06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

8 ਅਕਤੂਬਰ ਤੱਕ ਮੰਗਾਂ ਦਾ ਨੋਟੀਫਿਕੇਸ਼ਨ ਨਾ ਆਇਆ ਤਾਂ 9 ਨੂੰ ਸਕੱਤਰੇਤ ਘੇਰਨਗੇ

ਚੰਡੀਗੜ੍ਹ, 5 ਅਕਤੂਬਰ (ਸੰਦੀਪ ਕੁਮਾਰ ਮਾਹਨਾ) -ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸੈਕਟਰ-34ਏ ਸਥਿਤ ਦਫ਼ਤਰ ਅੱਗੇ ਨੇਤਰਹੀਣ ਏਕਤਾ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਚੱਲ ਰਿਹਾ ਲੜੀਵਾਰ ਧਰਨਾ ਅੱਜ 59ਵੇਂ ਦਿਨ ‘ਚ ਦਾਖ਼ਲ ਹੋ ਗਿਆ। ਲੰਮਾ ਸਮਾਂ ਬੀਤਣ ਦੇ ਬਾਵਜੂਦ ਮੰਗਾਂ ਦਾ ਢੁਕਵਾਂ ਹੱਲ ਨਾ ਹੋਣ ਤੋਂ ਖ਼ਫ਼ਾ ਜਥੇਬੰਦੀ ਨੇ ਹੁਣ ਸਰਕਾਰ ਨੂੰ ਅੰਤਿਮ ਚਿਤਾਵਨੀ ਦਿੰਦਿਆਂ 9 ਅਕਤੂਬਰ ਨੂੰ ਪੰਜਾਬ ਸਿਵਲ ਸਕੱਤਰੇਤ ਦੇ ਘੇਰਾਓ ਦਾ ਐਲਾਨ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 06-10-2026
ਚੰਡੀਗੜ੍ਹ, 5 ਅਕਤੂਬਰ (ਸੰਦੀਪ ਕੁਮਾਰ ਮਾਹਨਾ) -ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸੈਕਟਰ-34ਏ ਸਥਿਤ ਦਫ਼ਤਰ ਅੱਗੇ ਨੇਤਰਹੀਣ ਏਕਤਾ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਚੱਲ ਰਿਹਾ ਲੜੀਵਾਰ ਧਰਨਾ ਅੱਜ 59ਵੇਂ ਦਿਨ ‘ਚ ਦਾਖ਼ਲ ਹੋ ਗਿਆ। ਲੰਮਾ ਸਮਾਂ ਬੀਤਣ ਦੇ ਬਾਵਜੂਦ ਮੰਗਾਂ ਦਾ ਢੁਕਵਾਂ ਹੱਲ ਨਾ ਹੋਣ ਤੋਂ ਖ਼ਫ਼ਾ ਜਥੇਬੰਦੀ ਨੇ ਹੁਣ ਸਰਕਾਰ ਨੂੰ ਅੰਤਿਮ ਚਿਤਾਵਨੀ ਦਿੰਦਿਆਂ 9 ਅਕਤੂਬਰ ਨੂੰ ਪੰਜਾਬ ਸਿਵਲ ਸਕੱਤਰੇਤ ਦੇ ਘੇਰਾਓ ਦਾ ਐਲਾਨ ਕੀਤਾ ਹੈ।ਐਸੋਸੀਏਸ਼ਨ ਦੇ ਪ੍ਰਧਾਨ ਨਿਰਮਲ ਸਿੰਘ ਬਰੜ੍ਹਵਾਲ (ਸੰਗਰੂਰ) ਨੇ ਕਿਹਾ ਕਿ 59 ਦਿਨਾਂ ਤੋਂ ਧਰਨਾ ਦੇਣ ਦੇ ਬਾਵਜੂਦ ਸਰਕਾਰ ਵਲੋਂ ਨੇਤਰਹੀਣਾਂ ਦੀਆਂ ਮੰਗਾਂ ਨੂੰ ਅਮਲੀ ਰੂਪ ਵਿੱਚ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਆਪਣੇ ਹੀ ਨਾਗਰਿਕਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਇਹ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਵੀ ਸੰਘਰਸ਼ ਦੀ ਹਮਾਇਤ ਕਰਨ ਦੀ ਅਪੀਲ ਕੀਤੀ।