07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਅੱਜ ਸ਼ਾਮ ਦੇ 5 ਵਜੇ ਤੱਕ ਹੀ ਦਿੱਤੀਆਂ ਜਾ ਸਕਦੀਆਂ ਨੇ ਪਟਾਕਿਆਂ ਦੀਆਂ ਦੁਕਾਨਾਂ ਦੇ ਆਰਜ਼ੀ

ਐੱਸ. ਏ.

Ad Position 21
No active advertisement
ਅਜੀਤ ਡੈਸਕ 07-10-2026
ਐੱਸ. ਏ. ਐੱਸ. ਨਗਰ, 6 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਜਾਰੀ ਆਦੇਸ਼ਾਂ ਅਤੇ ਡਾਇਰੈਕਟਰ ਉਦਯੋਗ ਅਤੇ ਵਣਜ ਵਿਭਾਗ ਪੰਜਾਬ/ਚੰਡੀਗੜ੍ਹ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਦੀਵਾਲੀ/ਗੁਰਪੁਰਬ ਮੌਕੇ ਪਟਾਖਿਆਂ ਦੀਆਂ ਆਰਜ਼ੀ ਦੁਕਾਨਾਂ ਲਗਾਉਣ ਲਈ ਆਰਜ਼ੀ ਲਾਇਸੰਸਾਂ ਵਾਸਤੇ ਅੱਜ 7 ਅਕਤੂਬਰ ਤੱਕ ਹੀ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਨੇ ਦੱਸਿਆ ਕਿ ਕੇਵਲ ਜ਼ਿਲ੍ਹਾ ਮੁਹਾਲੀ ਦੇ ਚਾਹਵਾਨ ਵਿਅਕਤੀ ਪੰਜਾਬ ਸਰਕਾਰ ਦੀ ਵੈੱਬਸਾਈਟ ਤੋਂ ਐਪਲੀਕੇਸ਼ਨ ਫਾਰਮ ਜੋ ਕਿ ‘ਟੈਂਪਰੇਰੀ ਲਾਇਸੰਸ ਫਾਰ ਸੇਲ ਆਫ਼ ਫਾਇਰਕਰੈਕਰਸ’ ਤਹਿਤ ਅੱਪਲੋਡ ਹੈ, ਨੂੰ ਡਾਊਨਲੋਡ ਕਰਕੇ ਅੱਜ 7 ਅਕਤੂਬਰ ਦੇ ਸ਼ਾਮ ਦੇ 5 ਵਜੇ ਤੋਂ ਪਹਿਲਾਂ-ਪਹਿਲਾਂ ਆਪਣੀ ਦਰਖਾਸਤ ਰਿਹਾਇਸ਼ ਦੇ ਘੱਟੋ-ਘੱਟ ਦੋ ਸਬੂਤਾਂ ਸਮੇਤ ਜ਼ਿਲ੍ਹਾ ਮੁਹਾਲੀ ਦੇ ਕਿਸੇ ਵੀ ਸੇਵਾ ਕੇਂਦਰ ਵਿਖੇ ਵਿਖੇ ਪੇਸ਼ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਨਿਰਧਾਰਤ ਸਮੇਂ ਤੋਂ ਬਾਅਦ ਪ੍ਰਾਪਤ ਦਰਖ਼ਾਸਤਾਂ ਪ੍ਰਵਾਨ ਨਹੀਂ ਕੀਤੀਆਂ ਜਾਣਗੀਆਂ। ਜ਼ਿਲ੍ਹਾ ਮੈਜਿਸਟ੍ਰੇਟ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਕ ਵਿਅਕਤੀ ਕੇਵਲ ਇਕ ਦਰਖਾਸਤ ਹੀ ਪੇਸ਼ ਕਰ ਸਕਦਾ ਹੈ। ਇਨ੍ਹਾਂ ਅਰਜ਼ੀਆਂ ਦੇ ਆਧਾਰ ‘ਤੇ ਲਾਇਸੰਸ ਜਾਰੀ ਕਰਨ ਲਈ 15 ਅਕਤੂਬਰ ਨੂੰ ਦੁਪਹਿਰ 12 ਵਜੇ ਡਰਾਅ ਕੱਢਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਸਿਆਸੀ ਮੋਹਰਿਆਂ ਦੀ ਨਹੀਂ , ਸਗੋਂ ਆਪਣੇ ਹੱਕਾਂ ਦੀ ਲੜਾਈ ਦੀ ਲੋੜ - ਅਜੇਪਾਲ ਸਿੰਘ ਬਰਾੜ ਅਗਲੀ ਖ਼ਬਰ ਸੱਪ ਵਲੋਂ ਡੰਗੇ ਜਾਣ ਕਾਰਨ ਨੌਜਵਾਨ ਹਸਪਤਾਲ ਦਾਖ਼ਲ , ਹਾਲਤ ਖ਼ਤਰੇ ਤੋਂ ਬਾਹਰ
Ad Position 24