08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪੰਜਾਬੀ ਸਾਹਿਤ ਸਭਾ ਡੇਰਾਬੱਸੀ ਦੀ ਨਵੀਂ ਕਮੇਟੀ ਦਾ ਗਠਨ ਜ਼ੈਲਦਾਰ ਸਿੰਘ ਹੱਸਮੁਖ ਮੁੜ ਪ੍ਰਧਾਨ, ਲੈਕਚਰਾਰ ਜੈਪਾਲ ਬਣੇ ਜਨਰਲ ਸਕੱਤਰ

ਡੇਰਾਬੱਸੀ, 5 ਅਕਤੂਬਰ (ਗੁਰਮੀਤ ਸਿੰਘ)-ਪੰਜਾਬੀ ਸਾਹਿਤ ਸਭਾ ਡੇਰਾਬੱਸੀ ਦੀ ਨਵੀਂ ਕਮੇਟੀ ਦੀ ਚੋਣ ਸਭਾ ਦੇ ਸਰਪ੍ਰਸਤ ਗੁਰਬਚਨ ਸਿੰਘ ‘ਆਜ਼ਾਦ’ ਦੇ ਪਿੰਡ ਦੇਵੀਨਗਰ ਸਥਿਤ ਗ੍ਰਹਿ ਵਿਖੇ ਸਰਬਸੰਮਤੀ ਨਾਲ ਕੀਤੀ ਗਈ। ਸਭਾ ਆਪਣੇ 21 ਸਾਲ ਪੂਰੇ ਕਰ ਚੁੱਕੀ ਹੈ।

Ad Position 21
No active advertisement
ਅਜੀਤ ਡੈਸਕ 08-10-2026
ਡੇਰਾਬੱਸੀ, 5 ਅਕਤੂਬਰ (ਗੁਰਮੀਤ ਸਿੰਘ)-ਪੰਜਾਬੀ ਸਾਹਿਤ ਸਭਾ ਡੇਰਾਬੱਸੀ ਦੀ ਨਵੀਂ ਕਮੇਟੀ ਦੀ ਚੋਣ ਸਭਾ ਦੇ ਸਰਪ੍ਰਸਤ ਗੁਰਬਚਨ ਸਿੰਘ ‘ਆਜ਼ਾਦ’ ਦੇ ਪਿੰਡ ਦੇਵੀਨਗਰ ਸਥਿਤ ਗ੍ਰਹਿ ਵਿਖੇ ਸਰਬਸੰਮਤੀ ਨਾਲ ਕੀਤੀ ਗਈ। ਸਭਾ ਆਪਣੇ 21 ਸਾਲ ਪੂਰੇ ਕਰ ਚੁੱਕੀ ਹੈ। ਚੋਣ ਦੌਰਾਨ ਜੈਲਦਾਰ ਸਿੰਘ ਹੱਸਮੁਖ ਨੂੰ ਮੁੜ ਪ੍ਰਧਾਨ ਅਤੇ ਲੈਕਚਰਾਰ ਜੈਪਾਲ ਨੂੰ ਜਨਰਲ ਸਕੱਤਰ ਚੁਣਿਆ ਗਿਆ। ਗਿਆਨੀ ਧਰਮ ਸਿੰਘ ਭਾਂਖਰਪੁਰ ਨੂੰ ਸੀਨੀਅਰ ਮੀਤ ਪ੍ਰਧਾਨ, ਸ਼ਾਮ ਸਿੰਘ ਸੰਧੂ ਨੂੰ ਪ੍ਰੈੱਸ ਸਕੱਤਰ, ਪ੍ਰੋ. ਰਵਿੰਦਰ ਸਿੰਘ ਨੂੰ ਖਜ਼ਾਨਚੀ ਅਤੇ ਸਟੇਟ ਐਵਾਰਡੀ ਸੰਜੀਵ ਸੈਣੀ ਨੂੰ ਪ੍ਰਚਾਰ ਸਕੱਤਰ ਬਣਾਇਆ ਗਿਆ। ਇਸ ਤੋਂ ਇਲਾਵਾ ਕਈ ਸਾਹਿਤਕਾਰਾਂ ਨੂੰ ਮੀਤ ਪ੍ਰਧਾਨ, ਸਕੱਤਰ ਅਤੇ ਕਾਰਜਕਾਰੀ ਮੈਂਬਰਾਂ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਮੌਕੇ ਗਿਆਨੀ ਧਰਮ ਸਿੰਘ ਭਾਂਖਰਪੁਰ ਨੇ ਗੁਰਬਚਨ ਸਿੰਘ ‘ਆਜ਼ਾਦ’ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਦੇ ਪਰਿਵਾਰ ਵਲੋਂ ਸਭਾ ਨੂੰ 11 ਹਜ਼ਾਰ ਰੁ. ਦੀ ਸਹਿਯੋਗ ਰਾਸ਼ੀ ਵੀ ਦਿੱਤੀ ਗਈ। ਇਸ ਮੌਕੇ ਸਟੇਟ ਐਵਾਰਡੀ ਅਤੇ ਐੱਮ. ਸੀ. ਭੁਪਿੰਦਰ ਸੈਣੀ ਅਤੇ ਸਮਾਜ ਸੇਵੀ ਹਰਨੇਕ ਸਿੰਘ ਸੈਣੀ ਵੀ ਹਾਜ਼ਰ ਸਨ। ਸਮਾਗਮ ਦੌਰਾਨ ਕਵੀ ਦਰਬਾਰ ਵੀ ਕਰਵਾਇਆ ਗਿਆ। ਜੈਲਦਾਰ ਸਿੰਘ ਹੱਸਮੁਖ, ਗਿਆਨੀ ਧਰਮ ਸਿੰਘ, ਜਸਵੀਰ ਪਰਾਗਪੁਰੀ, ਗੁਰਜਿੰਦਰ ਸਿੰਘ ਬੜਾਣਾ, ਗੁਰਮੁਖ ਸਿੰਘ ਪਰਾਗਪੁਰੀ ਅਤੇ ਲੈਕਚਰਾਰ ਜੈਪਾਲ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ। ਇਸ ਤੋਂ ਇਲਾਵਾ ਸਭਾ ਵਲੋਂ ਭਵਿੱਖ ਵਿਚ ਕੀਤੇ ਜਾਣ ਵਾਲੇ ਸਾਹਿਤਕ ਕਾਰਜਾਂ ਸੰਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਮ ਲੀਲ੍ਹਾ ਡਰਾਮਾਟਿਕ ਕਲੱਬ ਖਰੜ ਵਲੋਂ ਭਲਕੇ ਤੋਂ ਸ੍ਰੀ ਰਾਮ ਲੀਲ੍ਹਾ ਦੀ ਕੀਤੀ ਜਾਵੇਗੀ ਸ਼ੁਰੂਆਤ - ਵਰਿੰਦਰ ਭਾਮਾ ਅਗਲੀ ਖ਼ਬਰ ਜਸਪਾਲ ਸਿੰਘ ਨੇ ਭਾਜਪਾ ਛੱਡ ਕੇ ਸ਼੍ਰੋਮਣੀ ਅਕਾਲੀ ਦਲ ’ ਚ ਕੀਤੀ ਘਰ ਵਾਪਸੀ
Ad Position 24