ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਲੋਕਾਂ ’ਚ ਭਾਰੀ ਉਤਸ਼ਾਹ-ਕੰਗ
ਖਰੜ, 9 ਅਕਤੂਬਰ (ਜੰਡਪੁਰੀ)-ਪੰਜਾਬ ਦੀ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਅੱਜ ਖਰੜ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਖਰੜ ਦੀ ਆੜ੍ਹਤੀਆਂ ਅਤੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ।
ਖਰੜ, 9 ਅਕਤੂਬਰ (ਜੰਡਪੁਰੀ)-ਪੰਜਾਬ ਦੀ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਅੱਜ ਖਰੜ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਖਰੜ ਦੀ ਆੜ੍ਹਤੀਆਂ ਅਤੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ। ਇਸ ਮੌਕੇ ਕੰਗ ਨੇ ਦੱਸਿਆ ਕਿ ਝੋਨੇ ਦੀ ਫ਼ਸਲ ਲਈ ਸਟੋਰਜ ਅਤੇ ਲਿਫ਼ਟਿੰਗ ਦੀ ਸਮੱਸਿਆ ਆ ਰਹੀ ਹੈ ਕਿਉਂਕਿ ਸ਼ੈਲਰਾਂ ‘ਚ ਬਹੁਤ ਪੁਰਾਣੀ ਫ਼ਸਲ ਪਈ ਹੈ। ਉਨ੍ਹਾਂ ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ‘ਚ 25 ਰੁ. ਵਾਧੇ ਅਤੇ 71 ਰੁ. ਐਮ. ਐਸ. ਪੀ. ਵਧਾਉਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਵਾਧਾ ਮਹਿੰਗਾਈ ਦੇ ਮੁਤਾਬਿਕ ਬਹੁਤ ਹੈ। ਉਨ੍ਹਾਂ ਕਿਹਾ ਕਿ ਖੇਤੀ ਪਹਿਲਾਂ ਲਾਹੇਵੰਦ ਧੰਦਾ ਸੀ, ਪਰ ਹੁਣ ਇਹ ਘਾਟੇ ਦਾ ਵਣਜ਼ ਬਣਦਾ ਜਾ ਰਿਹਾ ਹੈ, ਜਿਸ ਕਾਰਨ ਸੂਬੇ ‘ਚ ਬੇਰੁਜ਼ਗਾਰੀ ਵਧ ਰਹੀ ਹੈ ਤੇ ਨੌਜਵਾਨ ਵਿਦੇਸ਼ਾਂ ਵੱਲ ਰੁਖ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਵੱਧ ਰਿਆਇਤਾਂ ਦਿੱਤੀਆਂ ਜਾਣ ਤਾਂ ਜੋ ਉਹ ਖੁਸ਼ਹਾਲ ਹੋ ਸਕਣ। ਇਸੇ ਦੌਰਾਨ ਕਾਂਗਰਸ ਹਾਈਕਮਾਂਡ ਵਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ ਪਰਗਟ ਸਿੰਘ ਨੂੰ ਪ੍ਰਧਾਨ ਲਗਾਏ ਜਾਣ ਸੰਬੰਧੀ ਪੁੱਛੇ ਗਏ ਇਕ ਸਵਾਲ ਦੇ ਜਵਾਬ ‘ਚ ਸਾਬਕਾ ਮੰਤਰੀ ਕੰਗ ਨੇ ਕਿਹਾ ਕਿ ਇਹ ਪਾਰਟੀ ਹਾਈਕਮਾਂਡ ਦਾ ਫ਼ੈਸਲਾ ਹੈ ਅਤੇ ਇਸ ਸੰਬੰਧੀ ਉਹ ਕੁਝ ਨਹੀਂ ਆਖ ਸਕਦੇ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਸਮੇਂ ਮੁਤਾਬਿਕ ਜੋ ਫ਼ੈਸਲਾ ਲਿਆ ਹੈ, ਉਸ ਨਾਲ ਪਾਰਟੀ ‘ਚ ਏਕਤਾ ਮਜ਼ਬੂਤ ਹੋਈ ਹੈ ਅਤੇ ਇਸ ਕਾਰਨ ਲੋਕਾਂ ‘ਚ ਵੀ ਸੂਬੇ ‘ਚ ਕਾਂਗਰਸ ਸਰਕਾਰ ਦੇ ਗਠਨ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕ ਆਖ ਰਹੇ ਸਨ ਕਿ ਪੰਜਾਬ ‘ਚ ਕਾਂਗਰਸ ਪਾਰਟੀ ਦੀ ਸਰਕਾਰ ਤਾਂ ਹੀ ਬਣੇਗੀ, ਜੇਕਰ ਕਾਂਗਰਸ ਲੀਡਰਸ਼ਿਪ ਇਕ ਪਲੇਟਫਾਰਮ ‘ਤੇ ਇਕੱਠੀ ਹੋਵੇਗੀ। ਇਸੇ ਦੌਰਾਨ ਸਾਬਕਾ ਮੰਤਰੀ ਕੰਗ ਨੇ ਸੂਬਾ ਪ੍ਰਧਾਨ ਪਰਗਟ ਸਿੰਘ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ‘ਚ ਕਾਂਗਰਸ ਦੀ ਸਰਕਾਰ ਬਣੇਗੀ। ਉਨ੍ਹਾਂ ਮੌਜੂਦਾ ‘ਆਪ’ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ‘ਚ ਇਸ ਸਮੇਂ ਬਹੁਤ ਬੁਰਾ ਹਾਲ ਹੈ। ਉਨ੍ਹਾਂ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਘਬਰਾ ਕੇ ਬੀਬੀਆਂ ਨੂੰ ਮਾਣ ਭੱਤਾ ਦੇ ਰਹੀ ਹੈ ਅਤੇ ਲੋਕਾਂ ਦੇ ਬੀਮੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ‘ਆਪ’ ਦੇ ਦਿੱਲੀ ਬੈਠੇ ਆਕਾਵਾਂ ਵਲੋਂ ਜੋ ਘਾਣ ਕੀਤਾ ਗਿਆ ਹੈਾ, ਉਹ ਅੱਜ ਜੱਗ ਜ਼ਾਹਿਰ ਹੋ ਚੁੱਕਾ ਹੈ। ਇਸ ਮੌਕੇ ਸਾਬਕਾ ਮੰਤਰੀ ਕੰਗ ਨਾਲ ਆੜ੍ਹਤੀ ਐਸੋਸੀਏਸ਼ਨ ਦੇ ਸਾਬਕਾ ਅੰਮ੍ਰਿਤਪਾਲ ਸਿੰਘ ਸਮੇਤ ਹੋਰ ਆੜ੍ਹਤੀ ਤੇ ਕਿਸਾਨ ਹਾਜ਼ਰ ਸਨ।