ਮਹਿਲਾ ਸਣੇ 3 ਮੁਲਜ਼ਮ ਹੈਰੋਇਨ ਸਮੇਤ ਗ੍ਰਿਫ਼ਤਾਰ, ਇਕ ਨੂੰ ਨਸ਼ਾ ਕਰਦੇ ਫੜ੍ਹਿਆ
ਚੰਡੀਗੜ੍ਹ, 9 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਮਹਿਲਾ ਸਣੇ ਤਿੰਨ ਵਿਅਕਤੀਆਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਇਕ ਵਿਅਕਤੀ ਨੂੰ ਕਥਿਤ ਤੌਰ ’ਤੇ ਚਿੱਟੇ ਦਾ ਸੇਵਨ ਕਰਦੇ ਹੋਏ ਕਾਬੂ ਕੀਤਾ ਗਿਆ। ਪੁਲਿਸ ਨੇ 8 ਅਕਤੂਬਰ ਨੂੰ ਹੱਲੋਮਾਜਰਾ ਦੀ ਆਰਾ ਮਿੱਲ ਨੇੜੇ ਖੁੱਲ੍ਹੇ ਮੈਦਾਨ ਵਿਚੋਂ ਵਿਪਿਨ ਉਰਫ਼ ਆਦਿੱਤਿਆ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 11.
ਚੰਡੀਗੜ੍ਹ, 9 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਮਹਿਲਾ ਸਣੇ ਤਿੰਨ ਵਿਅਕਤੀਆਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਇਕ ਵਿਅਕਤੀ ਨੂੰ ਕਥਿਤ ਤੌਰ ’ਤੇ ਚਿੱਟੇ ਦਾ ਸੇਵਨ ਕਰਦੇ ਹੋਏ ਕਾਬੂ ਕੀਤਾ ਗਿਆ। ਪੁਲਿਸ ਨੇ 8 ਅਕਤੂਬਰ ਨੂੰ ਹੱਲੋਮਾਜਰਾ ਦੀ ਆਰਾ ਮਿੱਲ ਨੇੜੇ ਖੁੱਲ੍ਹੇ ਮੈਦਾਨ ਵਿਚੋਂ ਵਿਪਿਨ ਉਰਫ਼ ਆਦਿੱਤਿਆ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 11.05 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਸਬੰਧੀ ਥਾਣਾ ਸੈਕਟਰ-31 ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਇਸੇ ਤਰ੍ਹਾਂ 7 ਅਕਤੂਬਰ ਨੂੰ ਥਾਣਾ ਸੈਕਟਰ-36 ਦੀ ਪੁਲਿਸ ਨੇ ਸੈਕਟਰ-43 ਆਈ.ਐੱਸ.ਬੀ.ਟੀ. ਦੇ ਟੀ-ਪੁਆਇੰਟ ਨੇੜੇ ਸਰਵਿਸ ਰੋਡ ਤੋਂ ਦੀਪਕ ਪਟੇਲ ਵਾਸੀ ਜ਼ਿਲ੍ਹਾ ਵੈਸ਼ਾਲੀ, ਬਿਹਾਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 29.10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਉਸ ਖ਼ਿਲਾਫ਼ ਵੀ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਥਾਣਾ ਸੈਕਟਰ-26 ਦੀ ਪੁਲਿਸ ਵਲੋਂ ਬਾਪੂਧਾਮ ਕਾਲੋਨੀ ਦੀ ਰਹਿਣ ਵਾਲੀ ਮਹਿਲਾ ਆਸ਼ਾ ਨੂੰ 3.57 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਉਕਤ ਮਾਮਲਿਆਂ ਵਿਚ ਪੁਲਿਸ ਵਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉੱਧਰ, 8 ਅਕਤੂਬਰ ਨੂੰ ਮਨੀਮਾਜਰਾ ਦੇ ਗੋਵਿੰਦਪੁਰਾ ਸਥਿਤ ਦੁਸਹਿਰਾ ਗਰਾਊਂਡ ਨੇੜਿਓਂ ਚੰਦ ਸ਼ਾਹ ਨੂੰ ਕਥਿਤ ਤੌਰ ’ਤੇ ਚਿੱਟੇ ਦਾ ਸੇਵਨ ਕਰਦੇ ਹੋਏ ਕਾਬੂ ਕੀਤਾ ਗਿਆ। ਉਸ ਕੋਲੋਂ ਇਕ ਫੁਆਇਲ ਪੇਪਰ, 100 ਰੁਪਏ ਦਾ ਨੋਟ ਅਤੇ ਇਕ ਲਾਈਟਰ ਬਰਾਮਦ ਹੋਇਆ। ਥਾਣਾ ਮਨੀਮਾਜਰਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 27 ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਬਾਅਦ ਵਿਚ ਉਸ ਨੂੰ ਜ਼ਮਾਨਤ ’ਤੇ ਛੱਡ ਦਿੱਤਾ ਗਿਆ।