04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪੰਜਾਬ ਯੂਥ ਅਕਾਲੀ ਦਲ ਦੇ ਵਾਈਸ ਪ੍ਰਧਾਨ ਨਿਯੁਕਤ ਰਵਿੰਦਰ ਟਿਵਾਣਾ ਰਵਿੰਦਰ ਟਿਵਾਣਾ ਨੇ ਐਨ. ਕੇ. ਸ਼ਰਮਾ ਨਾਲ ਮੁਲਾਕਾਤ ਕਰਕੇ ਕੀਤਾ ਧੰਨਵਾਦ

ਡੇਰਾਬੱਸੀ, 4 ਅਕਤੂਬਰ (ਗੁਰਮੀਤ ਸਿੰਘ)- ਪੰਜਾਬ ਯੂਥ ਅਕਾਲੀ ਦਲ ਦੇ ਵਾਈਸ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਰਵਿੰਦਰ ਟਿਵਾਣਾ ਨੇ ਸੀਨੀਅਰ ਅਕਾਲੀ ਆਗੂ ਐਨ. ਕੇ.

Ad Position 21
No active advertisement
ਅਜੀਤ ਡੈਸਕ 05-10-2026
ਡੇਰਾਬੱਸੀ, 4 ਅਕਤੂਬਰ (ਗੁਰਮੀਤ ਸਿੰਘ)- ਪੰਜਾਬ ਯੂਥ ਅਕਾਲੀ ਦਲ ਦੇ ਵਾਈਸ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਰਵਿੰਦਰ ਟਿਵਾਣਾ ਨੇ ਸੀਨੀਅਰ ਅਕਾਲੀ ਆਗੂ ਐਨ. ਕੇ. ਸ਼ਰਮਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਐਨ.ਕੇ. ਸ਼ਰਮਾ ਵਲੋਂ ਰਵਿੰਦਰ ਟਿਵਾਣਾ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਰਵਿੰਦਰ ਟਿਵਾਣਾ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਜਤਾਏ ਭਰੋਸੇ ਅਤੇ ਸੌਂਪੀ ਗਈ ਜ਼ਿੰਮੇਵਾਰੀ ਲਈ ਉਹ ਧੰਨਵਾਦੀ ਹਨ। ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਸਿਆਸੀ ਪਾਰਟੀ ਦੀ ਮਜ਼ਬੂਤ ਤਾਕਤ ਹੁੰਦੇ ਹਨ, ਇਸ ਲਈ ਪੰਜਾਬ ਦੇ ਨੌਜਵਾਨਾਂ ਨੂੰ ਅਕਾਲੀ ਦਲ ਨਾਲ ਜੋੜਨ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੇ ਨਾਲ-ਨਾਲ ਨੌਜਵਾਨ ਵਰਕਰਾਂ ਨੂੰ ਹੋਰ ਸਰਗਰਮ ਕੀਤਾ ਜਾਵੇਗਾ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਵੀ ਰਵਿੰਦਰ ਟਿਵਾਣਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਮੁਹਾਲੀ ਪੁਲਿਸ ਨੇ ਸੋਹਾਣਾ ਸਮੇਤ ਵੱਖ ਵੱਖ ਥਾਵਾਂ ਤੇ ਚਲਾਇਆ ਕਾਸੋ ਆਪ੍ਰੇਸ਼ਨ ਅਗਲੀ ਖ਼ਬਰ ਇੰਦਰਜੀਤ ਕੌਰ ਨੇ ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਦਾ ਅਹੁਦਾ ਸੰਭਾਲਿਆ
Ad Position 24