ਘੱਗਰ ਦਰਿਆ ’ ਚ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਹੇਠ 7 ਖ਼ਿਲਾਫ਼ ਮਾਮਲਾ ਦਰਜ
ਜ਼ੀਰਕਪੁਰ, 3 ਅਕਤੂਬਰ (ਮਨਿੰਦਰ ਸਿੰਘ)-ਢਕੌਲੀ ਪੁਲਿਸ ਨੇ ਸਰਕਾਰ ਦੀ ਮਨਜ਼ੂਰੀ ਤੋਂ ਬਿਨਾਂ ਘੱਗਰ ਦਰਿਆ ‘ਚ ਕਥਿਤ ਤੌਰ ‘ਤੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਹੇਠ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ‘ਚ ਦੋ ਵਿਅਕਤੀਆਂ ਨੂੰ ਨਾਮਜ਼ਦ ਕਰਦਿਆਂ ਕੁੱਲ 7 ਵਿਅਕਤੀਆਂ ਖ਼ਿਲਾਫ਼ ਬੀ.
ਜ਼ੀਰਕਪੁਰ, 3 ਅਕਤੂਬਰ (ਮਨਿੰਦਰ ਸਿੰਘ)-ਢਕੌਲੀ ਪੁਲਿਸ ਨੇ ਸਰਕਾਰ ਦੀ ਮਨਜ਼ੂਰੀ ਤੋਂ ਬਿਨਾਂ ਘੱਗਰ ਦਰਿਆ ‘ਚ ਕਥਿਤ ਤੌਰ ‘ਤੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਹੇਠ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ‘ਚ ਦੋ ਵਿਅਕਤੀਆਂ ਨੂੰ ਨਾਮਜ਼ਦ ਕਰਦਿਆਂ ਕੁੱਲ 7 ਵਿਅਕਤੀਆਂ ਖ਼ਿਲਾਫ਼ ਬੀ. ਐੱਨ. ਐੱਸ. ਦੀ ਧਾਰਾ 303 (2) ਅਤੇ ਮਾਈਨਿੰਗ ਐਕਟ ਦੀਆਂ ਧਾਰਾਵਾਂ 4 (1), 21 (1) ਤਹਿਤ ਕਾਰਵਾਈ ਕੀਤੀ ਹੈ। ਮਾਮਲੇ ‘ਚ ਨਾਮਜ਼ਦ ਮੁਲਜ਼ਮਾਂ ਦੀ ਪਛਾਣ ਯਾਸੀਨ ਵਾਸੀ ਪਿੰਜੌਰ (ਪੰਚਕੂਲਾ) ਅਤੇ ਵਿਕਾਸ ਸਿੰਗਲਾ ਵਾਸੀ ਫਾਲਕਨ ਵਿਊ ਫੇਜ਼-11 ਮੁਹਾਲੀ ਵਜੋਂ ਹੋਈ ਹੈ। ਪੜਤਾਲੀਆ ਅਫ਼ਸਰ ਰਮਨ ਕੁਮਾਰ ਅਤੇ ਹਰਨੇਕ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰਾਤ ਸਮੇਂ ਕੁਝ ਵਿਅਕਤੀ ਟਿੱਪਰਾਂ ਅਤੇ ਜੇ. ਸੀ. ਬੀ. ਮਸ਼ੀਨਾਂ ਦੀ ਮਦਦ ਨਾਲ ਪੀਰਮੁਛੱਲਾ ਖੇਤਰ ‘ਚ ਘੱਗਰ ਦਰਿਆ ‘ਚੋਂ ਕਥਿਤ ਤੌਰ ‘ਤੇ ਬਿਨਾਂ ਸਰਕਾਰੀ ਮਨਜ਼ੂਰੀ ਤੋਂ ਮਾਈਨਿੰਗ ਕਰ ਰਹੇ ਹਨ। ਪੁਲਿਸ ਟੀਮ ਨੇ ਸੂਚਨਾ ਦੇ ਆਧਾਰ ‘ਤੇ ਮੌਕੇ ‘ਤੇ ਦਬਿਸ਼ ਦਿੱਤੀ, ਪਰ ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਸਾਰੇ ਮੁਲਜ਼ਮ ਆਪਣੇ ਵਾਹਨਾਂ ਸਮੇਤ ਉਥੋਂ ਫ਼ਰਾਰ ਹੋ ਚੁੱਕੇ ਸਨ। ਪੁਲਿਸ ਵਲੋਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।