07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਲੋਂ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਮੁਹਾਲੀ ’ਚ ਕਾਂਗਰਸ ਦੀ ਸਥਿਤੀ ’ਤੇ ਕੀਤੀ ਵਿਚਾਰ-ਚਰਚਾ

ਐੱਸ. ਏ.

Ad Position 21
No active advertisement
ਦਿੱਲੀ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕਰਦੇ ਹੋਏ ਮੁਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ। ਅਜੀਤ ਤਸਵੀਰ 07-10-2026
ਐੱਸ. ਏ. ਐੱਸ. ਨਗਰ, 6 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਲੋਂ ਦਿੱਲੀ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਖਾਸ ਕਰਕੇ ਹਲਕਾ ਮੁਹਾਲੀ ‘ਚ ਕਾਂਗਰਸ ਦੀ ਸਥਿਤੀ, ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਗਈ। ਮੁਲਾਕਾਤ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੇਦੀ ਨੇ ਕਿਹਾ ਕਿ ਸਚਿਨ ਪਾਇਲਟ ਦੇ ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਪੰਜਾਬ ‘ਚ ਨਵੀਂ ਮਜ਼ਬੂਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਦੋਵਾਂ ਆਗੂਆਂ ਦੀ ਅਗਵਾਈ ਹੇਠ ਪਾਰਟੀ ਵਰਕਰਾਂ ‘ਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ ਅਤੇ ਕਾਂਗਰਸ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਬੇਦੀ ਨੇ ਕਿਹਾ ਕਿ ਪੰਜਾਬ ਕਾਂਗਰਸ ਦਾ ਸਭ ਤੋਂ ਵੱਡਾ ਆਧਾਰ ਇਸ ਦੇ ਵਰਕਰ ਹਨ ਅਤੇ ਆਉਣ ਵਾਲੇ ਸਮੇਂ ‘ਚ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ, ਵਰਕਰਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਣਾ ਪਾਰਟੀ ਦੀਆਂ ਮੁੱਖ ਤਰਜ਼ੀਹਾਂ ‘ਚ ਸ਼ਾਮਿਲ ਹੋਵੇਗਾ। ਉਨ੍ਹਾਂ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ‘ਮਿਸ਼ਨ 2027’ ਦੇ ਤਹਿਤ ਕਾਂਗਰਸ ਵਲੋਂ ਹੁਣ ਤੋਂ ਹੀ ਤਿਆਰੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਮੁਤਾਬਿਕ ਪਾਰਟੀ ਵਲੋਂ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨਾਂ, ਮਹਿਲਾਵਾਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਪਾਰਟੀ ਨਾਲ ਜੋੜਨ ਲਈ ਵੀ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਲੋਕਾਂ ਦਾ ਕਾਂਗਰਸ ਪ੍ਰਤੀ ਰੁਝਾਨ ਮੁੜ ਵਧ ਰਿਹਾ ਹੈ ਅਤੇ ਨੌਜਵਾਨਾਂ ਸਮੇਤ ਵੱਖ-ਵੱਖ ਵਰਗਾਂ ਦੇ ਲੋਕ ਕਾਂਗਰਸ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨੂੰ ਇਕਜੁੱਟ ਕਰਕੇ ਅਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਕੇ ਕਾਂਗਰਸ 2027 ਦੀ ਚੋਣ ਲਈ ਮੈਦਾਨ ‘ਚ ਉਤਰੇਗੀ। ਇਸੇ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਆਲੋਚਨਾ ਕਰਦਿਆਂ ਬੇਦੀ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਾਖੁਸ਼ ਹਨ। ਉਨ੍ਹਾਂ ਕਿਹਾ ਕਿ 2027 ‘ਚ ਪੰਜਾਬ ਦੇ ਲੋਕ ਬਦਲਾਅ ਦਾ ਫੈਸਲਾ ਕਰਨਗੇ ਅਤੇ ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ‘ਮਿਸ਼ਨ 2027’ ਸਿਰਫ਼ ਚੋਣ ਲੜਨ ਦਾ ਪ੍ਰੋਗਰਾਮ ਨਹੀਂ, ਸਗੋਂ ਪੰਜਾਬ ‘ਚ ਕਾਂਗਰਸ ਨੂੰ ਮੁੜ ਮਜ਼ਬੂਤ ਕਰਨ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਜੋੜਨ ਦੀ ਮੁਹਿੰਮ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਆਗੂ ਅਤੇ ਵਰਕਰ ਇਕਜੁੱਟ ਹੋ ਕੇ ਪੰਜਾਬ ‘ਚ ਪਾਰਟੀ ਦੀ ਸਰਕਾਰ ਬਣਾਉਣ ਲਈ ਕੰਮ ਕਰਨਗੇ। ਉਨ੍ਹਾਂ ਕਿ ਸਚਿਨ ਪਾਇਲਟ ਅਤੇ ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਇਕਜੁੱਟ ਹੋ ਕੇ ‘ਮਿਸ਼ਨ 2027’ ਨੂੰ ਅੱਗੇ ਲੈ ਕੇ ਜਾਵੇਗੀ ਅਤੇ ਕਾਂਗਰਸ ਨੂੰ ਮੁੜ ਪੰਜਾਬ ਦੀ ਸੱਤਾ ‘ਚ ਲਿਆਉਣ ਲਈ ਪੂਰੀ ਤਾਕਤ ਨਾਲ ਕੰਮ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ 19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿਚ 800 ਕਰੋੜ ਰੁਪਏ ਜਮ੍ਹਾਂ - ਲਾਲ ਚੰਦ ਕਟਾਰੂਚੱਕ ਅਗਲੀ ਖ਼ਬਰ ਨੈਸ਼ਨਲ ਪਬਲਿਕ ਸਕੂਲ ਦੇ ਸੀਨੀਅਰ ਵਿਦਿਆਰਥੀਆਂ ਨੇ ਨੈਨੀਤਾਲ ਤੇ ਜਿਮ ਕਾਰਬੇਟ ਦਾ ਕੀਤਾ ਵਿੱਦਿਅਕ ਦੌਰਾ
Ad Position 24