ਸਾਬਕਾ ਸੰਮਤੀ ਮੈਂਬਰ ਅਮਿਤ ਕੁਮਾਰ ਆਪਣੇ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ ਭਾਜਪਾ ’ਚ ਹੋਏ ਸ਼ਾਮਿਲ
ਖਰੜ, 9 ਅਕਤੂਬਰ (ਗੁਰਮੁੱਖ ਸਿੰਘ ਮਾਨ)-ਵਿਧਾਨ ਸਭਾ ਹਲਕਾ ਖਰੜ ‘ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਪਿੰਡ ਤਿਊੜ ਤੋਂ ਸਾਬਕਾ ਬਲਾਕ ਸੰਮਤੀ ਮੈਂਬਰ ਅਮਿਤ ਕੁਮਾਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਿਲ ਹੋ ਗਏ। ਇਸ ਮੌਕੇ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਨੇ ਅਮਿਤ ਕੁਮਾਰ ਤੇ ਉਨ੍ਹਾਂ ਦੇ ਸਾਥੀਆਂ ‘ਚ ਪਾਰਟੀ ਅੰਦਰ ਭਰਵਾਂ ਸਵਾਗਤ ਕੀਤਾ।
ਖਰੜ, 9 ਅਕਤੂਬਰ (ਗੁਰਮੁੱਖ ਸਿੰਘ ਮਾਨ)-ਵਿਧਾਨ ਸਭਾ ਹਲਕਾ ਖਰੜ ‘ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਪਿੰਡ ਤਿਊੜ ਤੋਂ ਸਾਬਕਾ ਬਲਾਕ ਸੰਮਤੀ ਮੈਂਬਰ ਅਮਿਤ ਕੁਮਾਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਿਲ ਹੋ ਗਏ। ਇਸ ਮੌਕੇ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਨੇ ਅਮਿਤ ਕੁਮਾਰ ਤੇ ਉਨ੍ਹਾਂ ਦੇ ਸਾਥੀਆਂ ‘ਚ ਪਾਰਟੀ ਅੰਦਰ ਭਰਵਾਂ ਸਵਾਗਤ ਕੀਤਾ। ਇਸ ਮੌਕੇ ਗਿੱਲ ਨੇ ਕਿਹਾ ਕਿ ਭਾਜਪਾ ‘ਚ ਸ਼ਾਮਿਲ ਹੋਣ ਵਾਲੇ ਹਰ ਆਗੂ ਤੇ ਵਰਕਰ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੇ ਹੋ ਰਹੇ ਵਿਕਾਸ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ‘ਚ ਲੋਕ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵੀ ਬਦਲਾਅ ਦੇ ਹੱਕ ‘ਚ ਹਨ ਅਤੇ ਆਉਣ ਵਾਲੇ ਸਮੇਂ ‘ਚ ਪੰਜਾਬ ‘ਚ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ। ਇਸ ਮੌਕੇ ਅਮਿਤ ਕੁਮਾਰ ਨੇ ਕਿਹਾ ਕਿ ਉਨ੍ਹਾਂ ਭਾਜਪਾ ਦੀਆਂ ਲੋਕ-ਪੱਖੀ ਨੀਤੀਆਂ ਅਤੇ ਰਣਜੀਤ ਸਿੰਘ ਗਿੱਲ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਹੀ ਪਾਰਟੀ ‘ਚ ਸ਼ਾਮਿਲ ਹੋਣ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਲਈ ਹਰ ਸਮੇਂ ਤੱਤਪਰ ਰਹਿਣਗੇ ਅਤੇ ਭਾਜਪਾ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਮਿਹਨਤ ਕਰਨਗੇ। ਇਸ ਮੌਕੇ ਪ੍ਰਮੋਦ ਸਿੰਘ, ਜੋਗਾ ਸਿੰਘ ਤੇ ਨਵੀਨ ਸਿੰਘ ਸਮੇਤ ਕਈ ਹੋਰ ਨੌਜਵਾਨ ਵੀ ਭਾਜਪਾ ‘ਚ ਸ਼ਾਮਿਲ ਹੋਏ। ਇਸ ਮੌਕੇ ਰਿਸ਼ੀਪਾਲ ਤਿਊੜ ਤੇ ਕਾਲਾ ਰਡਿਆਲਾ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।