05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ , ਵਿਚਾਰਾਂ ਅਤੇ ਸਿੱਖਿਆਵਾਂ ਬਾਰੇ ਕੀਤਾ ਜਾ ਰਿਹਾ ਜਾਗਰੂਕ - ਐੱਸ . ਡੀ . ਐੱਮ

ਖਰੜ, 4 ਅਕਤੂਬਰ (ਜੰਡਪੁਰੀ)- ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਤਿਆਰ ਕੀਤੀ ਗਈ ਵਿਸ਼ੇਸ਼ ਡਾਕੂਮੈਂਟਰੀ ਫਿਲਮ ਜ਼ਿਲ੍ਹਾ ਐੱਸ. ਏ.

Ad Position 21
No active advertisement
ਅਜੀਤ ਡੈਸਕ 05-10-2026
ਖਰੜ, 4 ਅਕਤੂਬਰ (ਜੰਡਪੁਰੀ)- ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਤਿਆਰ ਕੀਤੀ ਗਈ ਵਿਸ਼ੇਸ਼ ਡਾਕੂਮੈਂਟਰੀ ਫਿਲਮ ਜ਼ਿਲ੍ਹਾ ਐੱਸ. ਏ. ਐੱਸ. ਨਗਰ ਦੇ ਖਰੜ ਬਲਾਕ ਦੇ ਪਿੰਡ ਘਟੋਰ ਅਤੇ ਚੰਦੋ ਗੋਬਿੰਦਗੜ੍ਹ ਵਿਖੇ ਵਿਸ਼ੇਸ਼ ਵੈਨ ਰਾਹੀਂ ਐਲ. ਸੀ. ਡੀ. ਸਕਰੀਨ ’ਤੇ ਦਿਖਾਈ ਗਈ। ਐੱਸ.ਡੀ.ਐੱਮ. ਖਰੜ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਬਰਾਬਰੀ, ਭਾਈਚਾਰੇ, ਸ਼ਾਂਤੀ ਅਤੇ ਮਨੁੱਖਤਾ ਦੀ ਸੇਵਾ ਦਾ ਰਾਹ ਦਿਖਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਰਾਹੀਂ ਲੋਕਾਂ, ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਫਲਸਫ਼ੇ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਵੈਨ ਰਾਹੀਂ ਪਿੰਡਾਂ ਵਿਚ ਡਾਕੂਮੈਂਟਰੀ ਫਿਲਮ ਦਿਖਾਉਣ ਦਾ ਉਦੇਸ਼ ਗੁਰੂ ਸਾਹਿਬ ਦੇ ਮਹਾਨ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਸੀ . ਜੀ . ਸੀ . ਯੂਨੀਵਰਸਿਟੀ ਮੁਹਾਲੀ ਵਿਖੇ 1,000 ਤੋਂ ਵੱਧ ਨੌਜਵਾਨਾਂ ਨੇ ‘ ਵਾਕ ਫਾਰ ਨਸ਼ਾ ਮੁਕਤ ਯੁਵਾ ’ ਵਿਚ ਲਿਆ ਹ... ਅਗਲੀ ਖ਼ਬਰ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ
Ad Position 24