10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਚੰਡੀਗੜ੍ਹ ਈ.ਸੀ. ਦਫ਼ਤਰ ਬਾਹਰ ਸੀ.ਜੇ.ਪੀ. ਦੇ ਸਮਰਥਨ ’ਚ ਨੌਜਵਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਵੇਗੀ ‘ਆਪ’

ਚੰਡੀਗੜ੍ਹ 9 ਅਕਤੂਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ‘ਵੋਟ-ਚੋਰੀ’ ਅਤੇ ਵਿਸ਼ੇਸ਼ ਸੰਘਣੀ ਸੋਧ (ਐੱਸਆਈਆਰ) ਪ੍ਰਕਿਰਿਆ ਵਿਚ ਕਥਿਤ ਅਨਿਯਮਿਤਤਾਵਾਂ ਵਿਰੁੱਧ ਕਾਕਰੋਚ ਜਨਤਾ ਪਾਰਟੀ (ਸੀ. ਜੇ.

Ad Position 21
No active advertisement
ਅਜੀਤ ਡੈਸਕ 10-10-2026
ਚੰਡੀਗੜ੍ਹ 9 ਅਕਤੂਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ‘ਵੋਟ-ਚੋਰੀ’ ਅਤੇ ਵਿਸ਼ੇਸ਼ ਸੰਘਣੀ ਸੋਧ (ਐੱਸਆਈਆਰ) ਪ੍ਰਕਿਰਿਆ ਵਿਚ ਕਥਿਤ ਅਨਿਯਮਿਤਤਾਵਾਂ ਵਿਰੁੱਧ ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੀ ਮੁਹਿੰਮ ਦੇ ਸਮਰਥਨ ਵਿੱਚ ਸ਼ਨੀਵਾਰ ਨੂੰ ਚੰਡੀਗੜ੍ਹ ਸਥਿਤ ਚੋਣ ਕਮਿਸ਼ਨ ਦੇ ਦਫ਼ਤਰ ਬਾਹਰ ਪ੍ਰਦਰਸ਼ਨ ਕਰ ਰਹੀਆਂ ਨੌਜਵਾਨ ਜਥੇਬੰਦੀਆਂ ਨੂੰ ਆਪਣਾ ਸਮਰਥਨ ਦੇਵੇਗੀ। ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਮੀਡੀਆ ਇੰਚਾਰਜ ਬਲਤੇਜ ਪੰਨੂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਮੇਤ ਕਈ ‘ਆਪ’ ਆਗੂ, ਹੋਰ ਮੰਤਰੀਆਂ, ਵਿਧਾਇਕਾਂ ਅਤੇ ਪਾਰਟੀ ਵਰਕਰਾਂ ਨਾਲ ਮਿਲ ਕੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਨੌਜਵਾਨ ਜਥੇਬੰਦੀਆਂ ਦੇ ਪ੍ਰਦਰਸ਼ਨ ਵਿੱਚ ਸ਼ਾਮਿਲ ਹੋ ਸਕਦੇ ਹਨ। ‘ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, “ਸਾਡੀ ਵੋਟ ਸਾਡੀ ਹੈ। ਇਹ ਕਿਸੇ ਦੀ ਨਿੱਜੀ ਜਾਇਦਾਦ ਨਹੀਂ ਹੈ ਕਿ ਜਦੋਂ ਚਾਹੇ ਖੋਹ ਲਈ ਜਾਵੇ ਜਾਂ ਆਪਣੀ ਮਰਜ਼ੀ ਨਾਲ ਚੋਰੀ ਕਰ ਲਈ ਜਾਵੇ।” ਨੌਜਵਾਨਾਂ ਦੇ ਪ੍ਰਦਰਸ਼ਨ ਵਿੱਚ ਆਪਣੀ ਸ਼ਮੂਲੀਅਤ ਦਾ ਐਲਾਨ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਮੈਂ ਵੀ ਸੀਜੇਪੀ ਦੇ ਸਮਰਥਨ ਵਿੱਚ ਭਲਕੇ ਚੰਡੀਗੜ੍ਹ ਸਥਿਤ ਚੋਣ ਕਮਿਸ਼ਨ ਦੇ ਦਫ਼ਤਰ ਬਾਹਰ ਨੌਜਵਾਨਾਂ ਦੇ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਵਾਂਗਾ। ਵੋਟਾਂ ਚੋਰੀ ਕਰਨ ਵਾਲਿਆਂ ਖ਼ਿਲਾਫ਼ ਸਭ ਨੂੰ ਸੜਕਾਂ ‘ਤੇ ਆਉਣਾ ਪਵੇਗਾ। ਅਸੀਂ ਉਸ ਵੋਟ ਦੀ ਚੋਰੀ ਬਰਦਾਸ਼ਤ ਨਹੀਂ ਕਰਾਂਗੇ ਜੋ ਸਰਕਾਰਾਂ ਬਣਾਉਂਦੀ ਅਤੇ ਬਦਲਦੀ ਹੈ।” ‘ਆਪ’ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰਦਰਸ਼ਨ ਦੀ ਅਹਿਮੀਅਤ ‘ਤੇ ਜ਼ੋਰ ਦਿੰਦਿਆਂ ਕਿਹਾ, “ਦੇਸ਼ ਅਤੇ ਲੋਕਤੰਤਰ ਦੀ ਰਾਖੀ ਲਈ ਸੀਜੇਪੀ ਵੱਲੋਂ ਭਲਕੇ ਚੰਡੀਗੜ੍ਹ ਸਥਿਤ ਚੋਣ ਕਮਿਸ਼ਨ ਦੇ ਦਫ਼ਤਰ ਬਾਹਰ ਨੌਜਵਾਨਾਂ ਵੱਲੋਂ ਕੀਤਾ ਜਾ ਰਿਹਾ ਪ੍ਰਦਰਸ਼ਨ ਬਹੁਤ ਮਹੱਤਵਪੂਰਨ ਹੈ। ‘ਵੋਟ-ਚੋਰੀ’ ਕਰਨ ਵਾਲਿਆਂ ਖ਼ਿਲਾਫ਼ ਸਾਰਿਆਂ ਨੂੰ ਸੜਕਾਂ ‘ਤੇ ਉਤਰਨਾ ਪਵੇਗਾ। ਅਸੀਂ ਉਸ ਵੋਟ ਦੀ ਚੋਰੀ ਬਰਦਾਸ਼ਤ ਨਹੀਂ ਕਰਾਂਗੇ ਜੋ ਸਰਕਾਰਾਂ ਬਣਾਉਂਦੀ ਅਤੇ ਬਦਲਦੀ ਹੈ।” ਸਨੀਅਰ ‘ਆਪ ’ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ, “ਸਾਡੀ ਵੋਟ ਸਾਡਾ ਅਧਿਕਾਰ ਹੈ, ਅਤੇ ਇਸ ਅਧਿਕਾਰ ਦੀ ਰਾਖੀ ਕਰਨਾ ਹਰ ਭਾਰਤੀ ਦੀ ਜ਼ਿੰਮੇਵਾਰੀ ਹੈ।” ਪ੍ਰਦਰਸ਼ਨ ਨੂੰ ਆਪਣਾ ਸਮਰਥਨ ਦਿੰਦਿਆਂ ਉਨ੍ਹਾਂ ਕਿਹਾ, “ਭਾਜਪਾ ਅਤੇ ਭਾਰਤੀ ਚੋਣ ਕਮਿਸ਼ਨ ਵੱਲੋਂ ਸਾਡੇ ਵੋਟ ਦੇ ਅਧਿਕਾਰਾਂ ‘ਤੇ ਕੀਤੇ ਜਾ ਰਹੇ ਹਮਲਿਆਂ ਵਿਰੁੱਧ ਸੀਜੇਪੀ ਵੱਲੋਂ ਦਿੱਲੀ ਵਿੱਚ ਕੀਤੇ ਜਾ ਰਹੇ ਪ੍ਰਦਰਸ਼ਨ ਦੇ ਸਮਰਥਨ ਵਿੱਚ, ਅਸੀਂ ਚੰਡੀਗੜ੍ਹ ਸਥਿਤ ਚੋਣ ਕਮਿਸ਼ਨ ਦੇ ਦਫ਼ਤਰ ਬਾਹਰ ਧਰਨਾ ਦੇਵਾਂਗੇ।” ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਵੋਟ ਸਾਡੇ ਲੋਕਤੰਤਰ ਦੀ ਨੀਂਹ ਹੈ, ਅਤੇ ਚੋਣਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਹੇਰਾਫੇਰੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਮੈਂ ਵੀ ਵੋਟ ਦੇ ਅਧਿਕਾਰ ਦੀ ਰਾਖੀ ਲਈ ਸੀਜੇਪੀ ਦੇ ਸਮਰਥਨ ’ਚ ਭਲਕੇ ਚੰਡੀਗੜ੍ਹ ‘ਚ ਆਵਾਜ਼ ਬੁਲੰਦ ਕਰਾਂਗੀ।” ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, “ਹਰ ਕਿਸੇ ਨੂੰ ਆਪਣੀ ਜ਼ਿੰਮੇਵਾਰੀ ਪਛਾਣਨੀ ਚਾਹੀਦੀ ਹੈ ਅਤੇ ‘ਵੋਟ-ਚੋਰੀ’ ਕਰਨ ਵਾਲੇ ਚੋਣ ਕਮਿਸ਼ਨ ਨੂੰ ਹਟਾਉਣ ਲਈ ਸੜਕਾਂ ‘ਤੇ ਆਉਣਾ ਚਾਹੀਦਾ ਹੈ। ਮੈਂ ਵੀ ਭਲਕੇ ‘ਕਾਕਰੋਚ ਜਨਤਾ ਪਾਰਟੀ’ ਦੇ ਸਮਰਥਨ ਵਿੱਚ ਸ਼ਾਮਿਲ ਹੋਵਾਂਗਾ ਤਾਂ ਜੋ ਲੋਕਤੰਤਰ ਦੀ ਰਾਖੀ ਕੀਤੀ ਜਾ ਸਕੇ।”
Ad Position 22
No active advertisement
ਪਿਛਲੀ ਖ਼ਬਰ ‘ ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ ਅੱਜ
Ad Position 24