04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਜੀ . ਐੱਮ . ਸੀ . ਐਚ -32 ’ ਚ ਰਾਸ਼ਟਰੀ ਸਵੈ - ਇੱਛਤ ਖੂਨਦਾਨ ਦਿਵਸ ਮਨਾਇਆ

ਚੰਡੀਗੜ੍ਹ, 3 ਅਕਤੂਬਰ (ਮਾਰਕੰਡਾ)- ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਸੈਕਟਰ 32, ਚੰਡੀਗੜ੍ਹ ਦੇ ਟਰਾਂਸਫਿਊਜ਼ਨ ਮੈਡੀਸਨ ਵਿਭਾਗ ਨੇ ‘ਮਨੁੱਖਤਾ ਦੀ ਇਕ ਬੂੰਦ - ਖੂਨ ਦਿਓ, ਜਾਨਾਂ ਬਚਾਓ’ ਦੇ ਉਦੇਸ਼ ਤਹਿਤ ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ ਮਨਾਇਆ ਗਿਆ। ਇਸ ਮੌਕੇ ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਸਾਸ਼ਤ ਪ੍ਰਦੇਸ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸਮਰਪਿਤ ਸਵੈ-ਇੱਛਾ ਨਾਲ ਖੂਨਦਾਨ ਕਰਨ ਵਾਲੀਆਂ ਸੰਸਥਾਵਾਂ ਅਤੇ ਸਰੀਰ ਦਾਨ ਕਰਨ ਵਾਲਿਆਂ ਦੇ ਪਰਿਵਾਰਾਂ ਨੂੰ ਮਨੁੱਖਤਾ ਪ੍ਰਤੀ ਉਨ੍ਹਾਂ ਦੇ ਨਿਰਸਵਾਰਥ ਯੋਗਦਾਨ ਲਈ ਸਨਮਾਨਿਤ ਕੀਤਾ।

Ad Position 21
No active advertisement
ਅਜੀਤ ਡੈਸਕ 04-10-2026
ਚੰਡੀਗੜ੍ਹ, 3 ਅਕਤੂਬਰ (ਮਾਰਕੰਡਾ)- ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਸੈਕਟਰ 32, ਚੰਡੀਗੜ੍ਹ ਦੇ ਟਰਾਂਸਫਿਊਜ਼ਨ ਮੈਡੀਸਨ ਵਿਭਾਗ ਨੇ ‘ਮਨੁੱਖਤਾ ਦੀ ਇਕ ਬੂੰਦ - ਖੂਨ ਦਿਓ, ਜਾਨਾਂ ਬਚਾਓ’ ਦੇ ਉਦੇਸ਼ ਤਹਿਤ ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ ਮਨਾਇਆ ਗਿਆ। ਇਸ ਮੌਕੇ ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਸਾਸ਼ਤ ਪ੍ਰਦੇਸ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸਮਰਪਿਤ ਸਵੈ-ਇੱਛਾ ਨਾਲ ਖੂਨਦਾਨ ਕਰਨ ਵਾਲੀਆਂ ਸੰਸਥਾਵਾਂ ਅਤੇ ਸਰੀਰ ਦਾਨ ਕਰਨ ਵਾਲਿਆਂ ਦੇ ਪਰਿਵਾਰਾਂ ਨੂੰ ਮਨੁੱਖਤਾ ਪ੍ਰਤੀ ਉਨ੍ਹਾਂ ਦੇ ਨਿਰਸਵਾਰਥ ਯੋਗਦਾਨ ਲਈ ਸਨਮਾਨਿਤ ਕੀਤਾ। ਉਨ੍ਹਾਂ ਨੇ ਲੋੜਵੰਦ ਮਰੀਜ਼ਾਂ ਲਈ ਸੁਰੱਖਿਅਤ ਖੂਨ ਅਤੇ ਖੂਨ ਦੇ ਹਿੱਸਿਆਂ ਦੀ ਸਮੇਂ ਸਿਰ ਉਪਲਬਧਤਾ ਨੂੰ ਯਕੀਨੀ ਬਣਾਉਣ ਵਿਚ ਸਵੈ-ਇੱਛਾ ਨਾਲ ਖੂਨਦਾਨ ਦੀ ਮਹੱਤਵਪੂਰਨ ਭੂਮਿਕਾ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਕੀਮਤੀ ਜਾਨਾਂ ਬਚਾਉਣ ਵਿਚ ਅੰਗ ਦਾਨ, ਡਾਕਟਰੀ ਸਿੱਖਿਆ ਅਤੇ ਖੋਜ ਵਿਚ ਯੋਗਦਾਨ ਪਾਉਣ ਵਿਚ ਸਰੀਰ ਦਾਨ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨ ਦੀ ਜ਼ਰੂਰਤ ’ਤੇ ਵੀ ਜ਼ੋਰ ਦਿੱਤਾ। ਆਏ ਹੋਏ ਮਹਿਮਾਨਾਂ ਨੇ ਇਸ ਮੌਕੇ ’ਤੇ ਇਕ ਪ੍ਰਣ ਵੀ ਲਿਆ। ਇਸ ਦੌਰਾਨ ਕੇਂਦਰੀ ਸਾਸ਼ਤ ਪ੍ਰਦੇਸ ਚੰਡੀਗੜ੍ਹ ਦੇ ਸਿਹਤ ਸਕੱਤਰ ਮਨਦੀਪ ਸਿੰਘ ਬਰਾੜ ਨਾਲ ਡਾ. ਰਵਨੀਤ ਕੌਰ ਡਾਇਰੈਕਟਰ-ਪ੍ਰਿੰਸੀਪਲ, ਡਾ. ਵਿਸ਼ਾਲ ਗੁਗਲਾਨੀ ਮੈਡੀਕਲ ਸੁਪਰਡੈਂਟ, ਅਤੇ ਡਾ. ਅਤੁਲ ਢੱਕਨੇ ਸੰਯੁਕਤ ਡਾਇਰੈਕਟਰ ਜੀ.ਐਮ.ਸੀ.ਐਚ ਚੰਡੀਗੜ੍ਹ ਵੀ ਮੌਜੂਦ ਸਨ। ਡਾ. ਰਵਨੀਤ ਕੌਰ ਨੇ ਕਿਹਾ ਕਿ ਕੇਂਦਰੀ ਸਾਸ਼ਤ ਪ੍ਰਦੇਸ ਚੰਡੀਗੜ੍ਹ ਨੂੰ ਲਗਾਤਾਰ ਚੌਥੇ ਸਾਲ ਸਾਰੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚੋਂ ਸਵੈ-ਇੱਛਤ ਖੂਨਦਾਨ ਵਿਚ ਪਹਿਲਾ ਇਨਾਮ ਦਿੱਤਾ ਗਿਆ ਹੈ। ਉਨ੍ਹਾਂ ਸਵੈ-ਇੱਛਤ ਖੂਨਦਾਨ ਕਰਨ ਵਾਲੀਆਂ ਸੰਸਥਾਵਾਂ ਦਾ ਧੰਨਵਾਦ ਕੀਤਾ ਅਤੇ ਸਵੈ-ਇੱਛਤ ਖੂਨਦਾਨ ਪ੍ਰੋਗਰਾਮ ਨੂੰ ਮਜ਼ਬੂਤ ਕਰਨ ਲਈ ਆਪਣਾ ਸਮਰਥਨ ਜਾਰੀ ਰੱਖਣ ਦੀ ਅਪੀਲ ਕੀਤੀ। ਕੈਂਪ ਦੌਰਾਨ ਕੁੱਲ 75 ਖੂਨਦਾਨੀਆਂ, ਦਾਨੀ ਸੰਸਥਾਵਾਂ ਅਤੇ ਸਰੀਰ ਦਾਨੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਖਰੜ ਇਕਾਈ ਦੀ ਹੋਈ ਮੀਟਿੰਗ ਅਗਲੀ ਖ਼ਬਰ ਮਹਿਲਾ ਭਾਜਪਾ ਆਗੂ ਦੇ ਲੁਟੇਰਿਆਂ ਨੇ ਕੰਨਾਂ ’ ਚੋਂ ਝੁਮਕੇ ਕੱਢੇ
Ad Position 24