ਫਰਸਟ ਐੱਜ ਸਕੂਲ ਵਿਖੇ ਆਜ਼ਾਦੀ ਘੁਲਾਟੀਏ ਬਾਬਾ ਪ੍ਰਿਥਵੀ ਸਿੰਘ ਆਜ਼ਾਦ ਦੇ ਬੁੱਤ ਦਾ ਵਿਧਾਇਕ ਰੰਧਾਵਾ ਨੇ ਕੀਤਾ ਉਦਘਾਟਨ ਵਿਦਿਆਰਥੀਆਂ ਨੇ ਕਵਿਤਾਵਾਂ ਤੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਦਿੱਤੀ ਭਾਵਪੂਰਨ ਸ਼ਰਧਾਂਜਲੀ
ਡੇਰਾਬੱਸੀ, 3 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਮੁਬਾਰਿਕਪੁਰ-ਭਾਂਖਰਪੁਰ ਰੋਡ ‘ਤੇ ਦੁਸਹਿਰਾ ਗਰਾਊਂਡ ਦੇ ਸਾਹਮਣੇ ਸਥਿਤ ਫਰਸਟ ਐਜ ਸਕੂਲ ਵਿਖੇ ਪ੍ਰਸਿੱਧ ਆਜ਼ਾਦੀ ਘੁਲਾਟੀਏ ਬਾਬਾ ਪ੍ਰਿਥਵੀ ਸਿੰਘ ਆਜ਼ਾਦ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਕੈਂਪਸ ‘ਚ ਸਥਾਪਿਤ ਬਾਬਾ ਪ੍ਰਿਥਵੀ ਸਿੰਘ ਆਜ਼ਾਦ ਦੇ ਬੁੱਤ ਦਾ ਉਦਘਾਟਨ ਕੀਤਾ ਗਿਆ।
ਡੇਰਾਬੱਸੀ, 3 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਮੁਬਾਰਿਕਪੁਰ-ਭਾਂਖਰਪੁਰ ਰੋਡ ‘ਤੇ ਦੁਸਹਿਰਾ ਗਰਾਊਂਡ ਦੇ ਸਾਹਮਣੇ ਸਥਿਤ ਫਰਸਟ ਐਜ ਸਕੂਲ ਵਿਖੇ ਪ੍ਰਸਿੱਧ ਆਜ਼ਾਦੀ ਘੁਲਾਟੀਏ ਬਾਬਾ ਪ੍ਰਿਥਵੀ ਸਿੰਘ ਆਜ਼ਾਦ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਕੈਂਪਸ ‘ਚ ਸਥਾਪਿਤ ਬਾਬਾ ਪ੍ਰਿਥਵੀ ਸਿੰਘ ਆਜ਼ਾਦ ਦੇ ਬੁੱਤ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਕਰਵਾਏ ਗਏ ਸਮਾਗਮ ਦੀ ਪ੍ਰਧਾਨਗੀ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕੀਤੀ। ਇਸ ਮੌਕੇ ਬਾਬਾ ਪ੍ਰਿਥਵੀ ਸਿੰਘ ਆਜ਼ਾਦ ਦੇ ਪੋਤਰੇ ਆਦਿੱਤਿਆ ਭਾਟੀ ਤੇ ਕਾਰਤਿਕ ਭਾਟੀ, ਸਕੂਲ ਦੀ ਸੰਸਥਾਪਕ ਡਾਇਰੈਕਟਰ ਰੁਪਾਲੀ ਭਾਟੀ ਤੇ ਪ੍ਰਿੰ. ਹੇਮਾ ਚੌਧਰੀ ਸਮੇਤ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਵੀ ਹਾਜ਼ਰ ਸਨ। ਸਮਾਗਮ ਦੌਰਾਨ ਬਾਬਾ ਪ੍ਰਿਥਵੀ ਸਿੰਘ ਆਜ਼ਾਦ ਵਲੋਂ ਦੇਸ਼ ਦੀ ਆਜ਼ਾਦੀ ਲਈ ਕੀਤੇ ਸੰਘਰਸ਼, ਕੁਰਬਾਨੀਆਂ ਅਤੇ ਦੇਸ਼ ਪ੍ਰਤੀ ਉਨ੍ਹਾਂ ਦੇ ਸਮਰਪਣ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਵਿਦਿਆਰਥੀਆਂ ਵਲੋਂ ਕਵਿਤਾਵਾਂ, ਵਿਸ਼ੇਸ਼ ਪੇਸ਼ਕਾਰੀਆਂ ਅਤੇ ਡਾਂਸ ਰਾਹੀਂ ਬਾਬਾ ਪ੍ਰਿਥਵੀ ਸਿੰਘ ਆਜ਼ਾਦ ਨੂੰ ਭਾਵਪੂਰਨ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਉਨ੍ਹਾਂ ਦੇ ਜੀਵਨ ਸੰਘਰਸ਼ ਤੋਂ ਨਵੀਂ ਪੀੜ੍ਹੀ ਨੂੰ ਜਾਣੂ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਬੱਚਿਆਂ ਅੰਦਰ ਦੇਸ਼ ਪ੍ਰਤੀ ਜ਼ਿੰਮੇਵਾਰੀ ਅਤੇ ਰਾਸ਼ਟਰ ਸੇਵਾ ਦੀ ਭਾਵਨਾ ਹੋਰ ਮਜ਼ਬੂਤ ਹੋ ਸਕੇ। ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਫਰਸਟ ਐਜ ਸਕੂਲ ਦਾ ਬਾਬਾ ਪ੍ਰਿਥਵੀ ਸਿੰਘ ਆਜ਼ਾਦ ਨਾਲ ਵਿਸ਼ੇਸ਼ ਸੰਬੰਧ ਹੈ ਅਤੇ ਸੰਸਥਾ ਉਨ੍ਹਾਂ ਦੇ ਆਦਰਸ਼ਾਂ ਤੇ ਵਿਰਾਸਤ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾ ਕੇ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕਰਨਾ ਹੈ।