04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

’ਚ ਦਹਿਸ਼ਤ, ਨਗਰ ਕੌਂਸਲ ਤੋਂ ਅਵਾਰਾ ਕੁੱਤਿਆਂ ਤੋਂ ਛੁਟਕਾਰਾ ਦਿਵਾਉਣ ਦੀ ਗੁਹਾਰ

ਡੇਰਾਬੱਸੀ, 4 ਅਕਤੂਬਰ (ਗੁਰਮੀਤ ਸਿੰਘ)-ਡੇਰਾਬੱਸੀ ਖੇਤਰ ਵਿਚ ਅਵਾਰਾ ਕੁੱਤਿਆਂ ਦੀ ਵਧ ਰਹੀ ਗਿਣਤੀ ਲੋਕਾਂ ਲਈ ਚਿੰਤਾ ਦਾ ਕਾਰਨ ਬਣੀ ਹੋਈ ਹੈ। ਨਗਰ ਕੌਂਸਲ ਵਲੋਂ ਅਵਾਰਾ ਕੁੱਤਿਆਂ ਨੂੰ ਫੜ੍ਹਨ ਲਈ ਗੱਡੀ ਵੀ ਖਰੀਦੀ ਗਈ ਹੈ, ਪਰ ਇਸ ਦੇ ਬਾਵਜੂਦ ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿਚ ਕੁੱਤਿਆਂ ਦੀ ਗਿਣਤੀ ਘਟਦੀ ਨਜ਼ਰ ਨਹੀਂ ਆ ਰਹੀ।

Ad Position 21
No active advertisement
ਅਜੀਤ ਡੈਸਕ 05-10-2026
ਡੇਰਾਬੱਸੀ, 4 ਅਕਤੂਬਰ (ਗੁਰਮੀਤ ਸਿੰਘ)-ਡੇਰਾਬੱਸੀ ਖੇਤਰ ਵਿਚ ਅਵਾਰਾ ਕੁੱਤਿਆਂ ਦੀ ਵਧ ਰਹੀ ਗਿਣਤੀ ਲੋਕਾਂ ਲਈ ਚਿੰਤਾ ਦਾ ਕਾਰਨ ਬਣੀ ਹੋਈ ਹੈ। ਨਗਰ ਕੌਂਸਲ ਵਲੋਂ ਅਵਾਰਾ ਕੁੱਤਿਆਂ ਨੂੰ ਫੜ੍ਹਨ ਲਈ ਗੱਡੀ ਵੀ ਖਰੀਦੀ ਗਈ ਹੈ, ਪਰ ਇਸ ਦੇ ਬਾਵਜੂਦ ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿਚ ਕੁੱਤਿਆਂ ਦੀ ਗਿਣਤੀ ਘਟਦੀ ਨਜ਼ਰ ਨਹੀਂ ਆ ਰਹੀ। ਕਾਰਵਾਈ ਦੀ ਹੌਲੀ ਰਫ਼ਤਾਰ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਨਗਰ ਕੌਂਸਲ ਅਧੀਨ ਪੈਂਦੇ ਪਿੰਡ ਮੁਬਾਰਿਕਪੁਰ ਵਿਚ ਇਨ੍ਹੀਂ ਦਿਨੀਂ ਕਰੀਬ ਡੇਢ ਦਰਜਨ ਅਵਾਰਾ ਕੁੱਤਿਆਂ ਦਾ ਝੁੰਡ ਗਲੀਆਂ ਵਿਚ ਘੁੰਮਦਾ ਦੇਖਿਆ ਜਾ ਰਿਹਾ ਹੈ। ਇਕ ਵਸਨੀਕ ਵਲੋਂ ਕੁੱਤਿਆਂ ਦੇ ਝੁੰਡ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਗਈ, ਜੋ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਵਿਚ ਵੱਡੀ ਗਿਣਤੀ ਵਿਚ ਕੁੱਤੇ ਇਕੱਠੇ ਗਲੀਆਂ ਵਿਚ ਘੁੰਮਦੇ ਨਜ਼ਰ ਆ ਰਹੇ ਹਨ। ਵਸਨੀਕਾਂ ਦਾ ਕਹਿਣਾ ਹੈ ਕਿ ਝੁੰਡਾਂ ਵਿਚ ਘੁੰਮਦੇ ਕੁੱਤਿਆਂ ਕਾਰਨ ਖ਼ਾਸ ਕਰਕੇ ਬੱਚਿਆਂ, ਬਜ਼ੁਰਗਾਂ ਅਤੇ ਸਵੇਰੇ-ਸ਼ਾਮ ਘਰੋਂ ਬਾਹਰ ਨਿਕਲਣ ਵਾਲੇ ਲੋਕਾਂ ਵਿਚ ਡਰ ਬਣਿਆ ਰਹਿੰਦਾ ਹੈ। ਲੋਕਾਂ ਨੂੰ ਖਦਸ਼ਾ ਹੈ ਕਿ ਜੇਕਰ ਅਵਾਰਾ ਕੁੱਤਿਆਂ ਦਾ ਕੋਈ ਝੁੰਡ ਕਿਸੇ ਵਿਅਕਤੀ ’ਤੇ ਹਮਲਾਵਰ ਹੋ ਜਾਵੇ ਤਾਂ ਉਸ ਨੂੰ ਸੰਭਾਲਣਾ ਮੁਸ਼ਕਿਲ ਹੋ ਸਕਦਾ ਹੈ। ਵਾਇਰਲ ਵੀਡੀਓ ਨੇ ਨਗਰ ਕੌਂਸਲ ਦੀ ਅਵਾਰਾ ਕੁੱਤਿਆਂ ਨੂੰ ਕਾਬੂ ਕਰਨ ਸੰਬੰਧੀ ਕਾਰਵਾਈ ’ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਮੁਬਾਰਿਕਪੁਰ ਵਾਸੀਆਂ ਨੇ ਪ੍ਰਸ਼ਾਸਨ ਅਤੇ ਨਗਰ ਕੌਂਸਲ ਤੋਂ ਮੰਗ ਕੀਤੀ ਹੈ ਕਿ ਗਲੀਆਂ ਵਿਚ ਘੁੰਮ ਰਹੇ ਅਵਾਰਾ ਕੁੱਤਿਆਂ ਦੀ ਸਮੱਸਿਆ ਦਾ ਢੁਕਵਾਂ ਹੱਲ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਦੇਵਿੰਦਰ ਸਿੰਘ ਨੂੰ ਪੰਜਾਬ ਪ੍ਰਦੇਸ਼ ਭਾਜਪਾ ਕਿਸਾਨ ਮੋਰਚੇ ਦਾ ਦਫ਼ਤਰ ਸਕੱਤਰ ਕੀਤਾ ਨਿਯੁਕਤ ਅਗਲੀ ਖ਼ਬਰ ਰਵਾਇਤੀ ਸਮੀਕਰਣ ਬਦਲਣ ਦੇ ਆਸਾਰ ਸਿਆਸੀ ਪਾਰਟੀਆਂ ਦੀ ਨਜ਼ਰ ਚੜ੍ਹਿਆ ਹਲਕਾ ਡੇਰਾਬੱਸੀ ਦਾ ਓ.ਬੀ.ਸੀ. ਵੋਟ ਬੈਂਕ
Ad Position 24