ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਇੰਸਪੈਕਟਰੀ ਰਾਜ ਨੂੰ ਖ਼ਤਮ ਕਰਕੇ ਵਪਾਰੀਆਂ ਲਈ ਰਾਹਤ ਵਾਲੀਆਂ ਸਕੀਮਾਂ ਲਿਆਂਦੀਆਂ ਜਾਣਗੀਆਂ-ਐੱਨ. ਕੇ. ਸ਼ਰਮਾ
ਖਰੜ, 9 ਅਕਤੂਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ‘ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ‘ਤੇ ਸੂਬੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਇਆ ਜਾਵੇਗਾ ਅਤੇ ਇੰਸਪੈਕਟਰੀ ਰਾਜ ਦਾ ਮੁਕੰਮਲ ਤੌਰ ‘ਤੇ ਖ਼ਤਮਾ ਕਰਕੇ ਪੰਜਾਬ ਦੇ ਵਪਾਰੀਆਂ ਲਈ ਰਾਹਤ ਵਾਲੀਆਂ ਸਕੀਮਾਂ ਲਿਆਂਦੀਆਂ ਜਾਣਗੀਆਂ। ਇਸੇ ਉਦੇਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ‘ਵਿਜ਼ਨ ਸੁਖਬੀਰ ਦਾ-ਤੁਹਾਡੀ ਗੱਲ, ਪੰਜਾਬ ਦਾ ਕੱਲ੍ਹ’ ਤਹਿਤ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਵਾਪਰੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਜਾਣਨ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਮ
ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਾਪਰ ਵਿੰਗ ਦੇ ਪ੍ਰਧਾਨ ਐੱਨ. ਕੇ. ਸ਼ਰਮਾ ਦਾ ਸਨਮਾਨ ਕਰਦੇ ਹੋਏ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਅਤੇ ਹੋਰ ਆਗੂ। ਤਸਵੀਰ : ਗੁਰਮੁੱਖ ਸਿੰਘ ਮਾਨ
10-10-2026
ਖਰੜ, 9 ਅਕਤੂਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ‘ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ‘ਤੇ ਸੂਬੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਇਆ ਜਾਵੇਗਾ ਅਤੇ ਇੰਸਪੈਕਟਰੀ ਰਾਜ ਦਾ ਮੁਕੰਮਲ ਤੌਰ ‘ਤੇ ਖ਼ਤਮਾ ਕਰਕੇ ਪੰਜਾਬ ਦੇ ਵਪਾਰੀਆਂ ਲਈ ਰਾਹਤ ਵਾਲੀਆਂ ਸਕੀਮਾਂ ਲਿਆਂਦੀਆਂ ਜਾਣਗੀਆਂ। ਇਸੇ ਉਦੇਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ‘ਵਿਜ਼ਨ ਸੁਖਬੀਰ ਦਾ-ਤੁਹਾਡੀ ਗੱਲ, ਪੰਜਾਬ ਦਾ ਕੱਲ੍ਹ’ ਤਹਿਤ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਵਾਪਰੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਜਾਣਨ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਪਾਰ ਵਿੰਗ ਦੇ ਕੌਮੀ ਪ੍ਰਧਾਨ ਐਨ. ਕੇ. ਸ਼ਰਮਾ ਨੇ ਖਰੜ ਵਿਖੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੀ ਅਗਵਾਈ ਹੇਠ ਵਪਾਰੀਆਂ ਦੀ ਸੱਦੀ ਗਈ ਮੀਟਿੰਗ ਨੂੰ ਸੰਬੋਧਨ ਕਰਨ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਉਹ ਹੁਣ ਤੱਕ ਪੰਜਾਬ ਦੇ 10-15 ਸ਼ਹਿਰਾਂ ਵਿਚ ਵਪਾਰੀਆਂ ਨਾਲ ਮੀਟਿੰਗਾਂ ਕਰ ਚੁੱਕੇ ਹਨ ਤਾਂ ਜੋ ਵਪਾਰੀਆਂ ਦੀਆਂ ਮੁਸ਼ਕਿਲਾਂ ਸੁਣ ਕੇ ਉਨ੍ਹਾਂ ਦੇ ਪੱਖ ‘ਚ ਚੋਣ ਮੈਨੀਫੈਸਟੋ ਤਿਆਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦਾ ਵਿਜ਼ਨ ਪੰਜਾਬ ਦੇ ਇਨਫਰਾਸਟਰੱਕਚਰ ਨੂੰ ਮਜ਼ਬੂਤ ਬਣਾਉਣ, ਸੂਬੇ ‘ਚ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਕਾਇਮ ਕਰਨਾ, ਬੇਰੁਜ਼ਗਾਰਾਂ ਨੂੰ ਬਿਨਾਂ ਵਿਆਜ ਤੋਂ ਕਰਜ਼ਾ ਦੇਣਾ, ਕਿਸਾਨਾਂ ਨੂੰ ਫ਼ਸਲੀ ਚੱਕਰ ‘ਚੋਂ ਬਾਹਰ ਕੱਢਣਾ, ਪੰਜਾਬ ਨੂੰ ਖੁਸ਼ਹਾਲ ਬਣਾਉਣਾ, ਵਪਾਰੀਆਂ ਨੂੰ ਟੈਕਸ ਤੋਂ ਰਾਹਤ ਦਿਵਾਉਣਾ ਅਤੇ ਸੂਬੇ ਵਿਚ ਵਪਾਰੀਆਂ ਦੇ ਹੱਕ ਵਿਚ ਸਾਜਗਰ ਮਾਹੌਲ ਕਾਇਮ ਕਰਨਾ ਹੈ। ਇਸ ਮੌਕੇ ਝਰਮਲ ਸਿੰਘ ਸ਼ਾਹਪੁਰ, ਕਰਨੈਲ ਸਿੰਘ ਕੈਲੀ, ਡਾ. ਕਰਨੈਲ ਸਿੰਘ ਮਾਵੀ, ਵਰਿੰਦਰ ਭਾਮਾ, ਪਵਨ ਕੁਮਾਰ, ਹਰਸਿਮਰਨ ਸਿੰਘ ਲਹਿਲ, ਵਿੱਕੀ ਲਾਂਬਾ, ਬਲਵਿੰਦਰ ਸਿੰਘ ਪਟਵਾਰੀ ਸ਼ਹਿਰੀ ਪ੍ਰਧਾਨ, ਮਾਨ ਸਿੰਘ ਸੈਣੀ, ਸ਼ਮਸ਼ੇਰ ਸਿੰਘ ਬਡਾਲੀ, ਅਮਨਦੀਪ ਸਿੰਘ ਅੰਮੂ, ਸਵਰਨ ਸਿੰਘ ਜੇ. ਈ. ਮਲਕੀਅਤ ਸਿੰਘ ਖੱਟੜਾ, ਸਰਬਜੀਤ ਸਿੰਘ ਢੀਂਡਸਾ ਤੇ ਦਿਲਬਾਗ ਸਿੰਘ ਸਮੇਤ ਵਪਾਰੀ ਵਰਗ ਦੇ ਨੁਮਾਇੰਦੇ, ਅਕਾਲੀ ਆਗੂ ਤੇ ਵਰਕਰ ਅਤੇ ਸਥਾਨਕ ਪਤਵੰਤੇ ਵੀ ਹਾਜ਼ਰ ਸਨ।