05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਢੇਹਾ ਬਸਤੀ ਤੇ ਤ੍ਰਿਵੇਦੀ ਕੈਂਪ ਦੀ ਘੇਰਾਬੰਦੀ 40 ਤੋਂ 50 ਪੁਲਿਸ ਮੁਲਾਜ਼ਮਾਂ ਨਾਲ ਵੱਡੀ ਤਲਾਸ਼ੀ ਮੁਹਿੰਮ ਸ਼ੱਕੀ ਟਿਕਾਣੇ ਖੰਗਾਲੇ, ਕਈ ਵਿਅਕਤੀਆਂ ਤੋਂ ਕੀਤੀ ਪੁੱਛਗਿੱਛ

ਡੇਰਾਬੱਸੀ, 4 ਅਕਤੂਬਰ (ਰਣਬੀਰ ਸਿੰਘ ਪੜ੍ਹੀ)- ਨਸ਼ਾ ਤਸਕਰਾਂ ’ਤੇ ਸ਼ਿਕੰਜਾ ਹੋਰ ਕੱਸਦਿਆਂ ਡੇਰਾਬੱਸੀ ਪੁਲਿਸ ਨੇ ਐਤਵਾਰ ਨੂੰ ਸਬ-ਡਿਵੀਜ਼ਨ ਦੇ ਨਸ਼ਿਆਂ ਪੱਖੋਂ ਸੰਵੇਦਨਸ਼ੀਲ ਮੰਨੇ ਜਾਂਦੇ ਇਲਾਕਿਆਂ ਵਿਚ ਵੱਡਾ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾਇਆ। ਡੀ.

Ad Position 21
No active advertisement
ਡੇਰਾਬੱਸੀ ਦੇ ਮੁਬਾਰਿਕਪੁਰ ਤ੍ਰਿਵੇਦੀ ਕੈਂਪ ਵਿਖੇ ਪੁਲਿਸ ਵਲੋਂ ਚਲਾਏ ਕਾਸੋ ਆਪ੍ਰੇਸ਼ਨ ਤਹਿਤ ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਟੀਮ। ਤਸਵੀਰ: ਰਣਬੀਰ ਸਿੰਘ ਪੜ੍ਹੀ 05-10-2026
ਡੇਰਾਬੱਸੀ, 4 ਅਕਤੂਬਰ (ਰਣਬੀਰ ਸਿੰਘ ਪੜ੍ਹੀ)- ਨਸ਼ਾ ਤਸਕਰਾਂ ’ਤੇ ਸ਼ਿਕੰਜਾ ਹੋਰ ਕੱਸਦਿਆਂ ਡੇਰਾਬੱਸੀ ਪੁਲਿਸ ਨੇ ਐਤਵਾਰ ਨੂੰ ਸਬ-ਡਿਵੀਜ਼ਨ ਦੇ ਨਸ਼ਿਆਂ ਪੱਖੋਂ ਸੰਵੇਦਨਸ਼ੀਲ ਮੰਨੇ ਜਾਂਦੇ ਇਲਾਕਿਆਂ ਵਿਚ ਵੱਡਾ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾਇਆ। ਡੀ.ਐੱਸ.ਪੀ. ਡੇਰਾਬੱਸੀ ਰਾਜੇਸ਼ ਹਸਤਰ ਦੀ ਅਗਵਾਈ ਹੇਠ ਕਰੀਬ 40 ਤੋਂ 50 ਪੁਲਿਸ ਮੁਲਾਜ਼ਮਾਂ ਦੀਆਂ ਟੀਮਾਂ ਨੇ ਮੁਬਾਰਿਕਪੁਰ ਨੇੜਲੀ ਢੇਹਾ ਬਸਤੀ ਅਤੇ ਤ੍ਰਿਵੇਦੀ ਕੈਂਪ ਨੂੰ ਘੇਰ ਕੇ ਸ਼ੱਕੀ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ। ਅਚਨਚੇਤ ਹੋਈ ਇਸ ਵੱਡੀ ਪੁਲਿਸ ਕਾਰਵਾਈ ਨਾਲ ਦੋਵਾਂ ਇਲਾਕਿਆਂ ਵਿਚ ਹਲਚਲ ਮਚੀ ਰਹੀ। ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਅਤੇ ਐੱਸ. ਐੱਸ. ਪੀ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਗਈ ਇਸ ਵਿਸ਼ੇਸ਼ ਮੁਹਿੰਮ ਦੌਰਾਨ ਪੁਲਿਸ ਵਲੋਂ ਪਹਿਲਾਂ ਚੁਣੇ ਗਏ ਇਲਾਕਿਆਂ ਦੀ ਘੇਰਾਬੰਦੀ ਕੀਤੀ ਗਈ। ਇਸ ਉਪਰੰਤ ਵੱਖ-ਵੱਖ ਪੁਲਿਸ ਟੀਮਾਂ ਨੇ ਸ਼ੱਕੀ ਥਾਵਾਂ ਨੂੰ ਖੰਗਾਲਣ ਦੇ ਨਾਲ ਉਥੇ ਮੌਜੂਦ ਵਿਅਕਤੀਆਂ ਬਾਰੇ ਜਾਣਕਾਰੀ ਹਾਸਿਲ ਕੀਤੀ। ਕਈ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਦੇ ਘੇਰੇ ਵਿਚ ਲਿਆ ਗਿਆ ਅਤੇ ਉਨ੍ਹਾਂ ਦੀ ਪੜਤਾਲ ਕੀਤੀ ਗਈ। ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮਾਂ ਦੇ ਇਕੋ ਸਮੇਂ ਇਨ੍ਹਾਂ ਇਲਾਕਿਆਂ ਵਿਚ ਪਹੁੰਚਣ ਨਾਲ ਨਸ਼ਿਆਂ ਦੇ ਗ਼ੈਰਕਾਨੂੰਨੀ ਧੰਦੇ ਨਾਲ ਜੁੜੇ ਲੋਕਾਂ ਵਿਚ ਸਖ਼ਤ ਸੁਨੇਹਾ ਗਿਆ। ਪੁਲਿਸ ਦਾ ਮੁੱਖ ਮਕਸਦ ਨਸ਼ਾ ਤਸਕਰੀ ਨਾਲ ਜੁੜੇ ਵਿਅਕਤੀਆਂ ਦੀ ਪਛਾਣ ਕਰਨ ਦੇ ਨਾਲ ਉਨ੍ਹਾਂ ਦੇ ਸੰਪਰਕਾਂ ਅਤੇ ਸਰਗਰਮੀਆਂ ਬਾਰੇ ਜਾਣਕਾਰੀ ਇਕੱਠੀ ਕਰਨਾ ਵੀ ਰਿਹਾ। ਮੀਡੀਆ ਨਾਲ ਗੱਲਬਾਤ ਕਰਦਿਆਂ ਡੀ. ਐੱਸ. ਪੀ. ਰਾਜੇਸ਼ ਹਸਤਰ ਨੇ ਦੱਸਿਆ ਕਿ ਆਪ੍ਰੇਸ਼ਨ ‘ਕਾਸੋ’ ਤਹਿਤ ਇਹ ਤਲਾਸ਼ੀ ਮੁਹਿੰਮ ਚਲਾਈ ਗਈ ਹੈ ਅਤੇ ਪੁਲਿਸ ਦੀ ਕਾਰਵਾਈ ਅਜੇ ਜਾਰੀ ਹੈ। ਉਨ੍ਹਾਂ ਕਿਹਾ ਕਿ ਮੁਹਿੰਮ ਦੌਰਾਨ ਜੇਕਰ ਕੋਈ ਅਹਿਮ ਬਰਾਮਦਗੀ ਜਾਂ ਹੋਰ ਵੱਡੀ ਸਫ਼ਲਤਾ ਸਾਹਮਣੇ ਆਉਂਦੀ ਹੈ ਤਾਂ ਉਸ ਸੰਬੰਧੀ ਜਾਣਕਾਰੀ ਵੱਖਰੇ ਤੌਰ ’ਤੇ ਸਾਂਝੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਸੰਵੇਦਨਸ਼ੀਲ ਇਲਾਕਿਆਂ ਵਿਚ ਪੁਲਿਸ ਦੀਆਂ ਅਚਨਚੇਤ ਤਲਾਸ਼ੀ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ। ਉਨ੍ਹਾਂ ਇਲਾਕਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਨਸ਼ਾ ਤਸਕਰੀ ਜਾਂ ਸ਼ੱਕੀ ਸਰਗਰਮੀ ਬਾਰੇ ਕੋਈ ਜਾਣਕਾਰੀ ਮਿਲਣ ’ਤੇ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਨਸ਼ਿਆਂ ਦੇ ਜਾਲ ਨੂੰ ਜੜ੍ਹੋਂ ਤੋੜਿਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਪਰਗਟ ਸਿੰਘ ਦੇ ਸੂਬਾ ਪ੍ਰਧਾਨ ਬਣਨ ਨਾਲ ਕਾਂਗਰਸੀ ਵਰਕਰਾਂ ’ ਚ ਦੇਖਣ ਨੂੰ ਮਿਲ ਰਿਹੈ ਵੱਖਰਾ ਜੋਸ਼ - ਮੱਛਲੀ ਕਲਾਂ ਅਗਲੀ ਖ਼ਬਰ ਬਠਿੰਡਾ ਦੇ ਰਹਿਣ ਵਾਲੇ ਨੌਜਵਾਨ ਨੇ ਐਲਾਂਟੇ ਮਾਲ ਦੇ ਨੇੜਿਓਂ ਕੀਤਾ ਸੀ ਮੋਟਰਸਾਈਕਲ ਚੋਰੀ
Ad Position 24