06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਮਹਿਲਾ ਕਾਂਗਰਸ ਵਲੋਂ ਜੰਤਰ - ਮੰਤਰ ਵਿਖੇ ਵਾਪਰੀ ਘਟਨਾ ਖ਼ਿਲਾਫ਼ ਖਰੜ ਵਿਖੇ ਰੋਸ ਪ੍ਰਦਰਸ਼ਨ

ਖਰੜ, 5 ਅਕਤੂਬਰ (ਜੰਡਪੁਰੀ)-ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਬਲਜੀਤ ਕੌਰ ਦੀ ਅਗਵਾਈ ਹੇਠ ਅੱਜ ਕਾਂਗਰਸੀ ਵਰਕਰਾਂ ਵਲੋਂ ਜੰਤਰ-ਮੰਤਰ ਵਿਖੇ ਵਾਪਰੀ ਕਥਿਤ ਘਟਨਾ ਦੇ ਵਿਰੋਧ ‘ਚ ਖਰੜ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮਹਿਲਾ ਕਾਂਗਰਸੀ ਆਗੂਆਂ ਨੇ ਇਸ ਘਟਨਾ ‘ਚ ਸ਼ਾਮਿਲ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ।

Ad Position 21
No active advertisement
ਅਜੀਤ ਡੈਸਕ 06-10-2026
ਖਰੜ, 5 ਅਕਤੂਬਰ (ਜੰਡਪੁਰੀ)-ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਬਲਜੀਤ ਕੌਰ ਦੀ ਅਗਵਾਈ ਹੇਠ ਅੱਜ ਕਾਂਗਰਸੀ ਵਰਕਰਾਂ ਵਲੋਂ ਜੰਤਰ-ਮੰਤਰ ਵਿਖੇ ਵਾਪਰੀ ਕਥਿਤ ਘਟਨਾ ਦੇ ਵਿਰੋਧ ‘ਚ ਖਰੜ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮਹਿਲਾ ਕਾਂਗਰਸੀ ਆਗੂਆਂ ਨੇ ਇਸ ਘਟਨਾ ‘ਚ ਸ਼ਾਮਿਲ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ। ਇਸੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਘਟਨਾ ਦੌਰਾਨ ਮਹਿਲਾਵਾਂ ਅਤੇ ਮਹਿਲਾ ਪੱਤਰਕਾਰਾਂ ਨਾਲ ਦਿੱਲੀ ਪੁਲਿਸ ਦੇ ਕੁਝ ਕਰਮਚਾਰੀਆਂ ਵਲੋਂ ਕਥਿਤ ਤੌਰ ‘ਤੇ ਬਦਸਲੂਕੀ, ਸਰੀਰਕ ਛੇੜਛਾੜ ਅਤੇ ਜਿਨਸੀ ਦੁਰਵਿਵਹਾਰ ਕੀਤਾ ਗਿਆ। ਇਸ ਮੌਕੇ ਸੂਬਾ ਪ੍ਰਧਾਨ ਬਲਜੀਤ ਕੌਰ ਨੇ ਕਿਹਾ ਕਿ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਭਾਜਪਾ ਸਰਕਾਰ ਦੇ ਰਾਜ ‘ਚ ਔਰਤਾਂ ਦੀ ਸੁਰੱਖਿਆ ਖ਼ਤਰੇ ‘ਚ ਹੈ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਦੀ ਰਾਜਧਾਨੀ ‘ਚ ਹੀ ਮਹਿਲਾਵਾਂ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਾ ਕਰਨ ਤਾਂ ਇਹ ਬੇਹੱਦ ਚਿੰਤਾਜਨਕ ਸਥਿਤੀ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਇੱਜ਼ਤ ਅਤੇ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਮਹਿਲਾ ਪੱਤਰਕਾਰਾਂ ਨੂੰ ਆਪਣੀ ਡਿਊਟੀ ਨਿਭਾਉਂਦੇ ਸਮੇਂ ਡਰ, ਦਬਾਅ ਜਾਂ ਕਿਸੇ ਵੀ ਤਰ੍ਹਾਂ ਦੇ ਦੁਰਵਿਵਹਾਰ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਮਹਿਲਾ ਕਾਂਗਰਸ ਨੇ ਸਪੱਸ਼ਟ ਕੀਤਾ ਹੈ ਕਿ ਮਹਿਲਾਵਾਂ ਦੀ ਸੁਰੱਖਿਆ, ਸਨਮਾਨ ਅਤੇ ਅਧਿਕਾਰਾਂ ਦੀ ਰਾਖੀ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਮਹਿਲਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਪੈਂਤਪੁਰ ਅਤੇ ਮਨਜੀਤ ਕੌਰ ਸੋਨੂੰ ਸਮੇਤ ਹੋਰ ਮਹਿਲਾ ਕਾਂਗਰਸੀ ਆਗੂਆਂ ਤੇ ਵਰਕਰਾਂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀ ਜਥੇਬੰਦੀ ‘ਸੱਥ’ ਨੇ ਪ੍ਰੀਖਿਆ ਫੀਸ ਅਤੇ ਰੀ-ਅਪੀਅਰ ਫੀਸ ’ਚ ਕੀਤੇ ਜਾ ਰਹੇ ਵਾਧੇ ਸਬੰਧੀ ਪੰਜਾਬ ਯੂਨੀਵਰਸਿਟੀ ਦੇ... ਅਗਲੀ ਖ਼ਬਰ ਸੁਸਾਇਟੀ ’ ਚ ਪਿਛਲੇ 2-3 ਸਾਲਾਂ ਤੋਂ ਨਹੀਂ ਆਈ ਖਾਦ - ਸੰਜੀਵ ਰੂਬੀ
Ad Position 24