀ ਮਹੱਤਵ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਆਲੇ-ਦੁਆਲੇ ਦੀ ਸਫ਼ਾਈ ਨੂੰ ਸਿਰਫ਼ ਸਰਕਾਰ ਜਾਂ ਕਿਸੇ ਇਕ ਵਿਅਕਤੀ ਦੀ ਜ਼ਿੰਮੇਵਾਰੀ ਮੰਨਣ ਦੀ ਬਜਾਏ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਵਜੋਂ ਅਪਣਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ‘ਮੇਰਾ ਮੁਹਾਲੀ, ਮੇਰੀ ਜ਼ਿੰਮੇਵਾਰੀ’ ਮੁਹਿੰਮ ਤਹਿਤ ਵਾ. ਨੰ. 6 ‘ਚ ਸਫ਼ਾਈ, ਸਿਹਤ ਅਤੇ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨਾਲ ਸੰਬੰਧਿਤ ਕੰਮਾਂ ਨੂੰ ਲਗਾਤਾਰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਨੂੰ ਸਿਰਫ਼ ਕਿਸੇ ਵਿਸ਼ੇਸ਼ ਦਿਨ ਤੱਕ ਸੀਮਿਤ ਨਾ ਰੱਖ ਕੇ ਇਸ ਨੂੰ ਰੋਜ਼ਾਨਾ ਦੀ ਆਦਤ ਅਤੇ ਸਾਂਝੀ ਜ਼ਿੰਮੇਵਾਰੀ ਬਣਾਉਣ ਦੀ ਲੋੜ ਹੈ। ਉਨ੍ਹਾਂ ਸਮੁੱਚੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੇ ਨਾਲ-ਨਾਲ ਆਲੇ-ਦੁਆਲੇ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਅਤੇ ਕੂੜਾ ਨਿਰਧਾਰਤ ਸਥਾਨ ‘ਤੇ ਹੀ ਪਾਉਣ ਤਾਂ ਜੋ ਮੁਹਾਲੀ ਨੂੰ ਸਾਫ਼ ਤੇ ਸੁੰਦਰ ਸ਼ਹਿਰ ਬਣਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਚੋਰੀ ਦੇ ਮਾਮਲੇ ’ਚ ਸਜ਼ਾ ਸੁਣਦਿਆਂ ਹੀ ਅਦਾਲਤ ਤੋਂ ਹੋਇਆ ਸੀ ਫ਼ਰਾਰ, 13 ਦਿਨਾਂ ਬਾਅਦ ਪੁਲਿਸ ਦੇ ਹੱਥੇ ਚੜ੍ਹਿਆ ਗੋਲਡੀ ਅਗਲੀ ਖ਼ਬਰ ਅੱਗ ਲੱਗਣ ਨਾਲ ਘਰ ਵਿਚ ਪਿਆ ਲੱਖਾਂ ਰੁ. ਦਾ ਸਾਮਾਨ ਸੜਿਆ
Ad Position 24