06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਮਨਰਾਜ ਕੌਰ ਪਿਤਾ - ਅਮਰਵੀਰ ਸਿੰਘ ਮਾਤਾ - ਮਨਪ੍ਰੀਤ ਕੌਰ ਵਾਸੀ - ਸੈਦਪੁਰਾ (ਡੇਰਾ ਬੱਸੀ) ਜ਼ਿਲ੍ਹਾ - ਐੱਸ.ਏ.ਐੱਸ. ਨਗਰ

ਕੁਰਾਲੀ, 5 ਅਕਤੂਬਰ (ਹਰਪ੍ਰੀਤ ਸਿੰਘ)-ਸਥਾਨਕ ਮਾਰਕੀਟ ਕਮੇਟੀ ਦੇ ਨਵੇਂ ਨਿਯੁਕਤ ਚੇਅਰਮੈਨ ਰਾਣਾ ਕੁਸ਼ਲਪਾਲ ਦੀ ਤਾਜਪੋਸ਼ੀ ਸਮਾਗਮ ਅੱਜ ਮਾਰਕੀਟ ਕਮੇਟੀ ਦੇ ਦਫ਼ਤਰ ’ਚ ਕਰਵਾਇਆ ਗਿਆ। ਪਾਰਟੀ ਦੇ ਹਲਕਾ ਇੰਚਾਰਜ ਖਰੜ ਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਦੀ ਅਗਵਾਈ ’ਚ ਕਰਵਾਏ ਗਏ ਇਸ ਸਮਾਗਮ ਵਿਚ ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਉਚੇਚੇ ਤੌਰ ’ਤੇ ਹਾਜ਼ਰ ਹੋਏ।

Ad Position 21
No active advertisement
ਅਜੀਤ ਡੈਸਕ 06-10-2026
ਕੁਰਾਲੀ, 5 ਅਕਤੂਬਰ (ਹਰਪ੍ਰੀਤ ਸਿੰਘ)-ਸਥਾਨਕ ਮਾਰਕੀਟ ਕਮੇਟੀ ਦੇ ਨਵੇਂ ਨਿਯੁਕਤ ਚੇਅਰਮੈਨ ਰਾਣਾ ਕੁਸ਼ਲਪਾਲ ਦੀ ਤਾਜਪੋਸ਼ੀ ਸਮਾਗਮ ਅੱਜ ਮਾਰਕੀਟ ਕਮੇਟੀ ਦੇ ਦਫ਼ਤਰ ’ਚ ਕਰਵਾਇਆ ਗਿਆ। ਪਾਰਟੀ ਦੇ ਹਲਕਾ ਇੰਚਾਰਜ ਖਰੜ ਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਦੀ ਅਗਵਾਈ ’ਚ ਕਰਵਾਏ ਗਏ ਇਸ ਸਮਾਗਮ ਵਿਚ ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਉਚੇਚੇ ਤੌਰ ’ਤੇ ਹਾਜ਼ਰ ਹੋਏ। ਸਮਾਗਮ ਦੌਰਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਨਵੇਂ ਚੇਅਰਮੈਨ ਰਾਣਾ ਕੁਸ਼ਲਪਾਲ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਮ ਘਰਾਂ ਦੇ ਆਮ ਲੋਕਾਂ ਨੂੰ ਕੁਰਸੀਆਂ ’ਤੇ ਬਿਠਾਇਆ ਹੈ, ਜਦਕਿ ਰਵਾਇਤੀ ਪਾਰਟੀਆਂ ਨੇ ਆਪਣਿਆਂ ਨੂੰ ਹੀ ਅਹੁਦਿਆਂ ਨਾਲ ਨਿਵਾਜਿਆ ਹੈ। ਇਸ ਮੌਕੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਰਾਣਾ ਕੁਸ਼ਲਪਾਲ ਪਾਰਟੀ ਦੇ ਸੀਨੀਅਰ ਆਗੂ ਹਨ ਅਤੇ ਪਾਰਟੀ ਵਲੋਂ ਉਨ੍ਹਾਂ ’ਤੇ ਭਰੋਸਾ ਪ੍ਰਗਟ ਕਰਦਿਆਂ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਰਾਣਾ ਕੁਸ਼ਲਪਾਲ ਚੇਅਰਮੈਨ ਵਜੋਂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਕਿਸਾਨਾਂ-ਆੜ੍ਹਤੀਆਂ ਦੇ ਹਿੱਤਾਂ ਨੂੰ ਤਰਜੀਹ ਦੇਣਗੇ। ਇਸੇ ਦੌਰਾਨ ਹਲਕਾ ਇੰਚਾਰਜ ਖਰੜ ਅਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਰਾਣਾ ਕੁਸ਼ਲਪਾਲ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸੇ ਦੌਰਾਨ ਨਗਰ ਕੌਂਸਲ ਦੇ ਪ੍ਰਧਾਨ ਬਹਾਦਰ ਸਿੰਘ ਓ. ਕੇ. ਨੇ ਸਮਾਗਮ ਵਿਚ ਪਹੁੰਚਣ ’ਤੇ ਸਮੂਹ ਆਗੂਆਂ ਤੇ ਇਲਾਕੇ ਦੇ ਲੋਕਾਂ ਦਾ ਸਵਾਗਤ ਕੀਤਾ। ਤਾਜਪੋਸ਼ੀ ਮੌਕੇ ਨਵੇਂ ਚੇਅਰਮੈਨ ਰਾਣਾ ਕੁਸ਼ਲਪਾਲ ਨੇ ਸਮੂਹ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟਾਇਆ ਗਿਆ ਹੈ, ਉਹ ਉਸ ’ਤੇ ਖਰਾ ਉਤਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਨਾਲ ਸੰਬੰਧਿਤ ਜ਼ਿੰਮੇਵਾਰੀਆਂ ਨੂੰ ਨਿਭਾਉਂਦੇ ਹੋਏ ਲੋਕਾਂ ਅਤੇ ਕਿਸਾਨਾਂ ਦੇ ਹਿੱਤਾਂ ਲਈ ਕੰਮ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਇਸ ਮੌਕੇ ਜੀ.ਪੀ. ਸਿੰਘ, ਪਾਰਟੀ ਪ੍ਰਧਾਨ ਐਸ. ਸੀ. ਵਿੰਗ ਪੰਜਾਬ, ਗੁਰਸ਼ਰਨ ਸਿੰਘ ਬਿੰਦਰਖੀਆ ਹਲਕਾ ਸੰਗਠਨ ਇੰਚਾਰਜ, ਸਾਬਕਾ ਚੇਅਰਮੈਨ ਹਰੀਸ਼ ਰਾਣਾ, ਅਮਨਦੀਪ ਸਿੰਘ ਰੌਕੀ, ਅੰਮ੍ਰਿਤਪਾਲ ਸਿੰਘ ਸੈਕਟਰੀ, ਕੁਲਬੀਰ ਸਿੰਘ ਲੇਖਾਕਾਰ, ਹਰਜੀਤ ਸਿੰਘ ਰਾਮਪੁਰ ਟੱਪਰੀਆਂ ਆਦਿ ਵਿਭਾਗ ਦੇ ਅਧਿਕਾਰੀ ਤੇ ਆੜ੍ਹਤੀਆਂ ਸਮੇਤ ਹੋਰ ਆਗੂ, ਵਰਕਰ ਤੇ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਕੂਲ ’ ਚ ਖੜ੍ਹੇ ਵਿਸ਼ਾਲ ਬੋਹੜ ਦੇ ਦਰੱਖ਼ਤ ’ ਚੋਂ ਜੰਗਲਾਤ ਵਿਭਾਗ ਦੀ ਟੀਮ ਨੇ ਇਕ ਸੱਪ ਨੂੰ ਕੀਤਾ ਕਾਬੂ ਬੱਚਿਆਂ ਤੇ ਮਾਪਿਆ... ਅਗਲੀ ਖ਼ਬਰ ਪੰਜਾਬ ’ ਚ ਨਵ - ਨਿਯੁਕਤ ਸੂਬਾ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਬਣੇਗੀ ਕਾਂਗਰਸ ਦੀ ਸਰਕਾਰ - ਬੰਨੀ ਕੰਗ
Ad Position 24