10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸ਼੍ਰੋਮਣੀ ਅਕਾਲੀ ਦਲ ਵਲੋਂ ਕ੍ਰਿਸ਼ਨਪਾਲ ਸ਼ਰਮਾ ਪਾਰਟੀ ਦੇ ਮੀਤ ਪ੍ਰਧਾਨ ਨਿਯੁਕਤ

ਡੇਰਾਬੱਸੀ, 9 ਅਕਤੂਬਰ (ਗੁਰਮੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕ੍ਰਿਸ਼ਨਪਾਲ ਸ਼ਰਮਾ ਦੀਆਂ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਡੇਰਾਬੱਸੀ ਹਲਕੇ ਦੇ ਅਕਾਲੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ‘ਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

Ad Position 21
No active advertisement
ਅਜੀਤ ਡੈਸਕ 10-10-2026
ਡੇਰਾਬੱਸੀ, 9 ਅਕਤੂਬਰ (ਗੁਰਮੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕ੍ਰਿਸ਼ਨਪਾਲ ਸ਼ਰਮਾ ਦੀਆਂ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਡੇਰਾਬੱਸੀ ਹਲਕੇ ਦੇ ਅਕਾਲੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ‘ਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਮੌਕੇ ਕ੍ਰਿਸ਼ਨਪਾਲ ਸ਼ਰਮਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਖ਼ਜ਼ਾਨਚੀ ਐਨ. ਕੇ. ਸ਼ਰਮਾ ਸਮੇਤ ਅਕਾਲੀ ਦਲ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮੇਸ਼ਾ ਆਪਣੇ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਦਿੱਤਾ ਗਿਆ ਅਹੁਦਾ ਇਸ ਦੀ ਪ੍ਰਤੱਖ ਮਿਸਾਲ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨਗੇ। ਇਸ ਮੌਕੇ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਕ੍ਰਿਸ਼ਨਪਾਲ ਸ਼ਰਮਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀ ਮਿਹਨਤ, ਤਜ਼ਰਬੇ ਅਤੇ ਲੋਕਾਂ ਨਾਲ ਤਾਲਮੇਲ ਸਦਕਾ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ‘ਚ ਅਹਿਮ ਭੂਮਿਕਾ ਨਿਭਾਉਣਗੇ। 08 ਐਮਓਐਚ 20 ਕ੍ਰਿਸ਼ਨਪਾਲ ਸ਼ਰਮਾ।
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਕੁਸ਼ਤੀ ਅਖਾੜਾ ਦਿਆਲਪੁਰਾ ਦੇ ਪਹਿਲਵਾਨਾਂ ਨੇ ਸੋਨ ਤਗਮੇ ਜਿੱਤ ਕੇ ਨੈਸ਼ਨਲ ਸਕੂਲ ਗੇਮਜ਼ ਲਈ ਕੀਤੀ ਚੋਣ ਪੱਕੀ ਅਗਲੀ ਖ਼ਬਰ ਸਾਬਕਾ ਸੰਮਤੀ ਮੈਂਬਰ ਅਮਿਤ ਕੁਮਾਰ ਆਪਣੇ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ ਭਾਜਪਾ ’ਚ ਹੋਏ ਸ਼ਾਮਿਲ
Ad Position 24