11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਦਿੱਲੀ ’ ਚ ਲੋਕਤੰਤਰ ਬਚਾਉਣ ਦਾ ਢੋਲ ਪਿੱਟਣ ਵਾਲੇ ਸੀ . ਜੇ . ਪੀ ਪੰਜਾਬ ’ ਚ ਚੋਣ ਬੇਨਿਯਮੀਆਂ ’ ਤੇ ਧਾਰੀ ਬੈਠੇ ਚੁੱਪੀ - ਪ੍ਰਿਤਪਾਲ ਸਿੰਘ ਬਲੀਏਵਾਲ

ਚੰਡੀਗੜ੍ਹ, 10 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਦਿੱਲੀ ’ਚ ਮੁੱਖ ਚੋਣ ਕਮਿਸ਼ਨਰ (ਸੀ. ਈ.

Ad Position 21
No active advertisement
ਅਜੀਤ ਡੈਸਕ 11-10-2026
ਚੰਡੀਗੜ੍ਹ, 10 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਦਿੱਲੀ ’ਚ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸੀ.ਜੇ.ਪੀ. ’ਤੇ ਸਵਾਲ ਉਠਾਉਂਦਿਆਂ ਪੰਜਾਬ ਭਾਜਪਾ ਦੇ ਸਹਿ-ਇੰਚਾਰਜ ਮੀਡੀਆ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਕਿਹਾ ਹੈ ਕਿ ਜੇਕਰ ਲੋਕਤੰਤਰ ਅਤੇ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਨੂੰ ਲੈ ਕੇ ਉਨ੍ਹਾਂ ਦੀ ਚਿੰਤਾ ਗੰਭੀਰ ਹੈ ਤਾਂ ਉਨ੍ਹਾਂ ਨੂੰ ਪੰਜਾਬ ’ਚ ਸਾਹਮਣੇ ਆਈਆਂ ਚੋਣ ਬੇਨਿਯਮੀਆਂ ਦੇ ਮਾਮਲਿਆਂ ’ਤੇ ਵੀ ਉਸੇ ਤਰ੍ਹਾਂ ਆਵਾਜ਼ ਉਠਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ’ਚ ਲੋਕਤੰਤਰ ਦੀ ਰਾਖੀ ਲਈ ਨਾਅਰੇ ਲਾਉਣ ਵਾਲਿਆਂ ਨੂੰ ਪੰਜਾਬ ਦੇ ਉਨ੍ਹਾਂ ਮਾਮਲਿਆਂ ਬਾਰੇ ਵੀ ਸਵਾਲ ਪੁੱਛਣੇ ਚਾਹੀਦੇ ਹਨ, ਜਿੱਥੇ ਚੋਣ ਪ੍ਰਕਿਰਿਆ ਦੀ ਨਿਰਪੱਖਤਾ ’ਤੇ ਗੰਭੀਰ ਸਵਾਲ ਖੜ੍ਹੇ ਹੋਏ ਹਨ।ਬਲੀਏਵਾਲ ਨੇ ਪੰਜਾਬ ਦੇ 50 ਵਾਰਡਾਂ ’ਚ ਮੁੜ ਚੋਣਾਂ ਕਰਵਾਉਣ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਟਿਆਲਾ ਦੇ 28 ਅਤੇ ਮੋਗਾ ਜ਼ਿਲ੍ਹੇ ਦੇ 22 ਵਾਰਡਾਂ ’ਚ ਚੋਣ ਪ੍ਰਕਿਰਿਆ ਦੌਰਾਨ ਕਥਿਤ ਤੌਰ ’ਤੇ ਗੰਭੀਰ ਰੁਕਾਵਟਾਂ ਪੈਦਾ ਕੀਤੀਆਂ ਗਈਆਂ ਸਨ। ਉਨ੍ਹਾਂ ਅਨੁਸਾਰ, ਤੱਥ-ਖੋਜ ਕਮਿਸ਼ਨ ਵਲੋਂ ਦਰਜ ਕੀਤੇ ਗਏ ਤੱਥਾਂ ’ਚ ਨਾਮਜ਼ਦਗੀ ਪੱਤਰ ਖੋਹਣ ਜਾਂ ਨਸ਼ਟ ਕਰਨ ਅਤੇ ਉਮੀਦਵਾਰਾਂ ਨੂੰ ਧਮਕਾਉਣ ਵਰਗੀਆਂ ਘਟਨਾਵਾਂ ਦਾ ਜ਼ਿਕਰ ਕੀਤਾ ਗਿਆ ਸੀ। ਇਹ ਮਾਮਲੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਅਧੀਨ ਚੋਣ ਪ੍ਰਬੰਧਾਂ ਦੀ ਨਿਰਪੱਖਤਾ ਬਾਰੇ ਸਵਾਲ ਖੜ੍ਹੇ ਕਰਦੇ ਹਨ। ਉਨ੍ਹਾਂ ਸੀ.ਜੇ.ਪੀ. ਨੂੰ ਪੰਜਾਬ ਆ ਕੇ ਚੋਣ ਪ੍ਰਬੰਧਾਂ ਬਾਰੇ ਸਵਾਲ ਉਠਾਉਣ ਅਤੇ ਸੂਬੇ ’ਚ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਯਕੀਨੀ ਬਣਾਉਣ ਲਈ ਆਪਣੀ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਦੀ ਆਮ ਆਦਮੀ ਪਾਰਟੀ ਵਲੋਂ .. ਅਗਲੀ ਖ਼ਬਰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ ਚ ਤਬਦੀਲ ਕਰੇ ਸਰਕਾਰ - ਕਾਹਲੋਂ
Ad Position 24