ਯੂਨੀਵਰਸਲ ਗਰੁੱਪ ਆਫ ਇੰਸਟੀਚਿਊਸਨਜ਼ ਵਿਖੇ ਵੋਟਰ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਮੁਹਿੰਮ
ਹਰੇਕ ਵੋਟ ਮਹੱਤਵਪੂਰਨ ਹੈ ’- ਜ਼ਿਲ੍ਹਾ ਨੋਡਲ ਅਫ਼ਸਰ ਸਵੀਪ
ਲਾਲੜੂ, 9 ਅਕਤੂਬਰ (ਰਾਜਬੀਰ ਸਿੰਘ)-ਯੋਗ ਵਿਦਿਆਰਥੀਆਂ ਨੂੰ ਵੋਟਰ ਵਜੋਂ ਨਾਂਅ ਦਰਜ ਕਰਵਾਉਣ ਅਤੇ ਵੋਟ ਦੇ ਮਹੱਤਵ ਸੰਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਯੂਨੀਵਰਸਲ ਗਰੁੱਪ ਆਫ ਇੰਸਟੀਚਿਊਸਨਜ ਵਿਖੇ ਸਿਸਟੇਮੈਟਿਕ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਪ੍ਰੋਗਰਾਮ ਤਹਿਤ ਵੋਟਰ ਨਾਮਾਂਕਣ ਅਤੇ ਜਾਗਰੂਕਤਾ ਮੁਹਿੰਮ ਕਰਵਾਈ ਗਈ। ਇਹ ਪ੍ਰੋਗਰਾਮ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ, ਮੁਹਾਲੀ ਦੀ ਅਗਵਾਈ ਅਤੇ ਸਹਿਯੋਗ ਹੇਠ ਸੰਸਥਾ ਦੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ।
ਲਾਲੜੂ, 9 ਅਕਤੂਬਰ (ਰਾਜਬੀਰ ਸਿੰਘ)-ਯੋਗ ਵਿਦਿਆਰਥੀਆਂ ਨੂੰ ਵੋਟਰ ਵਜੋਂ ਨਾਂਅ ਦਰਜ ਕਰਵਾਉਣ ਅਤੇ ਵੋਟ ਦੇ ਮਹੱਤਵ ਸੰਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਯੂਨੀਵਰਸਲ ਗਰੁੱਪ ਆਫ ਇੰਸਟੀਚਿਊਸਨਜ ਵਿਖੇ ਸਿਸਟੇਮੈਟਿਕ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਪ੍ਰੋਗਰਾਮ ਤਹਿਤ ਵੋਟਰ ਨਾਮਾਂਕਣ ਅਤੇ ਜਾਗਰੂਕਤਾ ਮੁਹਿੰਮ ਕਰਵਾਈ ਗਈ। ਇਹ ਪ੍ਰੋਗਰਾਮ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ, ਮੁਹਾਲੀ ਦੀ ਅਗਵਾਈ ਅਤੇ ਸਹਿਯੋਗ ਹੇਠ ਸੰਸਥਾ ਦੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਵੋਟਰ ਵਜੋਂ ਨਾਂਅ ਦਰਜ ਕਰਵਾਉਣ ਦੀ ਮਹੱਤਤਾ, ਚੋਣ ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਲੋਕਤੰਤਰੀ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕੀਤਾ ਗਿਆ। ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਇੰਜੀਨੀਅਰ ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਵੋਟ ਦੀ ਮਹੱਤਤਾ ਨੂੰ ਸਮਝਣ ਅਤੇ ਜ਼ਿੰਮੇਵਾਰ ਨਾਗਰਿਕ ਵਜੋਂ ਚੋਣ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਲਈ ਕਿਹਾ। ਵੱਖ-ਵੱਖ ਸੈਸਨਾਂ ਵਿਚ ਕਰਵਾਈ ਗਈ ਇਸ ਮੁਹਿੰਮ ਵਿਚ ਇੰਜੀਨੀਅਰਿੰਗ, ਨਰਸਿੰਗ, ਫਾਰਮੇਸੀ, ਸਹਾਇਕ ਸਿਹਤ ਵਿਗਿਆਨ ਅਤੇ ਪ੍ਰਬੰਧਨ ਸਮੇਤ ਵੱਖ-ਵੱਖ ਵਿਭਾਗਾਂ ਦੇ 276 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਇੰਜੀਨੀਅਰ ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਵਿਦਿਆਰਥੀਆਂ ਨੂੰ ਵੋਟਰ ਨਾਮਾਂਕਣ, ਚੋਣ ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਅਤੇ ਚੋਣਾਂ ਵਿਚ ਸੂਝਵਾਨ ਤੇ ਸਰਗਰਮ ਭਾਗੀਦਾਰੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਸਵੀਪ ਕੋਆਰਡੀਨੇਟਰ ਡੇਰਾਬੱਸੀ ਰੂਮਾ ਰਾਣੀ ਅਤੇ ਬੂਥ ਲੈਵਲ ਅਫ਼ਸਰ ਪੂਨਮ ਨੇ ਵਿਦਿਆਰਥੀਆਂ ਨੂੰ ਈ.ਸੀ.ਆਈ. ਨੈੱਟ ਐਪ ਰਾਹੀਂ ਆਨਲਾਈਨ ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਅਤੇ ਲੋੜੀਂਦੇ ਦਸਤਾਵੇਜਾਂ ਬਾਰੇ ਮਾਰਗਦਰਸ਼ਨ ਦਿੱਤਾ। ਮੁਹਿੰਮ ਦੌਰਾਨ 193 ਵਿਦਿਆਰਥੀਆਂ ਨੂੰ ਯੋਗ/ਰਜਿਸਟਰਡ ਵੋਟਰ ਵਜੋਂ ਦਰਜ ਕੀਤਾ ਗਿਆ, ਜੋ ਨੌਜਵਾਨਾਂ ਵਿਚ ਚੋਣ ਜਾਗਰੂਕਤਾ ਅਤੇ ਲੋਕਤੰਤਰੀ ਭਾਗੀਦਾਰੀ ਨੂੰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ। ਸੰਸਥਾ ਵਲੋਂ ਸਵੀਪ ਟੀਮ, ਚੋਣ ਅਧਿਕਾਰੀਆਂ, ਬੂਥ ਲੈਵਲ ਅਫ਼ਸਰਾਂ, ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਮੁਹਿੰਮ ਨੂੰ ਸਫਲ ਬਣਾਉਣ ਲਈ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ। ਪ੍ਰੋਗਰਾਮ ਦੇ ਅੰਤ ਵਿਚ ਨੌਜਵਾਨਾਂ ਵਿਚ ਵੋਟਰ ਜਾਗਰੂਕਤਾ, ਚੋਣ ਸਾਖਰਤਾ ਅਤੇ ਜ਼ਿੰਮੇਵਾਰ ਨਾਗਰਿਕ ਭਾਗੀਦਾਰੀ ਨੂੰ ਲਗਾਤਾਰ ਉਤਸਾਹਿਤ ਕਰਨ ਦਾ ਸੰਕਲਪ ਲਿਆ ਗਿਆ।