02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਪਿੰਡ ਸਨੇਟਾ ਦੇ ਪ੍ਰਾਚੀਨ ਸ਼ਿਵ ਮੰਦਰ ਵਿਖੇ ਮੈਡੀਕਲ ਕੈਂਪ ਭਲਕੇ-ਬੇਦੀ

ਐੱਸ. ਏ.

Ad Position 21
No active advertisement
ਅਜੀਤ ਡੈਸਕ 03-10-2026
ਐੱਸ. ਏ. ਐੱਸ. ਨਗਰ, 2 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪਿੰਡ ਸਨੇਟਾ ਸਥਿਤ ਪ੍ਰਾਚੀਨ ਸ਼ਿਵ ਮੰਦਰ ਵਿਖੇ ਭਲਕੇ 4 ਅਕਤੂਬਰ ਨੂੰ ਸਵੇਰੇ 10 ਵਜੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਮੁਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਲੋਂ ਮੈਕਸ ਹੈਲਥ ਕੇਅਰ, ਹੇਡਨ ਤੇ ਮੁਹਾਲੀ ਫਰਸਟ ਫਾਊਂਡੇਸ਼ਨ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਇਸ ਕੈਂਪ ਦੌਰਾਨ ਵੱਖ-ਵੱਖ ਮਾਹਿਰ ਡਾਕਟਰਾਂ ਵਲੋਂ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਜਾਵੇਗੀ। ਇਸ ਮੌਕੇ ਮੁੱਖ ਤੌਰ ‘ਤੇ ਮਰੀਜ਼ਾਂ ਦੀ ਦੰਦਾਂ, ਅੱਖਾਂ, ਹੱਡੀਆਂ ਅਤੇ ਹੋਰ ਸਿਹਤ ਸਮੱਸਿਆਵਾਂ ਸੰਬੰਧੀ ਜਾਂਚ ਕੀਤੀ ਜਾਵੇਗੀ ਅਤੇ ਲੋੜ ਅਨੁਸਾਰ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਕੈਂਪ ਬਾਬਤ ਹੋਰ ਜਾਣਕਾਰੀ ਦਿੰਦਿਆਂ ਬੇਦੀ ਨੇ ਦੱਸਿਆ ਕਿ ਕੈਂਪ ਦਾ ਮਕਸਦ ਪਿੰਡ ਸਨੇਟਾ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮੁੱਢਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮਰੀਜ਼ਾਂ ਨੂੰ ਅਗਲੇ ਇਲਾਜ ਜਾਂ ਆਪ੍ਰੇਸ਼ਨ ਦੀ ਲੋੜ ਹੋਵੇਗੀ, ਉਨ੍ਹਾਂ ਨੂੰ ਲੋੜੀਂਦੀ ਸਹਾਇਤਾ ਦੇਣ ਲਈ ਵੀ ਯਤਨ ਕੀਤੇ ਜਾਣਗੇ। ਉਨ੍ਹਾਂ ਪਿੰਡ ਸਨੇਟਾ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੈਡੀਕਲ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਉਠਾਉਣ। 02 ਐਮਓਐਚ 07 ਮੁਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ।
Ad Position 22
No active advertisement
ਪਿਛਲੀ ਖ਼ਬਰ ‘ਸਾਡਾ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਪੀੜ੍ਹੀਆਂ ਵਿਚਕਾਰ ਸਾਂਝ ਵਧਾਉਣ ਲਈ ਵੱਖ-ਵੱਖ ਪ੍ਰੋਗਰਾਮ ਕਰਵਾਏ ਅਗਲੀ ਖ਼ਬਰ ਹਲਕਾ ਇੰਚਾਰਜ ਗੋਲਡੀ ਨੇ ਕੁਰਾਲੀ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
Ad Position 24