10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਲੰਬੇ ਸਮੇਂ ਤੋਂ ਕਿਰਾਏ ’ਤੇ ਦੁਕਾਨਾਂ ਚਲਾ ਰਹੇ ਦੁਕਾਨਦਾਰਾਂ ਲਈ ਮਾਲਕੀ ਹੱਕ ਹਾਸਿਲ ਕਰਨ ਦਾ ਸੁਨਹਿਰੀ ਮੌਕਾ - ਰੰਧਾਵਾ

ਡੇਰਾਬੱਸੀ, 9 ਅਕਤੂਬਰ (ਰਣਬੀਰ ਸਿੰਘ ਪੜ੍ਹੀ)- ਪੰਜਾਬ ਸਰਕਾਰ ਵਲੋਂ ਸ਼ਹਿਰੀ ਖੇਤਰਾਂ ਵਿਚ ਲੰਬੇ ਸਮੇਂ ਤੋਂ ਕਿਰਾਏ ਜਾਂ ਲੀਜ਼ ’ਤੇ ਦੁਕਾਨਾਂ ਚਲਾ ਰਹੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ਸ਼ੁਰੂ ਕੀਤੀ ਗਈ ‘ਮੇਰੀ ਦੁਕਾਨ, ਮੇਰੇ ਨਾਮ’ ਯੋਜਨਾ ਨਾਲ ਹਜ਼ਾਰਾਂ ਦੁਕਾਨਦਾਰਾਂ ਦੀ ਆਪਣੀ ਦੁਕਾਨ ਦੇ ਮਾਲਕ ਬਣਨ ਦੀ ਚਿਰੋਕਣੀ ਉਮੀਦ ਪੂਰੀ ਹੋਣ ਦਾ ਰਾਹ ਪੱਧਰਾ ਹੋਇਆ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਦਾ ਸਵਾਗਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 10-10-2026
ਡੇਰਾਬੱਸੀ, 9 ਅਕਤੂਬਰ (ਰਣਬੀਰ ਸਿੰਘ ਪੜ੍ਹੀ)- ਪੰਜਾਬ ਸਰਕਾਰ ਵਲੋਂ ਸ਼ਹਿਰੀ ਖੇਤਰਾਂ ਵਿਚ ਲੰਬੇ ਸਮੇਂ ਤੋਂ ਕਿਰਾਏ ਜਾਂ ਲੀਜ਼ ’ਤੇ ਦੁਕਾਨਾਂ ਚਲਾ ਰਹੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ਸ਼ੁਰੂ ਕੀਤੀ ਗਈ ‘ਮੇਰੀ ਦੁਕਾਨ, ਮੇਰੇ ਨਾਮ’ ਯੋਜਨਾ ਨਾਲ ਹਜ਼ਾਰਾਂ ਦੁਕਾਨਦਾਰਾਂ ਦੀ ਆਪਣੀ ਦੁਕਾਨ ਦੇ ਮਾਲਕ ਬਣਨ ਦੀ ਚਿਰੋਕਣੀ ਉਮੀਦ ਪੂਰੀ ਹੋਣ ਦਾ ਰਾਹ ਪੱਧਰਾ ਹੋਇਆ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਦਾ ਸਵਾਗਤ ਕਰਦਿਆਂ ਕੀਤਾ। ਵਿਧਾਇਕ ਰੰਧਾਵਾ ਨੇ ਕਿਹਾ ਕਿ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਦੁਕਾਨਾਂ ਵਿਚ ਕਈ ਸਾਲਾਂ ਤੋਂ ਕਾਰੋਬਾਰ ਕਰ ਰਹੇ ਦੁਕਾਨਦਾਰਾਂ ਲਈ ਇਹ ਯੋਜਨਾ ਵੱਡੀ ਰਾਹਤ ਸਾਬਿਤ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਦੁਕਾਨਦਾਰ 1 ਅਪ੍ਰੈਲ 2020 ਤੋਂ ਪਹਿਲਾਂ 12 ਸਾਲ ਦੀ ਕਾਨੂੰਨੀ ਕਬਜ਼ੇਦਾਰੀ ਸੰਬੰਧੀ ਲੋੜੀਂਦੇ ਸਬੂਤ ਪੇਸ਼ ਕਰ ਸਕਦੇ ਹਨ, ਉਹ ਨਿਰਧਾਰਤ ਸ਼ਰਤਾਂ ਅਨੁਸਾਰ ਮਾਲਕੀ ਹੱਕ ਪ੍ਰਾਪਤ ਕਰਨ ਲਈ ਅਰਜ਼ੀ ਦੇਣ ਦੇ ਯੋਗ ਹੋਣਗੇ। ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖ਼ਰੀ ਮਿਤੀ 6 ਨਵੰਬਰ ਰੱਖੀ ਗਈ ਹੈ। ਦੁਕਾਨਦਾਰ ਆਪਣੀ ਕਬਜ਼ੇਦਾਰੀ ਅਤੇ ਕਾਰੋਬਾਰ ਨਾਲ ਸੰਬੰਧਿਤ ਦਸਤਾਵੇਜ਼ਾਂ ਵਜੋਂ ਜੀ. ਐੱਸ. ਟੀ. ਸਰਟੀਫਿਕੇਟ, ਬਿਜਲੀ ਦੇ ਬਿੱਲ, ਵੋਟਰ ਕਾਰਡ ਅਤੇ ਹੋਰ ਲੋੜੀਂਦੇ ਸਬੂਤ ਸੰਬੰਧਿਤ ਨਗਰ ਕੌਂਸਲ ਜਾਂ ਨਗਰ ਨਿਗਮ ਦਫ਼ਤਰ ਵਿਚ ਪੇਸ਼ ਕਰ ਸਕਦੇ ਹਨ। ਰੰਧਾਵਾ ਨੇ ਕਿਹਾ ਕਿ ਕਿਰਾਏ ਦੀਆਂ ਦੁਕਾਨਾਂ ਵਿਚ ਲੰਬੇ ਸਮੇਂ ਤੋਂ ਆਪਣੀ ਮਿਹਨਤ ਨਾਲ ਕਾਰੋਬਾਰ ਸਥਾਪਤ ਕਰਨ ਵਾਲੇ ਛੋਟੇ ਵਪਾਰੀਆਂ ਲਈ ਮਾਲਕੀ ਹੱਕ ਦਾ ਮਸਲਾ ਹਮੇਸ਼ਾ ਅਹਿਮ ਰਿਹਾ ਹੈ। ਉਨ੍ਹਾਂ ਅਨੁਸਾਰ ਮਾਲਕੀ ਹੱਕ ਮਿਲਣ ਨਾਲ ਦੁਕਾਨਦਾਰਾਂ ਨੂੰ ਆਪਣੇ ਕਾਰੋਬਾਰ ਦੇ ਭਵਿੱਖ ਪ੍ਰਤੀ ਵਧੇਰੇ ਭਰੋਸਾ ਅਤੇ ਕਾਨੂੰਨੀ ਸੁਰੱਖਿਆ ਮਿਲੇਗੀ। ਵਿਧਾਇਕ ਨੇ ਡੇਰਾਬੱਸੀ, ਜ਼ੀਰਕਪੁਰ ਅਤੇ ਲਾਲੜੂ ਸਮੇਤ ਹਲਕੇ ਦੇ ਸਮੂਹ ਯੋਗ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ਅੰਦਰ ਲੋੜੀਂਦੇ ਦਸਤਾਵੇਜ਼ ਤਿਆਰ ਕਰਕੇ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਯੋਜਨਾ ਦੀਆਂ ਸ਼ਰਤਾਂ ਅਤੇ ਅਰਜ਼ੀ ਪ੍ਰਕਿਰਿਆ ਸੰਬੰਧੀ ਜਾਣਕਾਰੀ ਲਈ ਸੰਬੰਧਿਤ ਸਥਾਨਕ ਸਰਕਾਰਾਂ ਦੇ ਦਫ਼ਤਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਵਿਧਾਇਕ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਦੀ ਇਹ ਪਹਿਲਕਦਮੀ ਛੋਟੇ ਦੁਕਾਨਦਾਰਾਂ ਦੇ ਆਰਥਿਕ ਹਿੱਤਾਂ ਦੀ ਰਾਖੀ ਕਰਨ ਅਤੇ ਉਨ੍ਹਾਂ ਨੂੰ ਕਾਰੋਬਾਰੀ ਸਥਿਰਤਾ ਪ੍ਰਦਾਨ ਕਰਨ ਵੱਲ ਅਹਿਮ ਕਦਮ ਹੈ। 08 ਐਮਓਐਚ39 ਵਿਧਾਇਕ ਕੁਲਜੀਤ ਸਿੰਘ ਰੰਧਾਵਾ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੰਡੇਸਰਾ ਤੋਂ ਤਿੰਨ ਬੱਸਾਂ ਰਵਾਨਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਇੰਸਪੈਕਟਰੀ ਰਾਜ ਨੂੰ ਖ਼ਤਮ ਕਰਕੇ ਵਪਾਰੀਆਂ ਲਈ ਰਾਹਤ ਵਾਲੀਆਂ ਸਕੀਮਾਂ ਲਿਆਂਦ...
Ad Position 24