10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਰਿਸ਼ਵਤ ਮਾਮਲੇ ’ਚ ਸੀ.ਬੀ.ਆਈ. ਵਲੋਂ ਗ੍ਰਿਫ਼ਤਾਰ ਸੈਨੇਟਰੀ ਇੰਸਪੈਕਟਰ ਸ਼ਕਤੀ ਸ਼ਰਮਾ ਮੁਅੱਤਲ

ਨਿਗਮ ਕਮਿਸ਼ਨਰ ਅਮਿਤ ਕੁਮਾਰ ਨੇ ਤੁਰੰਤ ਪ੍ਰਭਾਵ ਨਾਲ ਕੀਤੀ ਕਾਰਵਾਈ , ਚੰਡੀਗੜ੍ਹ, 9 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਂਦਰੀ ਜਾਂਚ ਬਿਊਰੋ (ਸੀ. ਬੀ.

Ad Position 21
No active advertisement
ਅਜੀਤ ਡੈਸਕ 10-10-2026
ਨਿਗਮ ਕਮਿਸ਼ਨਰ ਅਮਿਤ ਕੁਮਾਰ ਨੇ ਤੁਰੰਤ ਪ੍ਰਭਾਵ ਨਾਲ ਕੀਤੀ ਕਾਰਵਾਈ ,
ਚੰਡੀਗੜ੍ਹ, 9 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵਲੋਂ ਗ੍ਰਿਫ਼ਤਾਰ ਕੀਤੇ ਗਏ ਚੰਡੀਗੜ੍ਹ ਨਗਰ ਨਿਗਮ ਦੇ ਸੈਨੇਟਰੀ ਇੰਸਪੈਕਟਰ ਸ਼ਕਤੀ ਸ਼ਰਮਾ ਨੂੰ ਨਿਗਮ ਪ੍ਰਸ਼ਾਸਨ ਨੇ ਮੁਅੱਤਲ ਕਰ ਦਿੱਤਾ ਹੈ। ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ ਨੇ ਇਸ ਸਬੰਧੀ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ ਕਰਦਿਆਂ ਵਿਭਾਗੀ ਪੱਧਰ ’ਤੇ ਕਾਰਵਾਈ ਕੀਤੀ ਹੈ। ਜਾਣਕਾਰੀ ਅਨੁਸਾਰ ਸ਼ਕਤੀ ਸ਼ਰਮਾ ਨਗਰ ਨਿਗਮ ਦੇ ਮੈਡੀਕਲ ਅਫ਼ਸਰ (ਸਿਹਤ) ਦੇ ਦਫ਼ਤਰ ਵਿਚ ਤਾਇਨਾਤ ਸੀ। ਰਿਸ਼ਵਤ ਲੈਣ ਦੇ ਦੋਸ਼ਾਂ ਸਬੰਧੀ ਸੀ.ਬੀ.ਆਈ. ਵਲੋਂ ਉਸ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਨਿਗਮ ਪ੍ਰਸ਼ਾਸਨ ਨੇ ਉਸ ਦੀ ਮੁਅੱਤਲੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਕੇਂਦਰੀ ਸਿਵਲ ਸੇਵਾਵਾਂ (ਵਰਗੀਕਰਨ, ਨਿਯੰਤਰਣ ਅਤੇ ਅਪੀਲ) ਨਿਯਮ, 1965 ਦੇ ਨਿਯਮ 10(2) ਤਹਿਤ ਜਾਰੀ ਕੀਤੇ ਗਏ ਹਨ। ਸਰਕਾਰੀ ਸੇਵਾ ਨਿਯਮਾਂ ਤਹਿਤ ਮੁਅੱਤਲੀ ਇੱਕ ਪ੍ਰਸ਼ਾਸਕੀ ਕਾਰਵਾਈ ਹੈ। ਇਸ ਮਾਮਲੇ ਵਿਚ ਸ਼ਕਤੀ ਸ਼ਰਮਾ ਵਿਰੁੱਧ ਲੱਗੇ ਰਿਸ਼ਵਤ ਦੇ ਦੋਸ਼ਾਂ ਬਾਰੇ ਅੰਤਿਮ ਨਤੀਜਾ ਜਾਂਚ ਅਤੇ ਕਾਨੂੰਨੀ ਕਾਰਵਾਈ ਤੋਂ ਬਾਅਦ ਹੀ ਨਿਕਲੇਗਾ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ-11 ’ਚ ਪੋਕਸੋ ਐਕਟ ਸੰਬੰਧੀ ਜਾਗਰੂਕਤਾ ਸੈਸ਼ਨ ਕਰਵਾਇਆ ਅਗਲੀ ਖ਼ਬਰ ਪਿੰਡ ਚਾਓਮਾਜਰਾ ਵਿਖੇ ਲੋਕ ਮਿਲਣੀ ਭਲਕੇ
Ad Position 24