07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਜਨਰਲ ਹਾਊਸ ਮੀਟਿੰਗ ’ ਚ ਵਕੀਲਾਂ ਨਾਲ ਸੰਬੰਧਿਤ ਮੁੱਦਿਆਂ ’ ਤੇ ਹੋਈ ਚਰਚਾ

ਚੰਡੀਗੜ੍ਹ, 6 ਅਕਤੂਬਰ (ਮਾਰਕੰਡਾ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਚੰਡੀਗੜ੍ਹ ਦੇ ਪ੍ਰਧਾਨ ਐਡਵੋਕੇਟ ਏ. ਐੱਸ.

Ad Position 21
No active advertisement
ਅਜੀਤ ਡੈਸਕ 07-10-2026
ਚੰਡੀਗੜ੍ਹ, 6 ਅਕਤੂਬਰ (ਮਾਰਕੰਡਾ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਚੰਡੀਗੜ੍ਹ ਦੇ ਪ੍ਰਧਾਨ ਐਡਵੋਕੇਟ ਏ.ਐੱਸ. ਗੁਜਰਾਲ ਨੇ ਆਪਣੇ ਕੀਤੇ ਵਾਅਦੇ ਮੁਤਾਬਕ ਅਹੁਦਾ ਸੰਭਾਲਣ ਦੇ ਕੁੱਝ ਦਿਨਾਂ ਦੇ ਅੰਦਰ ਜਨਰਲ ਹਾਊਸ ਦੀ ਮੀਟਿੰਗ ਬੁਲਾਈ ਗਈ। ਮੀਟਿੰਗ ਵਿਚ ਐਸੋਸੀਏਸ਼ਨ ਨਾਲ ਜੁੜੇ ਵਕੀਲਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਅਤੇ ਵੱਖ-ਵੱਖ ਅਹਿਮ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਵਕੀਲਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ, ਅਦਾਲਤੀ ਕੰਮਕਾਜ ਨਾਲ ਸਬੰਧਿਤ ਮਾਮਲਿਆਂ ਅਤੇ ਐੱਸੋਸੀਏਸ਼ਨ ਦੇ ਪ੍ਰਸ਼ਾਸਨਿਕ ਮਸਲਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਮੈਂਬਰਾਂ ਵਲੋਂ ਆਪਣੇ ਸੁਝਾਅ ਵੀ ਦਿੱਤੇ ਗਏ ਅਤੇ ਐਸੋਸੀਏਸ਼ਨ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਵਿਚਾਰ ਸਾਂਝੇ ਕੀਤੇ ਗਏ। ਪ੍ਰਧਾਨ ਏ.ਐੱਸ. ਗੁਜਰਾਲ ਨੇ ਕਿਹਾ ਕਿ ਬਾਰ ਐੱਸੋਸੀਏਸ਼ਨ ਵਕੀਲ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੈਂਬਰਾਂ ਵਲੋਂ ਉਠਾਏ ਜਾਣ ਵਾਲੇ ਮੁੱਦਿਆਂ ਨੂੰ ਤਰਜੀਹ ਦੇ ਆਧਾਰ ’ਤੇ ਵਿਚਾਰਿਆ ਜਾਂਦਾ ਹੈ ਅਤੇ ਸਾਂਝੇ ਤੌਰ ’ਤੇ ਉਨ੍ਹਾਂ ਦੇ ਹੱਲ ਲਈ ਯਤਨ ਕੀਤੇ ਜਾਂਦੇ ਹਨ। ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਅਗਲੇ ਕਾਰਜਕ੍ਰਮ ਅਤੇ ਭਵਿੱਖੀ ਗਤੀਵਿਧੀਆਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਹਾਜ਼ਰ ਮੈਂਬਰਾਂ ਨੇ ਐਸੋਸੀਏਸ਼ਨ ਦੀ ਏਕਤਾ ਅਤੇ ਵਕੀਲਾਂ ਦੇ ਹਿੱਤਾਂ ਲਈ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ। ਸਟੇਜ ਦੀ ਕਾਰਵਾਈ ਸੈਕਟਰੀ ਤੇਜਵਿੰਦਰ ਸਿੰਘ ਗਿੱਲ ਵਲੋਂ ਕੀਤੀ ਗਈ। ਜਿਨ੍ਹਾਂ ਨਾਲ ਉਪ ਪ੍ਰਧਾਨ ਅਭੈ ਜੋਸ਼ੀ, ਸੰਯੁਕਤ ਸਕੱਤਰ ਪੁਸ਼ਪਿੰਦਰ ਸਿੰਘ, ਖ਼ਜ਼ਾਨਚੀ ਪ੍ਰਤੀਕ ਗਰਗ ਸਮੇਤ ਵੱਡੀ ਗਿਣਤੀ ਵਿਚ ਹੋਰ ਮੈਂਬਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਕੰਗ ਵਲੋਂ ਕੌਂਸਲ ਪ੍ਰਧਾਨ ਵਿਪਨ ਸ਼ਰਮਾ ਦੀ ਅਗਵਾਈ ਹੇਠ ਸੱਦੀ ਕਾਂਗਰਸੀ ਆਗੂਆਂ ਤੇ ਮੁਹਤਬਰਾਂ ਦੀ ਮੀਟਿੰਗ ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਮਹਾਰਾਜਾ ਅੱਜ ਸਰੋਵਰ ਦੇ ਵਿਕਾਸ ਲਈ ਰਾਸ਼ੀ ਮਨਜ਼ੂਰ ਕਰਨਾ ਖਰੜ ਸ਼ਹਿਰ ਲਈ ਮਾਣ ਵਾਲੀ ਗੱਲ - ਸੁਖਵਿੰਦਰ ਸ...
Ad Position 24