08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਹੈਰੋਇਨ ਸਮੇਤ ਦੋ ਨੌਜਵਾਨ ਕਾਬੂ

ਚੰਡੀਗੜ੍ਹ, 7 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਕੁੱਲ 19. 99 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 08-10-2026
ਚੰਡੀਗੜ੍ਹ, 7 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਕੁੱਲ 19.99 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕੀਤੇ ਹਨ। ਪੁਲਿਸ ਅਨੁਸਾਰ 6 ਅਕਤੂਬਰ ਨੂੰ ਥਾਣਾ ਸੈਕਟਰ-26 ਦੀ ਪੁਲਿਸ ਨੇ ਸੀਮੈਂਟ ਸਟੋਰ ਨੇੜੇ, ਟਿੰਬਰ ਮਾਰਕੀਟ ਸੈਕਟਰ-26 ਤੋਂ ਪ੍ਰਿੰਸ ਵਾਸੀ ਬੀ.ਡੀ.ਸੀ. ਸੈਕਟਰ-26 ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ’ਚੋਂ 6.64 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਸਬੰਧੀ ਥਾਣਾ ਸੈਕਟਰ-26 ਵਿਚ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਕ ਵੱਖਰੀ ਕਾਰਵਾਈ ਦੌਰਾਨ ਥਾਣਾ ਸੈਕਟਰ-31 ਦੀ ਪੁਲਿਸ ਨੇ ਪੰਪ ਨੰਬਰ-2 ਨੇੜੇ ਏਅਰਪੋਰਟ ਰੋਡ ਤੋਂ ਅਸ਼ੋਕ ਵਾਸੀ ਪਿੰਡ ਬਹਿਲਾਣਾ, ਚੰਡੀਗੜ੍ਹ ਨੂੰ ਕਾਬੂ ਕੀਤਾ। ਉਸ ਕੋਲੋਂ 13.35 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਖ਼ਿਲਾਫ਼ ਥਾਣਾ ਸੈਕਟਰ-31 ਵਿਚ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21 ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ‘ ਗੈਂਗਸਟਰਾਂ ’ ਤੇ ਵਾਰ ’ ਦੇ 260 ਵੇਂ ਦਿਨ ਪੰਜਾਬ ਪੁਲਿਸ ਵਲੋਂ 563 ਥਾਈਂ ਛਾਪੇਮਾਰੀ , 230 ਕਾਬੂ ‘ਯੁੱਧ ਨਸ਼ਿਆਂ ਵਿਰੁ... ਅਗਲੀ ਖ਼ਬਰ ਪਠਾਨਕੋਟ ਪੁਲਿਸ ਵਲੋਂ ਹੈਰੋਇਨ ਸਮੇਤ 3 ਕਾਬੂ
Ad Position 24