10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਜ਼ੀਰਕਪੁਰ, 9 ਅਕਤੂਬਰ (ਹੈਪੀ ਪੰਡਵਾਲਾ) - ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸੀਨੀਅਰ ਸਿਟੀਜ਼ਨਾਂ ਦੀ ਭਲਾਈ ਲਈ ਚਲਾਈ ਜਾ ਰਹੀ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਅੱਜ ਸੀਨੀਅਰ ਸਿਟੀਜ਼ਨ ਫੋਰਮ ਜ਼ੀਰਕਪੁਰ ਵਿਖੇ ਵਿਸ਼ੇਸ਼ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਨਗਰ ਕੌਂਸਲ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

Ad Position 21
No active advertisement
ਅਜੀਤ ਡੈਸਕ 10-10-2026
ਜ਼ੀਰਕਪੁਰ, 9 ਅਕਤੂਬਰ (ਹੈਪੀ ਪੰਡਵਾਲਾ) - ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸੀਨੀਅਰ ਸਿਟੀਜ਼ਨਾਂ ਦੀ ਭਲਾਈ ਲਈ ਚਲਾਈ ਜਾ ਰਹੀ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਅੱਜ ਸੀਨੀਅਰ ਸਿਟੀਜ਼ਨ ਫੋਰਮ ਜ਼ੀਰਕਪੁਰ ਵਿਖੇ ਵਿਸ਼ੇਸ਼ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਨਗਰ ਕੌਂਸਲ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਕੈਂਪ ਦੌਰਾਨ ਡਾਕਟਰਾਂ ਦੀ ਟੀਮ ਵਲੋਂ ਬਜ਼ੁਰਗਾਂ ਦੀ ਮੁਫ਼ਤ ਸਿਹਤ ਜਾਂਚ ਕੀਤੀ ਗਈ। ਟੀਮ ‘ਚ ਅੱਖਾਂ, ਨੱਕ,ਕੰਨ, ਗਲੇ ਅਤੇ ਹੱਡੀਆਂ ਦੇ ਮਾਹਿਰ ਡਾਕਟਰ ਅਤੇ ਆਯੁਰਵੈਦਿਕ ਤੇ ਹੋਮਿਓਪੈਥਿਕ ਡਾਕਟਰ ਵੀ ਸ਼ਾਮਿਲ ਸਨ। ਜਾਂਚ ਉਪਰੰਤ ਬਜ਼ੁਰਗਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਬਜ਼ੁਰਗਾਂ ਨੂੰ ਸਰਕਾਰੀ ਸਹੂਲਤਾਂ ਇਕੋ ਛੱਤ ਹੇਠ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸੇਵਾ ਕੇਂਦਰ ਦੀਆਂ ਟੀਮਾਂ ਵਲੋਂ ਮੌਕੇ ’ਤੇ ਹੀ ਸੀਨੀਅਰ ਸਿਟੀਜ਼ਨ ਕਾਰਡ ਬਣਾਉਣ ਅਤੇ ਬੁਢਾਪਾ ਪੈਨਸ਼ਨ ਲਈ ਅਰਜ਼ੀਆਂ ਦੇਣ ਦੀ ਸਹੂਲਤ ਪ੍ਰਦਾਨ ਕੀਤੀ ਗਈ। ਕੈਂਪ ਦੌਰਾਨ ਕਾਨੂੰਨੀ ਮਾਹਿਰਾਂ ਦੀ ਟੀਮ ਵਲੋਂ ਬਜ਼ੁਰਗਾਂ ਨੂੰ ਕਾਨੂੰਨੀ ਅਧਿਕਾਰਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਵਦੀਪ ਕੌਰ ਨੇ ਦੱਸਿਆ ਕਿ ਸਰਕਾਰ ਵਲੋਂ ਬਜ਼ੁਰਗਾਂ ਦੀ ਸਿਹਤ, ਸੁਰੱਖਿਆ ਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਚਲਾਈ ਇਸ ਮੁਹਿੰਮ ਤਹਿਤ ਅਜਿਹੇ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਲੜੀ ਤਹਿਤ ਅਗਲਾ ਵਿਸ਼ੇਸ਼ ਮੈਡੀਕਲ ਕੈਂਪ 14 ਅਕਤੂਬਰ ਨੂੰ ਕਮਿਊਨਿਟੀ ਸੈਂਟਰ ਡੇਰਾਬੱਸੀ ਵਿਖੇ ਲਗਾਇਆ ਜਾਵੇਗਾ। ਇਸ ਮੌਕੇ ਕੌਂਸਲਰ ਸੁਨੀਲ ਗੁੱਜਰ, ਵਾਰਡ ਇੰਚਾਰਜ ਤੇ ਸੀਨੀਅਰ ਸਿਟੀਜ਼ਨ ਕਮੇਟੀ ਦੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੌਂਸਲ ਪ੍ਰਧਾਨ ਓ. ਕੇ. ਦੀ ਅਗਵਾਈ ਹੇਠ ਹੋਈ ਨਗਰ ਕੌਂਸਲ ਦੀ ਮੀਟਿੰਗ ਦੌਰਾਨ ਸ਼ਹਿਰ ਦੇ ਵਿਕਾਸ ਲਈ 16.50 ਕਰੋੜ ਰੁ. ਦੇ ਮਤ... ਅਗਲੀ ਖ਼ਬਰ ‘ ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ
Ad Position 24