08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਯੂਨੀਵਰਸਲ ਕਾਲਜ ਵਿਖੇ ‘ ਕੰਟੀਨੀ ਮੰਡੀਰ ’ ਦੇ ਹੋਸਟ ਰਵਨੀਤ ਸਿੰਘ ਤੇ ਟੀਮ ਨੇ ਲਾਈਆਂ ਰੌਣਕਾਂ

ਲਾਲੜੂ, 7 ਅਕਤੂਬਰ (ਰਾਜਬੀਰ ਸਿੰਘ)-ਪਿਛਲੇ ਲੰਮੇ ਸਮੇਂ ਤੋਂ ਐੱਮ. ਐੱਚ.

Ad Position 21
No active advertisement
ਅਜੀਤ ਡੈਸਕ 08-10-2026
ਲਾਲੜੂ, 7 ਅਕਤੂਬਰ (ਰਾਜਬੀਰ ਸਿੰਘ)-ਪਿਛਲੇ ਲੰਮੇ ਸਮੇਂ ਤੋਂ ਐੱਮ. ਐੱਚ. ਵੰਨ ‘ਤੇ ਮਕਬੂਲ ਪ੍ਰੋਗਰਾਮ ‘ਕੰਟੀਨੀ ਮੰਡੀਰ’ ਦੀ ਟੀਮ ਵਲੋਂ ਯੂਨੀਵਰਸਿਟੀ ਕਾਲਜ ਵਿਖੇ ਪ੍ਰੋਗਰਾਮ ਪੇਸ਼ ਕਰਕੇ ਖ਼ੂਬ ਰੌਣਕਾਂ ਲਗਾਈਆਂ ਗਈਆਂ। ਪ੍ਰਸਿੱਧ ਨੌਜਵਾਨ ਹੋਸਟ ਰਵਨੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਪੰਜਾਬੀ ਵਿਰਸੇ, ਸੱਭਿਆਚਾਰ, ਲੋਕ ਕਲਾਵਾਂ ਅਤੇ ਵਿਰਾਸਤੀ ਵੰਨਗੀਆਂ ਨਾਲ ਜੋੜਨਾ ਸੀ। ਪ੍ਰੋਗਰਾਮ ਦੌਰਾਨ ਹੋਸਟ ਰਵਨੀਤ ਸਿੰਘ ਨੇ ਦੱਸਿਆ ਕਿ ਹੁਣ ਤੱਕ ਉਹ ਕਰੀਬ 450 ਪ੍ਰੋਗਰਾਮ ਕਰ ਚੁੱਕੇ ਹਨ ਤੇ ਭਵਿੱਖ ਵਿਚ ਵੀ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਅੰਦਰ ਛੁਪੀ ਪ੍ਰਤਿਭਾ ਨੂੰ ਦੇ ਸਭ ਦੇ ਸਾਹਮਣੇ ਲਿਆਉਣ ਲਈ ਯਤਨ ਜਾਰੀ ਰੱਖਣਗੇ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕੀਤਾ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਆਪੋ-ਆਪਣੇ ਲੋਕ ਵਿਰਸੇ ਨਾਲ ਸੰਬੰਧਿਤ ਵੱਖ-ਵੱਖ ਕਲਾਵਾਂ ਅਤੇ ਰਵਾਇਤੀ ਪੇਸ਼ਕਾਰੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬੋਲੀਆਂ, ਲੋਕ ਗੀਤ, ਲੋਕ ਨਾਚ, ਕਵਿਤਾ ਅਤੇ ਟੱਪੇ ਆਦਿ ਪੇਸ਼ ਕੀਤੇ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵਲੋਂ ਦਿੱਤੀਆਂ ਗਈਆਂ ਦਿਲਕਸ਼ ਪੇਸਕਾਰੀਆਂ ਨੇ ਦਰਸ਼ਕਾਂ ਨੂੰ ਪੰਜਾਬੀ ਸੱਭਿਆਚਾਰ ਅਤੇ ਲੋਕ ਵਿਰਸੇ ਦੀ ਅਮੀਰੀ ਦੇ ਰੂਬਰੂ ਕਰਵਾਇਆ। ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਸਮੇਤ ਸਮੁੱਚੇ ਸਟਾਫ਼ ਮੈਂਬਰਾਂ ਨੇ ਕਿਹਾ ਕਿ ਅਜਿਹੇ ਸੱਭਿਆਚਾਰਕ ਪ੍ਰੋਗਰਾਮ ਵਿਦਿਆਰਥੀਆਂ ਨੂੰ ਆਪਣੀਆਂ ਜੜ੍ਹਾਂ ਅਤੇ ਅਮੀਰ ਪੰਜਾਬੀ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਪ੍ਰੋਗਰਾਮ ਦੇ ਹੋਸਟ ਰਵਨੀਤ ਸਿੰਘ, ਐੱਮ. ਐੱਚ. ਵੰਨ ਦੀ ਸਮੁੱਚੀ ਟੀਮ ਅਤੇ ਪ੍ਰੋਗਰਾਮ ਦੇ ਕੋਆਰਡੀਨੇਟਰ ਕੰਵਲਪ੍ਰੀਤ ਕੌਰ ਸਮੇਤ ਪ੍ਰੋਗਰਾਮ ਵਿਚ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਕੈਂਪਸ ਸ਼ਤਰੰਜ ਇੰਟਰ - ਕਾਲਜ ਚੈਂਪੀਅਨਸ਼ਿਪ 2026 ’ ਚ ਮੁੰਡਿਆਂ ਨੇ ਲਗਾਈ ਸੋਨੇ ਦੀ ਹੈਟ੍ਰਿਕ ਕੁੜੀਆਂ... ਅਗਲੀ ਖ਼ਬਰ ਸ੍ਰੀ ਰਾਮ ਲੀਲ੍ਹਾ ਡਰਾਮਾਟਿਕ ਕਲੱਬ ਖਰੜ ਵਲੋਂ ਭਲਕੇ ਤੋਂ ਸ੍ਰੀ ਰਾਮ ਲੀਲ੍ਹਾ ਦੀ ਕੀਤੀ ਜਾਵੇਗੀ ਸ਼ੁਰੂਆਤ - ਵਰਿੰਦਰ ਭਾਮਾ
Ad Position 24