ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵਲੋਂ ਸ੍ਰੀ ਰਾਮ ਲੀਲ੍ਹਾ ਦਾ ਉਦਘਾਟਨ
ਖਰੜ, 10 ਅਕਤੂਬਰ (ਮਾਨ/ਜੰਡਪੁਰੀ)-ਸ੍ਰੀ ਰਾਮ ਲੀਲ੍ਹਾ ਡਰਾਮਾਟਿਕ ਕਲੱਬ ਖਰੜ ਵਲੋਂ ਸ੍ਰੀ ਰਾਮ ਲੀਲ੍ਹਾ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ। ਇਸ ਮੌਕੇ ਰਾਮ ਲੀਲ੍ਹਾ ਦੇ ਮੰਚਨ ਦਾ ਉਦਘਾਟਨ ਪੰਜਾਬ ਕਿਸਾਨ ਕਾਂਗਰਸ ਦੇ ਜਨਰਲ ਸਕੱਤਰ ਗੁਰਪ੍ਰਤਾਪ ਸਿੰਘ ਪਡਿਆਲਾ ਵਲੋਂ ਕੀਤਾ ਗਿਆ।
ਖਰੜ, 10 ਅਕਤੂਬਰ (ਮਾਨ/ਜੰਡਪੁਰੀ)-ਸ੍ਰੀ ਰਾਮ ਲੀਲ੍ਹਾ ਡਰਾਮਾਟਿਕ ਕਲੱਬ ਖਰੜ ਵਲੋਂ ਸ੍ਰੀ ਰਾਮ ਲੀਲ੍ਹਾ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ। ਇਸ ਮੌਕੇ ਰਾਮ ਲੀਲ੍ਹਾ ਦੇ ਮੰਚਨ ਦਾ ਉਦਘਾਟਨ ਪੰਜਾਬ ਕਿਸਾਨ ਕਾਂਗਰਸ ਦੇ ਜਨਰਲ ਸਕੱਤਰ ਗੁਰਪ੍ਰਤਾਪ ਸਿੰਘ ਪਡਿਆਲਾ ਵਲੋਂ ਕੀਤਾ ਗਿਆ। ਰਾਮ ਲੀਲ੍ਹਾ ਦੇ ਮੰਚਨ ਦੇ ਪਹਿਲੇ ਦਿਨ ਸਰਵਣ ਵਲੋਂ ਆਪਣੇ ਮਾਤਾ-ਪਿਤਾ ਨੂੰ ਤੀਰਥ ਯਾਤਰਾ ‘ਤੇ ਲਿਜਾਣ ਅਤੇ ਰਾਜਾ ਦਸ਼ਰਥ ਵਲੋਂ ਸਰਵਣ ‘ਤੇ ਸ਼ਬਦ ਭੇਦੀ ਤੀਰ ਚਲਾਉਣ ਅਤੇ ਸਰਵਣ ਦੇ ਜ਼ਖ਼ਮੀ ਹੋਣ ਦਾ ਦ੍ਰਿਸ਼ ਦਿਖਾਇਆ ਗਿਆ। ਇਸ ਮੌਕੇ ਰਾਮ ਲੀਲ੍ਹਾ ਦੇਖਣ ਲਈ ਪੁੱਜੇ ਵੱਡੀ ਗਿਣਤੀ ਲੋਕਾਂ ਨੇ ਭਗਵਾਨ ਸ੍ਰੀ ਰਾਮਚੰਦਰ ਜੀ ਦੇ ਜੀਵਨ ਨਾਲ ਸੰਬੰਧਿਤ ਪ੍ਰਸੰਗਾਂ ਦਾ ਅਨੰਦ ਮਾਣਿਆ। ਇਸ ਮੌਕੇ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪ੍ਰਭੂ ਸ੍ਰੀ ਰਾਮ ਜੀ ਦਾ ਜੀਵਨ ਸਾਨੂੰ ਸਚਾਈ, ਮਰਿਆਦਾ, ਤਿਆਗ, ਸੇਵਾ ਅਤੇ ਆਪਣੇ ਫ਼ਰਜ਼ਾਂ ਦੀ ਪਾਲਣਾ ਕਰਨ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਦੇ ਆਦਰਸ਼ ਅੱਜ ਵੀ ਸਮਾਜ ਲਈ ਪ੍ਰਸੰਗਿਕ ਹਨ ਅਤੇ ਹਰ ਵਿਅਕਤੀ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ‘ਚ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਮ ਲੀਲ੍ਹਾ ਵਰਗੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਸਾਡੀ ਅਮੀਰ ਭਾਰਤੀ ਸੰਸਕ੍ਰਿਤੀ ਅਤੇ ਵਿਰਾਸਤ ਨੂੰ ਸੰਭਾਲਣ ‘ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅਜਿਹੇ ਸਮਾਗਮਾਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਆਪਣੇ ਧਰਮ, ਸੱਭਿਆਚਾਰ ਅਤੇ ਨੈਤਿਕ ਕਦਰਾਂ-ਕੀਮਤਾਂ ਬਾਰੇ ਜਾਣੂ ਹੋਣ ਦਾ ਮੌਕਾ ਮਿਲਦਾ ਹੈ। ਇਸ ਦੇ ਨਾਲ ਹੀ ਸਮਾਜ ‘ਚ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਧਾਰਮਿਕ ਸਦਭਾਵਨਾ ਨੂੰ ਵੀ ਮਜ਼ਬੂਤੀ ਮਿਲਦੀ। ਇਸੇ ਦੌਰਾਨ ਮੁੱਖ ਮਹਿਮਾਨ ਗੁਰਪ੍ਰਤਾਪ ਸਿੰਘ ਪਡਿਆਲਾ ਵਲੋਂ ਕਲੱਬ ਨੂੰ 1 ਲੱਖ ਰੁ. ਦੀ ਮਾਲੀ ਮਦਦ ਭੇਟ ਕੀਤੀ ਗਈ। ਅੰਤ ‘ਚ ਕਲੱਬ ਦੇ ਸਮੁੱਚੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਗੁਰਪ੍ਰਤਾਪ ਸਿੰਘ ਪਡਿਆਲਾ ਦਾ ਯਾਦਗਾਰੀ ਚਿੰਨ੍ਹੇ ਭੇਟ ਕਰਕੇ ਸਨਮਾਨ ਕੀਤਾ ਗਿਆ। ਇਸ ਮੌਕੇ ਸੁਰਜੀਤ ਸਿੰਘ, ਰਵਿੰਦਰ ਸਿੰਘ ਬੌਬੀ, ਕੁਲਵਿੰਦਰ ਸਿੰਘ, ਮੁਕੇਸ਼ ਰਾਣਾ, ਪ੍ਰਿੰਸ ਸਰਮਾ ਕੁਰਾਲੀ, ਸ਼ਿਵ ਚਰਨ ਪਿੰਕੀ, ਵਰਿੰਦਰ ਭਾਮਾ, ਯੋਗੇਸ਼ ਕਪਿਲ, ਪੰਕਜ ਚੱਢਾ, ਸ਼ਾਮ ਸੁੰਦਰ ਲਾਂਬਾ, ਹਰ ਗੋਪਾਲ ਬਿੱਲੂ, ਪ੍ਰਵੀਨ ਕਰਵੱਲ, ਜਗਦੀਸ਼ ਧੀਮਾਨ, ਅਜੇ ਕੁਮਾਰ ਬੱਬੂ, ਮਿੱਕੀ ਸੈਣੀ, ਸਰਬਜੀਤ ਸਿੰਘ ਤੇ ਪ੍ਰਿੰਸ ਸੈਣੀ ਆਦਿ ਵੀ ਹਜ਼ਾਰ ਸਨ।