04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪਿੰਡ ਭਗਵਾਸੀ ’ ਚ ਘਰ - ਘਰ ਪਹੁੰਚੇ ਵਿਧਾਇਕ ਰੰਧਾਵਾ

ਲਾਲੜੂ, 3 ਅਕਤੂਬਰ (ਰਾਜਬੀਰ ਸਿੰਘ)-’ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਭਗਵਾਸੀ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਲਾਗੂ ਕੀਤੀਆਂ ਲੋਕ-ਭਲਾਈ ਯੋਜਨਾਵਾਂ ਅਤੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਅਜੀਤ ਡੈਸਕ 04-10-2026
ਲਾਲੜੂ, 3 ਅਕਤੂਬਰ (ਰਾਜਬੀਰ ਸਿੰਘ)-’ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਭਗਵਾਸੀ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਲਾਗੂ ਕੀਤੀਆਂ ਲੋਕ-ਭਲਾਈ ਯੋਜਨਾਵਾਂ ਅਤੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਵਿਧਾਇਕ ਰੰਧਾਵਾ ਨੇ ਕਿਹਾ ਕਿ ‘ਮਾਨ ਦੇ ਮੁਨਾਫੇ’ ਮੁਹਿੰਮ ਦਾ ਮੁੱਖ ਮਕਸਦ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਲੈ ਰਹੇ ਪਰਿਵਾਰਾਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੇ ਤਜਰਬੇ ਜਾਣਨਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਸਮੇਤ ਵੱਖ-ਵੱਖ ਖੇਤਰਾਂ ‘ਚ ਸਰਕਾਰ ਵਲੋਂ ਕੀਤੇ ਕੰਮਾਂ ਸੰਬੰਧੀ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਹੀ ਉਨ੍ਹਾਂ ਦੀ ਜਨ-ਸੇਵਾ ਦਾ ਮੁੱਖ ਆਧਾਰ ਹੈ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਵਲੋਂ ਦਿੱਤੇ ਸਹਿਯੋਗ ਅਤੇ ਭਰੋਸੇ ਲਈ ਧੰਨਵਾਦ ਕੀਤਾ। ਇਸ ਮੌਕੇ ਪਿੰਡ ਦੇ ਸਰਪੰਚ ਵਿਕਰਮ ਮਹਿਤਾ, ਪੰਚਾਇਤ ਮੈਂਬਰ, ਬਲਾਕ ਪ੍ਰਧਾਨ, ਬਲਾਕ ਸੰਮਤੀ ਮੈਂਬਰ, ਮਾਰਕੀਟ ਕਮੇਟੀ ਦੇ ਚੇਅਰਮੈਨ ਕੁਲਦੀਪ ਸਿੰਘ, ਨੇੜਲੇ ਪਿੰਡਾਂ ਦੇ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਡੇਰਾਬੱਸੀ ਨੂੰ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਵਲੋਂ ਕੰਪਿਊਟਰ ਭੇਟ ਅਗਲੀ ਖ਼ਬਰ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਦੀ ਖੁਸ਼ੀ ’ ਚ ਵੰਡੇ ਲੱਡੂ
Ad Position 24