05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸਰਕਾਰ ਵਲੋਂ ਆਉਣ-ਜਾਣ ਤੇ ਰਹਿਣ-ਸਹਿਣ ਦੇ ਪ੍ਰਬੰਧ- ਕੁਲਵੰਤ ਸਿੰਘ

ਐੱਸ. ਐੱਸ.

Ad Position 21
No active advertisement
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਰਿੰਦਾਵਨ ਅਤੇ ਮਥੁਰਾ ਲਈ ਬੱਸਾਂ ਨੂੰ ਰਵਾਨਾ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ। ਅਜੀਤ ਤਸਵੀਰ 05-10-2026
ਐੱਸ. ਐੱਸ. ਏ. ਨਗਰ, 4 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਵਿਧਾਨ ਸਭਾ ਹਲਕੇ ਤੋਂ ਸ਼ਰਧਾਲੂਆਂ (50 ਸਾਲ ਤੋਂ ਉੱਪਰ ਉਮਰ) ਨੂੰ ਵਰਿੰਦਾਵਨ ਅਤੇ ਮਥੁਰਾ ਦੇ ਧਾਰਮਿਕ ਦਰਸ਼ਨਾਂ ਲਈ ਲੈ ਕੇ ਜਾਣ ਵਾਲੀਆਂ ਬੱਸਾਂ ਨੂੰ ਵਿਧਾਇਕ ਕੁਲਵੰਤ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਹ ਉਨ੍ਹਾਂ ਲਈ ਬੇਹੱਦ ਖੁਸ਼ੀ ਅਤੇ ਸਕੂਨ ਦੀ ਗੱਲ ਹੈ ਕਿ ਵਰਿੰਦਾਵਨ ਅਤੇ ਮਥੁਰਾ ਦੇ ਦਰਸ਼ਨਾਂ ਲਈ ਜਾਣ ਦੇ ਚਾਹਵਾਨ ਸ਼ਰਧਾਲੂਆਂ ਨੂੰ ਇਹ ਧਾਰਮਿਕ ਯਾਤਰਾ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਸ਼ਰਧਾਲੂ ਅੱਜ ਮੁਹਾਲੀ ਤੋਂ ਵਰਿੰਦਾਵਨ ਅਤੇ ਮਥੁਰਾ ਲਈ ਰਵਾਨਾ ਹੋਏ ਹਨ ਅਤੇ ਉਹ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਸ਼ਰਧਾਲੂ ਜਿਹੜੀਆਂ ਮਨੋਕਾਮਨਾਵਾਂ ਲੈ ਕੇ ਯਾਤਰਾ ’ਤੇ ਜਾ ਰਹੇ ਹਨ, ਉਹ ਪੂਰੀਆਂ ਹੋਣ। ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਅਵਾਰਡੀ ਫੂਲਰਾਜ ਸਿੰਘ ਨੇ ਦੱਸਿਆ ਕਿ ਯੋਜਨਾ ਤਹਿਤ ਧਾਰਮਿਕ ਯਾਤਰਾ ਨੂੰ ਲੈ ਕੇ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਹੈ ਅਤੇ ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਨਾਲ ਇਕ ਗਾਈਡ ਵੀ ਮੌਜੂਦ ਰਹਿੰਦਾ ਹੈ, ਜੋ ਉਨ੍ਹਾਂ ਨੂੰ ਵੱਖ-ਵੱਖ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਦੀ ਮਹੱਤਤਾ ਬਾਰੇ ਜਾਣਕਾਰੀ ਪ੍ਰਦਾਨ ਕਰਦਾ ਹੈ। ਇਸ ਮੌਕੇ ਸ਼ਰਧਾਲੂਆਂ ਨੇ ਧਾਰਮਿਕ ਯਾਤਰਾ ਲਈ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਦੀ ਚੜ੍ਹਦੀ ਕਲਾ ਦੀ ਕਾਮਨਾ ਕੀਤੀ। ਇਸ ਮੌਕੇ ਸੁਸ਼ੀਲ ਕੁਮਾਰ, ਕੁਲਦੀਪ ਸਿੰਘ ਸਮਾਣਾ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ, ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਨਗਰ ਨਿਗਮ ਮੁਹਾਲੀ, ਰੁਪਿੰਦਰ ਸਿੰਘ ਰੂਪਾ ਸੁਹਾਣਾ, ਹਰਜੀਤ ਸਿੰਘ ਭੋਲੂ, ਕੌਂਸਲਰ, ਜਸਪਾਲ ਸਿੰਘ ਮਟੌਰ, ਅਮਰਜੀਤ ਸਿੰਘ ਸਿੱਧੂ, ਤਰਲੋਚਨ ਸਿੰਘ ਮਟੌਰ, ਲਖਵਿੰਦਰ ਸਿੰਘ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ ਸਮੇਤ ਇਲਾਕੇ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਬਹਾਦਰ ਸਿੰਘ ਓ . ਕੇ . ਨੇ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਉਤਸਵ ਸੰਬੰਧੀ ਪ੍ਰੋਗਰਾਮਾਂ ਦਾ ਕੀਤਾ ਪੋਸਟਰ ਜਾਰੀ ਅਗਲੀ ਖ਼ਬਰ ਸੀ . ਜੀ . ਸੀ . ਯੂਨੀਵਰਸਿਟੀ ਮੁਹਾਲੀ ਵਿਖੇ 1,000 ਤੋਂ ਵੱਧ ਨੌਜਵਾਨਾਂ ਨੇ ‘ ਵਾਕ ਫਾਰ ਨਸ਼ਾ ਮੁਕਤ ਯੁਵਾ ’ ਵਿਚ ਲਿਆ ਹ...
Ad Position 24