05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸੀਟੂ ਦੀ ਜ਼ਿਲ੍ਹਾ ਇਕਾਈ ਦੀ ਜਨਰਲ ਬਾਡੀ ਦੀ ਹੋਈ ਮੀਟਿੰਗ

ਐੱਸ. ਏ.

Ad Position 21
No active advertisement
ਅਜੀਤ ਡੈਸਕ 05-10-2026
ਐੱਸ. ਏ. ਐੱਸ. ਨਗਰ, 4 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਸੀਟੂ ਦੀ ਜ਼ਿਲ੍ਹਾ ਇਕਾਈ ਦੀ ਜਨਰਲ ਬਾਡੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਾਮਰੇਡ ਗੁਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਮੁਹਾਲੀ ਵਿਚ ਹੋਈ। ਮੀਟਿੰਗ ਵਿਚ ਵੱਖ-ਵੱਖ ਜਥੇਬੰਦੀਆਂ ਦੇ ਅਹੁਦੇਦਾਰਾਂ, ਨੁਮਾਇੰਦਿਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਮੁਲਾਜ਼ਮਾਂ ਅਤੇ ਮਜ਼ਦੂਰਾਂ ਨੂੰ ਦਰਪੇਸ਼ ਸਮੱਸਿਆਵਾਂ, ਉਨ੍ਹਾਂ ਦੇ ਹੱਲ ਅਤੇ ਆਉਣ ਵਾਲੇ ਸੰਘਰਸ਼ਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਵਿਚ ਸੀਟੂ ਦੇ ਜ਼ਿਲ੍ਹਾ ਜਨਰਲ ਸਕੱਤਰ ਸਾਥੀ ਹਰਕੇਸ਼ ਰਾਣਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਡੇਲੀਵੇਜ ਕਰਮਚਾਰੀ ਯੂਨੀਅਨ ਵਲੋਂ 13 ਅਕਤੂਬਰ ਨੂੰ ਕੀਤੀ ਜਾ ਰਹੀ ਰੈਲੀ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸੀਟੂ ਪੰਜਾਬ ਦੇ ਪ੍ਰਧਾਨ ਕਾਮਰੇਡ ਚੰਦਰਸ਼ੇਖਰ ਨੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਦਲਿਤਾਂ ਉੱਪਰ ਹੋ ਰਹੇ ਅੱਤਿਆਚਾਰਾਂ ਦੇ ਵਿਰੋਧ ਵਿਚ 3 ਨਵੰਬਰ ਨੂੰ ਧੂਰੀ ਵਿਖੇ ਸੀਟੂ ਦੀ ਅਗਵਾਈ ਹੇਠ ਕੀਤੀ ਜਾਣ ਵਾਲੀ ਰੈਲੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਸੰਬੰਧੀ ਜ਼ਿਲ੍ਹਾ ਪ੍ਰਧਾਨ ਕਾਮਰੇਡ ਗੁਰਦੀਪ ਸਿੰਘ ਨੇ, ਸੀਟੂ ਵਲੋਂ 1 ਦਸੰਬਰ ਨੂੰ ਦਿੱਲੀ ਵਿਖੇ ਕੀਤੇ ਜਾਣ ਵਾਲੇ ਦੇਸ਼-ਵਿਆਪੀ ਰੋਸ ਮਾਰਚ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ ਗਈ। ਇਸ ਮੌਕੇ ਕਾਮਰੇਡ ਤਾਰਾ ਸਿੰਘ, ਸ਼ੀਨਾ ਮੁਹਾਲੀ, ਰਾਜ ਕੁਮਾਰ, ਗੁਰਪ੍ਰੀਤ ਕੌਰ, ਭੁਪਿੰਦਰ ਕੌਰ, ਗੁਰਵਿੰਦਰ ਸਿੰਘ, ਸਮੀਰ ਸ਼ਰਮਾ ਅਤੇ ਬਲਵਿੰਦਰ ਸਿੰਘ ਬਟਾਲਾ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 289 ਵਿਅਕਤੀ ਕਾਬੂ ‘ਯੁੱਧ ਨਸ਼ਿਆਂ ਵਿਰੁੱਧ ’ ਦੇ 582ਵੇਂ ਦਿਨ 180 ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਗੋਲੀ ਲੱਗਣ ਕਾਰਨ ਹੋਏ ਜ਼ਖ਼ਮਾਂ ’ਤੇ ਸ਼ਹਿਦ ਲਗਾਉਂਦਾ ਸੀ ਲਸ਼ਕਰ ਕਮਾਂਡਰ ਮੂਸਾ
Ad Position 24