ਠੱਗੀ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
ਮਾਜਰੀ, 9 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਥਾਣਾ ਮੁੱਲਾਂਪੁਰ ਗਰੀਬਦਾਸ ਦੀ ਪੁਲਿਸ ਨੇ ਠੱਗੀ ਮਾਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਦੇਸ਼ ਕੁਮਾਰ ਪੁੱਤਰ ਸੁਭਾਸ਼ ਚੰਦਰ ਵਾਸੀ ਪਿੰਡ ਮੁੱਲਾਂਪੁਰ ਗਰੀਬਦਾਸ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਹੈ ਕਿ ਉਸ ਦੀ ਜਸਵਿੰਦਰ ਸਿੰਘ ਪੁੱਤਰ ਬਾਵਾ ਸਿੰਘ ਵਾਸੀ ਪਿੰਡ ਮਸਤਗੜ੍ਹ ਜ਼ਿਲ੍ਹਾ ਮੁਹਾਲੀ ਨਾਲ ਕਰੀਬ 8-10 ਸਾਲਾਂ ਤੋਂ ਜਾਣ-ਪਛਾਣ ਸੀ।
ਮਾਜਰੀ, 9 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਥਾਣਾ ਮੁੱਲਾਂਪੁਰ ਗਰੀਬਦਾਸ ਦੀ ਪੁਲਿਸ ਨੇ ਠੱਗੀ ਮਾਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਦੇਸ਼ ਕੁਮਾਰ ਪੁੱਤਰ ਸੁਭਾਸ਼ ਚੰਦਰ ਵਾਸੀ ਪਿੰਡ ਮੁੱਲਾਂਪੁਰ ਗਰੀਬਦਾਸ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਹੈ ਕਿ ਉਸ ਦੀ ਜਸਵਿੰਦਰ ਸਿੰਘ ਪੁੱਤਰ ਬਾਵਾ ਸਿੰਘ ਵਾਸੀ ਪਿੰਡ ਮਸਤਗੜ੍ਹ ਜ਼ਿਲ੍ਹਾ ਮੁਹਾਲੀ ਨਾਲ ਕਰੀਬ 8-10 ਸਾਲਾਂ ਤੋਂ ਜਾਣ-ਪਛਾਣ ਸੀ। ਉਸ ਨੇ ਸ਼ਿਕਾਇਤਕਰਤਾ ਨੂੰ ਆਪਣੀਆਂ ਗੱਲਾਂ ‘ਚ ਉਲਝਾ ਕੇ ਉਸ ਦੇ ਦਸਤਾਵੇਜ਼ਾਂ ਦੇ ਆਧਾਰ ‘ਤੇ ਅੱਡ-ਅੱਡ ਬੈਂਕਾਂ ਤੋਂ ਲੋਨ ਲੈ ਲਿਆ ਅਤੇ ਉਸ ਨੂੰ ਇਸ ਬਾਰੇ ਪਤਾ ਚੱਲਣ ਜਦੋਂ ਉਸ ਨੇ ਜਸਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਸ ਨੇ ਫ਼ੋਨ ਚੁੱਕਣਾ ਬੰਦ ਕਰ ਦਿੱਤਾ। ਪੁਲਿਸ ਵਲੋਂ ਸ਼ਿਕਾਇਤ ਦੇ ਆਧਾਰ ‘ਤੇ ਜਸਵਿੰਦਰ ਸਿੰਘ ਖ਼ਿਲਾਫ਼ ਠੱਗੀ ਦੇ ਦੋਸ਼ ਹੇਠ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 12 ਕਿੱਲੋ ਭੁੱਕੀ ਬਰਾਮਦ ਹੋਣ ਦੇ ਮਾਮਲੇ ’ ਚ ਅਦਾਲਤ ਨੇ ਦੋ ਮੁਲਜ਼ਮਾਂ ਨੂੰ ਭੇਜਿਆ ਇਕ ਦਿਨ ਦੇ ਪੁਲਿਸ ਰਿਮਾਂਡ ’ ਤੇ ਮਾਜਰੀ, 9 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਪੁਲਿਸ ਥਾਣਾ ਮਾਜਰੀ ਵਲੋਂ ਪਿੰਡ ਖਿਜ਼ਰਾਬਾਦ ਦੇ ਦੋ ਵਿਅਕਤੀਆਂ ਕੋਲੋਂ 12 ਕਿੱਲੋ ਭੁੱਕੀ ਬਰਾਮਦ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਮੰਗਤ ਸਿੰਘ ਉਰਫ਼ ਮੰਗਾ ਪੁੱਤਰ ਸਵ. ਹਰਬੰਸ ਸਿੰਘ ਅਤੇ ਗੁਰਵਿੰਦਰ ਸਿੰਘ ਉਰਫ਼ ਗਿੰਦਾ ਪੁੱਤਰ ਅਰਜਨ ਸਿੰਘ ਵਾਸੀਅਨ ਪਿੰਡ ਖਿਜ਼ਰਾਬਾਦ ਨੂੰ ਇਸ ਮਾਮਲੇ ‘ਚ ਨਾਮਜ਼ਦ ਕਰਦਿਆਂ ਗ੍ਰਿਫ਼ਤਾਰ ਕਰ ਲਿਆ। ਪੁਲਿਸ ਵਲੋਂ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਉਪਰੰਤ ਅੱਜ ਮੁਲਜ਼ਮਾਂ ਨੂੰ ਖਰੜ ਦੀ ਮਾਣਯੋਗ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਮਾਮਲੇ ਦੇ ਤਫ਼ਤੀਸ਼ ਅਫ਼ਸਰ ਐੱਸ.ਆਈ. ਪਵਨ ਕੁਮਾਰ ਨੇ ਦੱਸਿਆ ਕਿ ਪੁਲਿਸ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਮਾਮਲੇ ਸੰਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।