08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

‘ ਖੇਡਾਂ ਵਤਨ ਪੰਜਾਬ ਦੀਆਂ -2026’ ਸੀਜ਼ਨ -4 ਤਹਿਤ ਮੁਹਾਲੀ ਵਿਖੇ ਹੋਣਗੇ ਕਰਾਟੇ , ਘੋੜਸਵਾਰੀ ਤੇ ਨਿਸ਼ਾਨੇਬਾਜ਼ੀ ਦੇ ਰਾਜ ਪੱਧਰੀ ਮੁਕਾਬਲੇ

ਐੱਸ. ਏ.

Ad Position 21
No active advertisement
ਅਜੀਤ ਡੈਸਕ 08-10-2026
ਐੱਸ. ਏ. ਐੱਸ. ਨਗਰ, 7 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਚੱਲ ਰਹੇ ਖੇਡ ਮੁਕਾਬਲਿਆਂ ਦੇ ਹਿੱਸੇ ਵਜੋਂ ਜ਼ਿਲ੍ਹਾ ਮੁਹਾਲੀ ‘ਚ ਆਉਣ ਵਾਲੇ ਦਿਨਾਂ ਦੌਰਾਨ ਕਰਾਟੇ, ਘੋੜਸਵਾਰੀ ਅਤੇ ਨਿਸ਼ਾਨੇਬਾਜ਼ੀ ਦੇ ਰਾਜ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਲਿੰਧੀਆ ਏ. ਐਨ. ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਨੇ ਦੱਸਿਆ ਕਿ ਕਰਾਟੇ ਦੇ ਪੁਰਸ਼ ਅਤੇ ਮਹਿਲਾ ਵਰਗ ਦੇ ਮੁਕਾਬਲੇ 10 ਤੋਂ 15 ਅਕਤੂਬਰ ਤੱਕ ਖੇਡ ਭਵਨ ਸੈਕਟਰ-78 ਮੁਹਾਲੀ ਵਿਖੇ ਕਰਵਾਏ ਜਾਣਗੇ ਅਤੇ ਘੋੜਸਵਾਰੀ ਦੇ ਮੁਕਾਬਲੇ 15 ਤੋਂ 17 ਅਕਤੂਬਰ ਤੱਕ ‘ਦਾ ਰੈਂਚ ਪੱਲਣਪੁਰ’ ਵਿਖੇ ਹੋਣਗੇ, ਜਦਕਿ ਨਿਸ਼ਾਨੇਬਾਜ਼ੀ ਦੇ ਮੁਕਾਬਲੇ ਨਵੰਬਰ ਮਹੀਨੇ ‘ਚ ਫੇਜ਼-6 ਦੀ ਸ਼ੂਟਿੰਗ ਰੇਂਜ ਵਿਚ ਕਰਵਾਏ ਜਾਣਗੇ। ਮੁਕਾਬਲਿਆਂ ਸੰਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਦੀ ਹੋਈ ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਨੇ ਕਰਾਟੇ ਮੁਕਾਬਲਿਆਂ ਵਿਚ ਭਾਗ ਲੈਣ ਲਈ ਆਉਣ ਵਾਲੇ ਖਿਡਾਰੀਆਂ ਲਈ ਰਾਤ ਦੇ ਠਹਿਰਾਅ ਦੇ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਨਿਰਧਾਰਤ ਸਥਾਨਾਂ ‘ਤੇ ਮੈਡੀਕਲ ਟੀਮਾਂ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਪੀਣ ਵਾਲੇ ਪਾਣੀ ਅਤੇ ਸਫ਼ਾਈ ਦੇ ਲੋੜੀਂਦੇ ਪ੍ਰਬੰਧਾਂ ਨੂੰ ਵੀ ਯਕੀਨੀ ਬਣਾਉਣ ਲਈ ਕਿਹਾ। ਮੀਟਿੰਗ ਵਿਚ ਹਾਜ਼ਰ ਐਸ. ਪੀ. ਨਵਰੀਤ ਸਿੰਘ ਵਿਰਕ ਨੇ ਆਉਣ ਵਾਲੇ ਮੁਕਾਬਲਿਆਂ ਲਈ ਲੋੜੀਂਦੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ, ਜਦਕਿ ਨਗਰ ਨਿਗਮ ਮੁਹਾਲੀ ਦੇ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਮੁਕਾਬਲਿਆਂ ਦੇ ਸਥਾਨਾਂ ‘ਤੇ ਸਫ਼ਾਈ ਸੰਬੰਧੀ ਲੋੜੀਂਦੇ ਪ੍ਰਬੰਧ ਕਰਨ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ ਸਿਵਲ ਸਰਜਨ ਦਫ਼ਤਰ ਤੋਂ ਆਏ ਡਾ. ਹਰਮਨ ਬਰਾੜ ਨੇ ਇਨ੍ਹਾਂ ਮੁਕਾਬਲਿਆਂ ਦੌਰਾਨ ਲੋੜੀਂਦੀ ਗਿਣਤੀ ਵਿਚ ਮੈਡੀਕਲ ਟੀਮਾਂ ਦੀ ਤਾਇਨਾਤੀ ਦਾ ਜਿੰਮਾ ਲਿਆ, ਜਦਕਿ ਡਿਪਟੀ ਡਾਇਰੈਕਟਰ ਪਸ਼ੂ-ਪਾਲਣ ਵਿਭਾਗ ਮੁਹਾਲੀ ਦੇ ਡਾ. ਭੁਪਿੰਦਰ ਸਿੰਘ ਨੇ ਘੋੜਸਵਾਰੀ ਦੇ ਮੁਕਾਬਲਿਆਂ ਦੌਰਾਨ ਪਸ਼ੂ ਡਾਕਟਰੀ ਟੀਮਾਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ। ਮੀਟਿੰਗ ਵਿਚ ਜ਼ਿਲ੍ਹਾ ਖੇਡ ਅਫ਼ਸਰ ਉਮੇਸ਼ਵਰੀ ਸ਼ਰਮਾ, ਜ਼ਿਲ੍ਹਾ ਮੰਡੀ ਅਫ਼ਸਰ ਗਗਨਦੀਪ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਦਫ਼ਤਰ ਤੋਂ ਜ਼ਿਲ੍ਹਾ ਖੇਡ ਕੋਆਰਡੀਨੇਟਰ ਇੰਦੂ ਬਾਲਾ ਸਮੇਤ ਹੋਰ ਸੰਬੰਧਿਤ ਅਧਿਕਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਲੋਬਲ ਯੂਨੀਵਰਸਿਟੀਆਂ ਨੇ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਵਿਦੇਸ਼ ‘ਚ ਪੜ੍ਹਾਈ ਕਰਨ ਦੇ ਮੌਕੇਕੀਤੇ ਪ੍ਰਦਾਨ ਅਗਲੀ ਖ਼ਬਰ ਸੀ . ਬੀ . ਆਈ . ਦੀ ਜਾਂਚ ਨੂੰ ਸਿਆਸੀ ਰੰਗ ਦੇਣ ਦੀ ਬਜਾਏ ਸਰਕਾਰ ਸੱਚ ਦਾ ਸਾਹਮਣਾ ਕਰੇ - ਬੀਬੀ ਰਾਮੂਵਾਲੀਆ
Ad Position 24