06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਤੋਂ ਸੂਬੇ ਦੇ ਲੋਕ ਪ੍ਰੇਸ਼ਾਨ - ਜੀਤੀ ਪਡਿਆਲਾ

ਕੁਰਾਲੀ, 5 ਅਕਤੂਬਰ (ਹਰਪ੍ਰੀਤ ਸਿੰਘ)-ਨੇੜਲੇ ਪਿੰਡ ਕਾਲੇਵਾਲ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਕੇ ਹਲਕੇ ਦੇ ਲੋਕਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕਾ ਉਨ੍ਹਾਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਜਥੇਬੰਦਕ ਤਿਆਰੀ ਅਤੇ ਰਣਨੀਤੀ ਸੰਬੰਧੀ ਵੀ ਚਰਚਾ ਕੀਤੀ।

Ad Position 21
No active advertisement
ਅਜੀਤ ਡੈਸਕ 06-10-2026
ਕੁਰਾਲੀ, 5 ਅਕਤੂਬਰ (ਹਰਪ੍ਰੀਤ ਸਿੰਘ)-ਨੇੜਲੇ ਪਿੰਡ ਕਾਲੇਵਾਲ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਕੇ ਹਲਕੇ ਦੇ ਲੋਕਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕਾ ਉਨ੍ਹਾਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਜਥੇਬੰਦਕ ਤਿਆਰੀ ਅਤੇ ਰਣਨੀਤੀ ਸੰਬੰਧੀ ਵੀ ਚਰਚਾ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜੀਤੀ ਪਡਿਆਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੰਜਾਬ ਦੇ ਲੋਕ ਪ੍ਰੇਸ਼ਾਨ ਹਨ ਅਤੇ ਲੋਕ ਸਰਕਾਰ ਤੋਂ ਕੀਤੇ ਗਏ ਵਾਅਦਿਆਂ ਅਤੇ ਉਨ੍ਹਾਂ ਦੀ ਜ਼ਮੀਨੀ ਹਕੀਕਤ ਬਾਰੇ ਸਵਾਲ ਪੁੱਛ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਖਰੜ ‘ਚ ਹੁਣ ਤੱਕ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰੀ, ਜਿਸ ਕਾਰਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਲੋਕ ਹੁਣ ਕਾਂਗਰਸ ‘ਤੇ ਟੇਕ ਲਗਾਈ ਬੈਠੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਦੀ ਤਰ੍ਹਾਂ ਇਸ ਵਾਰ ਵੀ ਆਮ ਆਦਮੀ ਪਾਰਟੀ ਵਲੋਂ ਸਿਰਫ਼ ਚਿਹਰਾ ਬਦਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਲੋਕਾਂ ਦੇ ਮੁੱਦੇ ਪਹਿਲਾਂ ਵਾਲੇ ਹੀ ਹਨ। ਜੀਤੀ ਪਡਿਆਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ‘ਚ ਰੱਖਦਿਆਂ ਬੂਥ ਪੱਧਰ ਤੋਂ ਜਥੇਬੰਦੀ ਨੂੰ ਮਜ਼ਬੂਤ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਲਕਾ ਖਰੜ ਦੇ ਲੋਕਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਆਉਣ ਵਾਲੇ ਸਮੇਂ ‘ਚ ਹੋਰ ਮਜ਼ਬੂਤੀ ਨਾਲ ਉਠਾਇਆ ਜਾਵੇਗਾ। ਇਸ ਮੌਕੇ ਸੁਖਦੇਵ ਸਿੰਘ ਸਾਬਕਾ ਸਰਪੰਚ ਬਰੌਲੀ, ਜਸਪ੍ਰੀਤ ਸਿੰਘ ਸਾਬਕਾ ਸਰਪੰਚ ਬਦਨਪੁਰ, ਜੀਤ ਸਿੰਘ ਕਾਲੇਵਾਲ, ਲਖਵੀਰ ਸਿੰਘ ਸਾਬਕਾ ਸਰਪੰਚ, ਕਰਮਜੀਤ ਸਿੰਘ, ਹਰਵਿੰਦਰ ਸਿੰਘ ਅਤੇ ਰਣਧੀਰ ਸਿੰਘ ਸੇਵਾ-ਮੁਕਤ ਕਾਨੂੰਨਗੋ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇਲਾਜ ਕਰਵਾਉਣ ਮੁਲਜ਼ਮ ਨਸ਼ੀਲੇ ਪਦਾਰਥ ਸਮੇਤ ਜੇਲ੍ਹ ਪਰਤਿਆ ਅਗਲੀ ਖ਼ਬਰ ਵਿਦਿਆਰਥੀ ਜਥੇਬੰਦੀ ‘ਸੱਥ’ ਨੇ ਪ੍ਰੀਖਿਆ ਫੀਸ ਅਤੇ ਰੀ-ਅਪੀਅਰ ਫੀਸ ’ਚ ਕੀਤੇ ਜਾ ਰਹੇ ਵਾਧੇ ਸਬੰਧੀ ਪੰਜਾਬ ਯੂਨੀਵਰਸਿਟੀ ਦੇ...
Ad Position 24