10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਜਾਂਚ ਅੱਗੇ ਵਧੀ ਤਾਂ ਕਈਆਂ ਦੀਆਂ ਮੁਸ਼ਕਲਾਂ ਵਧਣਗੀਆਂ - ਜਾਖੜ

ਕਿਹਾ , ਸੱਚ ਸਾਹਮਣੇ ਆਉਣ ਤੋਂ ਰੋਕਿਆ ਨਹੀਂ ਜਾ ਸਕਦਾ , ਸੀ . ਬੀ .

Ad Position 21
No active advertisement
ਅਜੀਤ ਡੈਸਕ 10-10-2026
ਕਿਹਾ , ਸੱਚ ਸਾਹਮਣੇ ਆਉਣ ਤੋਂ ਰੋਕਿਆ ਨਹੀਂ ਜਾ ਸਕਦਾ , ਸੀ . ਬੀ . ਆਈ . ਮਾਮਲੇ ’ ਤੇ ‘ ਆਪ ’ ਨੂੰ ਘੇਰਿਆ ,
ਚੰਡੀਗੜ੍ਹ, 9 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਸੀ.ਬੀ.ਆਈ. ਜਾਂਚ ਦੇ ਮਾਮਲੇ ’ਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਘੇਰਦਿਆਂ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਅਦਾਲਤਾਂ ਵਿਚ ਰਾਹਤ ਲੈਣ ਦੀਆਂ ਕੋਸ਼ਿਸ਼ਾਂ ਨਾਲ ਜਾਂਚ ਦੇ ਤੱਥ ਨਹੀਂ ਬਦਲ ਸਕਦੇ। ਉਨ੍ਹਾਂ ਦਾਅਵਾ ਕੀਤਾ ਕਿ ਜਾਂਚ ਅੱਗੇ ਵਧਣ ਨਾਲ ਪੰਜਾਬ ’ਚ ਕਥਿਤ ਬੇਨਿਯਮੀਆਂ ਨਾਲ ਜੁੜੇ ਕਈ ਅਹਿਮ ਪੱਖ ਸਾਹਮਣੇ ਆ ਸਕਦੇ ਹਨ। ਜਾਖੜ ਨੇ ਸਵਾਲ ਕੀਤਾ ਕਿ ਜੇਕਰ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਆਪਣੇ ਦਾਅਵਿਆਂ ਮੁਤਾਬਕ ਕੋਈ ਬੇਈਮਾਨੀ ਨਹੀਂ ਕੀਤੀ ਤਾਂ ਫਿਰ ਉਹ ਸੀ.ਬੀ.ਆਈ. ਦੀ ਜਾਂਚ ਦਾ ਸਾਹਮਣਾ ਕਰਨ ਦੀ ਬਜਾਏ ਕਦੇ ਹਾਈ ਕੋਰਟ ਅਤੇ ਕਦੇ ਸੁਪਰੀਮ ਕੋਰਟ ਦਾ ਰੁਖ਼ ਕਿਉਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਾਂਚ ਵਿਰੁੱਧ ਅਦਾਲਤਾਂ ਤੱਕ ਪਹੁੰਚ ਕਰਨਾ ਅਤੇ ਫੌਰੀ ਰਾਹਤ ਨਾ ਮਿਲਣ ਦੇ ਬਾਵਜੂਦ ਕਾਨੂੰਨੀ ਚਾਰਾਜੋਈ ਜਾਰੀ ਰੱਖਣਾ ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ‘ਆਪ’ ਆਗੂਆਂ ਦੀ ਮਨਸ਼ਾ ਜਾਂਚ ਦਾ ਸਾਹਮਣਾ ਕਰਨ ਦੀ ਬਜਾਏ ਮਾਮਲੇ ਨੂੰ ਲਟਕਾਉਣ ਦੀ ਹੈ। ਜਾਖੜ ਨੇ ਦਾਅਵਾ ਕੀਤਾ ਕਿ ਜੇਕਰ ਜਾਂਚ ਬਿਨਾਂ ਕਿਸੇ ਰੁਕਾਵਟ ਦੇ ਅੱਗੇ ਵਧਦੀ ਹੈ ਤਾਂ ਪੰਜਾਬ ਦੀ ਕਥਿਤ ਲੁੱਟ ਲਈ ਜ਼ਿੰਮੇਵਾਰ ਲੋਕਾਂ ਤੱਕ ਵੀ ਜਾਂਚ ਦੀਆਂ ਤੰਦਾਂ ਪਹੁੰਚ ਸਕਦੀਆਂ ਹਨ। ਜਾਖੜ ਨੇ ਸੋਸ਼ਲ ਮੀਡੀਆ ’ਤੇ ਸਾਂਝੇ ਕੀਤੇ ਸੁਨੇਹੇ ਵਿਚ ਲਿਖਿਆ ਕਿ, ‘ਭੱਜਦਿਆਂ ਨੂੰ ਰਾਹ ਨਹੀਂ ਲੱਭਣਾ! ’ ਉਨ੍ਹਾਂ ਕਿਹਾ ਕਿ ਸੀ.ਬੀ.ਆਈ. ਦੀ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਹਾਈ ਕੋਰਟ ਅਤੇ ਸੁਪਰੀਮ ਕੋਰਟ ਤੋਂ ਵੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਫੌਰੀ ਰਾਹਤ ਨਹੀਂ ਮਿਲੀ। ਇਸ ਕਾਰਨ ਪੰਜਾਬ ਦੇ ਮੰਤਰੀਆਂ ਅਤੇ ਸਰਕਾਰੀ ਦਫ਼ਤਰਾਂ ਵਿਚ ਬੈਠੇ ‘ਆਪ’ ਆਗੂਆਂ ਵਿਚ ਬੇਚੈਨੀ ਹੈ ਅਤੇ ਉਨ੍ਹਾਂ ਨੇ ਆਪਣਾ ਸਾਮਾਨ ਸਮੇਟਣਾ ਸ਼ੁਰੂ ਕਰ ਦਿੱਤਾ ਹੈ। ਜਾਖੜ ਨੇ ਤੰਜ਼ ਕੱਸਦਿਆਂ ਮੰਤਰੀਆਂ ਨੂੰ ਵੀ ਆਪਣੀਆਂ ਸਰਕਾਰੀ ਕੋਠੀਆਂ ਖਾਲੀ ਕਰਨ ਦੀ ਤਿਆਰੀ ਰੱਖਣ ਲਈ ਕਿਹਾ ਅਤੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਜਲਦੀ ਹੀ ਆਪਣੇ ਘਰਾਂ ਵਿਚ ਜਾਣਾ ਪੈ ਸਕਦਾ ਹੈ। 09 ਸੀਐਚਡੀ 36 ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ।
Ad Position 22
No active advertisement
ਪਿਛਲੀ ਖ਼ਬਰ ਮੁੱਖ ਸਕੱਤਰ ਦੀ ਮੁਆਫ਼ੀ ਨੇ ਡੀ.ਏ. ਮਾਮਲੇ ’ਚ ਭਾਜਪਾ ਪ੍ਰਧਾਨ ਢਿੱਲੋਂ ਨੇ ਸਰਕਾਰ ਦੀ ਜਵਾਬਦੇਹੀ ’ਤੇ ਚੁੱਕੇ ਸਵਾਲ ਅਗਲੀ ਖ਼ਬਰ ਦਿੱਲੀ ਹਾਈ ਕੋਰਟ ਨੇ ‘ਕਾਲਾ ਹਿਰਨ’ ਫ਼ਿਲਮ ਦੇ ਨਿਰਮਾਤਾ ਦੀ ਪਟੀਸ਼ਨ ’ਤੇ ਸਲਮਾਨ ਖ਼ਾਨ ਤੋਂ ਜਵਾਬ ਮੰਗਿਆ
Ad Position 24