07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸੀ . ਬੀ . ਆਈ . ਜਾਂਚ ਨਾਲ ਸਰਕਾਰ ਦੇ ਭ੍ਰਿਸ਼ਟਾਚਾਰ - ਮੁਕਤ ਦਾਅਵਿਆਂ ’ ਤੇ ਖੜ੍ਹੇ ਹੋਏ ਸਵਾਲ - ਸੰਧੂ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਮਾਮਲੇ ਦੀ ਨਿਰਪੱਖ ਜਾਂਚ ਦੀ ਕੀਤੀ ਮੰਗ

ਡੇਰਾਬੱਸੀ, 6 ਅਕਤੂਬਰ (ਗੁਰਮੀਤ ਸਿੰਘ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਪੰਜਾਬ ‘ਚ ਕਥਿਤ ਉੱਚ ਪੱਧਰੀ ਭ੍ਰਿਸ਼ਟਾਚਾਰ ਨਾਲ ਸੰਬੰਧਿਤ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ. ਬੀ.

Ad Position 21
No active advertisement
ਜਸ਼ਨਦੀਪ ਸਿੰਘ ਸੰਧੂ। 07-10-2026
ਡੇਰਾਬੱਸੀ, 6 ਅਕਤੂਬਰ (ਗੁਰਮੀਤ ਸਿੰਘ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਪੰਜਾਬ ‘ਚ ਕਥਿਤ ਉੱਚ ਪੱਧਰੀ ਭ੍ਰਿਸ਼ਟਾਚਾਰ ਨਾਲ ਸੰਬੰਧਿਤ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਨੂੰ ਸੌਂਪੇ ਜਾਣ ਮਗਰੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਨੇ ਪੰਜਾਬ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਹਨ। ਪਾਰਟੀ ਦੇ ਬੁਲਾਰੇ ਤੇ ਸਟੇਟ ਐਗਜ਼ੇਕਟਿਵ ਕਮੇਟੀ ਮੈਂਬਰ ਜਸ਼ਨਦੀਪ ਸਿੰਘ ਸੰਧੂ ਨੇ ਕਿਹਾ ਕਿ ਅਦਾਲਤ ਵਲੋਂ ਸੀ. ਬੀ. ਆਈ. ਨੂੰ ਮਾਮਲਾ ਦਰਜ ਕਰਕੇ ਜਾਂਚ ਕਰਨ ਦੇ ਨਿਰਦੇਸ਼ ਦੇਣਾ ਗੰਭੀਰ ਮਾਮਲਾ ਹੈ। ਸੰਧੂ ਨੇ ਦੋਸ਼ ਲਗਾਇਆ ਕਿ ਮਾਮਲਾ ਸਿਰਫ਼ ਗਮਾਡਾ ਤੱਕ ਸੀਮਿਤ ਨਹੀਂ ਹੈ, ਸਗੋਂ ਇਸ ‘ਚ ਸਰਕਾਰੀ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ, ਸਰਕਾਰੀ ਠੇਕੇ ਤੇ ਟੈਂਡਰ, ਮਨਜ਼ੂਰੀਆਂ, ਜ਼ਮੀਨ ਦੀ ਵਰਤੋਂ ਬਦਲਣ ਅਤੇ ਕਥਿਤ ਵਿਚੋਲਿਆਂ ਰਾਹੀਂ ਸਰਕਾਰੀ ਫ਼ੈਸਲਿਆਂ ਨੂੰ ਪ੍ਰਭਾਵਿਤ ਕਰਨ ਵਰਗੇ ਦੋਸ਼ ਵੀ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਆਪਣੇ ਆਪ ਨੂੰ ਇਮਾਨਦਾਰੀ, ਪਾਰਦਰਸ਼ਤਾ ਅਤੇ ਭ੍ਰਿਸ਼ਟਾਚਾਰ ਵਿਰੋਧੀ ਨੀਤੀ ਵਾਲੀ ਸਰਕਾਰ ਦੱਸਦੀ ਰਹੀ ਹੈ। ਅਜਿਹੇ ‘ਚ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਮਾਮਲੇ ਦੀ ਸੀ. ਬੀ. ਆਈ. ਜਾਂਚ ਸਰਕਾਰ ਦੇ ਦਾਅਵਿਆਂ ‘ਤੇ ਸਵਾਲ ਖੜ੍ਹੇ ਕਰਦੀ ਹੈ। ਸੰਧੂ ਨੇ ਮੁੱਖ ਮੰਤਰੀ ਦੇ ਓ. ਐਸ. ਡੀ. ਰਾਜਬੀਰ ਸਿੰਘ ਘੁੰਮਣ ਅਤੇ ਕਥਿਤ ਵਿਚੋਲਿਆਂ ਨਾਲ ਜੁੜੇ ਦੋਸ਼ਾਂ ਦੀ ਨਿਰਪੱਖ ਤੇ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਾਂਚ ‘ਚ ਜੇਕਰ ਕਿਸੇ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਨਾਅਰਿਆਂ ਦੀ ਬਜਾਏ ਤੱਥਾਂ, ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਉਮੀਦ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ . ਕੇ . ਵਲੋਂ ਵਾ . ਨੰ . 2 ਵਿਖੇ ਕਰੀਬ 65 ਲੱਖ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਗਲੀ ਖ਼ਬਰ ਪਿੰਡ ਬਿਲਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਘਰ-ਘਰ ਪ੍ਰਚਾਰ ਮੁਹਿੰਮ ਦਾ ਆਗਾਜ਼
Ad Position 24