ਜਥੇਬੰਦੀ ਦੇ ਜਨਰਲ ਸਕੱਤਰ ਸੁਖਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਸੰਘਰਸ਼ ਦੌਰਾਨ ਸਮਾਜਿਕ ਸੁਰੱਖਿਆ ਮੰਤਰੀ ਬਲਜੀਤ ਕੌਰ, ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ। ਇਨ੍ਹਾਂ ਮੀਟਿੰਗਾਂ ਵਿੱਚ ਨੇਤਰਹੀਣਾਂ ਦੀਆਂ ਮੰਗਾਂ ਨੂੰ ਜਾਇਜ਼ ਮੰਨਦਿਆਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ, ਪਰ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ 29 ਸਤੰਬਰ ਨੂੰ ਵਿੱਤ ਮੰਤਰੀ ਨਾਲ ਹੋਈ ਮੀਟਿੰਗ ਵਿੱਚ ਵੀ ਫ਼ੈਸਲਿਆਂ ਦੇ ਬਾਵਜੂਦ ਮੰਗਾਂ ਨੂੰ ਲਾਗੂ ਕਰਨ ਦੀ ਦਿਸ਼ਾ ਵਿੱਚ ਕੋਈ ਪ੍ਰਗਤੀ ਨਹੀਂ ਹੋਈ। ਜਥੇਬੰਦੀ ਨੇ ਸਪੱਸ਼ਟ ਕੀਤਾ ਕਿ ਜੇਕਰ 8 ਅਕਤੂਬਰ ਤੱਕ ਸਰਕਾਰ ਵੱਲੋਂ ਮੰਗਾਂ ਮੰਨਣ ਸਬੰਧੀ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਗਿਆ ਤਾਂ 9 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਸਿਵਲ ਸਕੱਤਰੇਤ ਦਾ ਘੇਰਾਓ ਕਰਕੇ ਉੱਥੇ ਹੀ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ। ਐਸੋਸੀਏਸ਼ਨ ਆਗੂਆਂ ਨੇ ਕਿਹਾ ਕਿ ਮੰਗਾਂ ਦੀ ਪੂਰਤੀ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਭੁੱਖ ਹੜਤਾਲ ਦੌਰਾਨ ਪੈਦਾ ਹੋਣ ਵਾਲੀ ਕਿਸੇ ਵੀ ਅਣਸੁਖਾਵੀਂ ਸਥਿਤੀ ਲਈ ਸਰਕਾਰ ਅਤੇ ਸਬੰਧਤ ਵਿਭਾਗ ਜ਼ਿੰਮੇਵਾਰ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ‘ ਗੈਂਗਸਟਰਾਂ ’ ਤੇ ਵਾਰ ’ ਮੁਹਿੰਮ ਦਾ 258 ਵਾਂ ਦਿਨ ਪੰਜਾਬ ਪੁਲਿਸ ਵਲੋਂ 575 ਥਾਈਂ ਛਾਪੇਮਾਰੀ, 231 ਕਾਬੂ ਅਗਲੀ ਖ਼ਬਰ ਆਪ੍ਰੇਸ਼ਨ ਸੈੱਲ ਵਲੋਂ 22 ਗ੍ਰਾਮ ਕੋਕੀਨ ਸਮੇਤ ਮੁਲਜ਼ਮ ਗ੍ਰਿਫ਼ਤਾਰ ਸੈਕਟਰ-23 ਦੀ ਪਾਰਕਿੰਗ ’ਚ ਸ਼ੱਕ ਦੇ ਆਧਾਰ ’ਤੇ ਕਾਬੂ, ਮਾ...
Ad Position 24