10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 24 ਨੂੰ

ਐੱਸ. ਏ.

Ad Position 21
No active advertisement
ਅਜੀਤ ਡੈਸਕ 10-10-2026
ਐੱਸ. ਏ. ਐੱਸ. ਨਗਰ, 9 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ ਦੀ ਅਗਵਾਈ ਹੇਠ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ‘ਚ 24 ਅਕਤੂਬਰ ਨੂੰ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਦੇ ਪ੍ਰਬੰਧਾਂ ਨੂੰ ਲੈ ਕੇ ਇਕ ਜ਼ਰੂਰੀ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ-80 ਮੁਹਾਲੀ ਵਿਖੇ ਹੋਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਜਨਰਲ ਸਕੱਤਰ ਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ‘ਚ ਪਹਿਲੀ ਵਾਰ 24 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ-80 ਮੁਹਾਲੀ ਤੋਂ ਸਵੇਰੇ 10 ਵਜੇ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਕਿ ਗੁਰਦੁਆਰਾ ਸਾਹਿਬ ਤੋਂ ਚੱਲ ਕੇ ਸ਼ਹਿਰ ਦੇ ਵੱਖ-ਵੱਖ ਸੈਕਟਰ ਤੇ ਸੁਸਾਇਟੀਆਂ ਨੂੰ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸੈਕਟਰ-79 ਮੁਹਾਲੀ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ। ਇਸ ਮੌਕੇ ਕਮੇਟੀ ਦੇ ਅਹੁਦੇਦਾਰਾਂ ਨੇ ਸਮੁੱਚੀ ਸਾਧ-ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਸ ਨਗਰ ਕੀਰਤਨ ‘ਚ ਵਧ ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਸ੍ਰੀ ਗੁਰੂ ਰਾਮਦਾਸ ਮਹਾਰਾਜ ਦਾ ਅਸ਼ੀਰਵਾਦ ਪ੍ਰਾਪਤ ਕਰਨ। ਮੀਟਿੰਗ ‘ਚ ਹੋਰਨਾਂ ਤੋਂ ਇਲਾਵਾ ਜੋਗਿੰਦਰ ਸਿੰਘ ਸੌਂਧੀ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਕਰਮ ਸਿੰਘ ਬਬਰਾ, ਪਰਮਜੀਤ ਸਿੰਘ ਗਿੱਲ, ਸੁਰਿੰਦਰ ਸਿੰਘ ਸੈਕਟਰ-80, ਸਰਬਜੀਤ ਸਿੰਘ ਬਾਜਵਾ, ਹਰੀ ਸਿੰਘ, ਪ੍ਰੀਤਮ ਸਿੰਘ, ਸਰਬਜੀਤ ਸਿੰਘ ਸੋਹਲ, ਜਸਪਾਲ ਸਿੰਘ, ਮੋਹਨਇੰਦਰਜੀਤ ਸਿੰਘ, ਹਰਵਿੰਦਰ ਸਿੰਘ, ਮਹਿੰਦਰ ਸਿੰਘ, ਇੰਦਰਜੀਤ ਸਿੰਘ, ਗੁਰਦੇਵ ਸਿੰਘ, ਕੁਲਦੀਪ ਸਿੰਘ, ਭੁਪਿੰਦਰ ਸਿੰਘ ਬੱਲ, ਗੁਰਦਰਸ਼ਨਦੀਪ ਸਿੰਘ, ਬੀ. ਐੱਸ. ਆਨੰਦ, ਸੁਰਜੀਤ ਸਿੰਘ, ਹਰਪਾਲ ਸਿੰਘ, ਜਗਦੀਸ਼ ਸਿੰਘ, ਬੀਬੀ ਹਰਜਿੰਦਰ ਕੌਰ, ਅਮਰੀਕ ਸਿੰਘ, ਬੀਬੀ ਕਰਮਜੀਤ ਕੌਰ, ਬੀਬੀ ਜਸਪ੍ਰੀਤ ਕੌਰ, ਪ੍ਰੇਮ ਸਿੰਘ ਤੇ ਗੁਰਨਾਮ ਸਿੰਘ ਸਮੇਤ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੋਰਵਾਸ ਵਲੋਂ ਗਮਾਡਾ ਦੁਆਰਾ ਵਸੂਲੇ ਗਏ ਈ.ਡੀ.ਸੀ. ਦੀ ਸਮਾਂਬੱਧ ਜਾਂਚ ਦੀ ਮੰਗ ਅਗਲੀ ਖ਼ਬਰ 500 ਗ੍ਰਾਮ ਹੈਰੋਇਨ ਬਰਾਮਦ ਹੋਣ ਦੇ ਮਾਮਲੇ ’ਚ ਗੈਂਗਸਟਰ ਜਸ਼ਨਪ੍ਰੀਤ ਸਮੇਤ ਤਿੰਨ ਮੁਲਜ਼ਮਾਂ ਦੀ ਜ਼ਮਾਨਤ ਰੱਦ
Ad Position 24