11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਡਾ . ਆਹਲੂਵਾਲੀਆ ਦੀ ਅਗਵਾਈ ਹੇਠ ਲਗਾਏ ਗਏ ਕੈਂਪ ਦੌਰਾਨ 134 ਮਰੀਜ਼ਾਂ ਦੀ ਸਿਹਤ ਜਾਂਚ 66 ਲੋਕਾਂ ਦੇ ਸਿਹਤ ਕਾਰਡ ਬਣਾਏ

ਐੱਸ. ਏ.

Ad Position 21
No active advertisement
ਮੁਹਾਲੀ ਦੇ ਸੈਕਟਰ-78 ਵਿਖੇ ਡਾ. ਸੰਨੀ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਲਗਾਏ ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਦੇ ਹੋਏ ਮਾਹਿਰ ਡਾਕਟਰ। ਅਜੀਤ ਤਸਵੀਰ 11-10-2026
ਐੱਸ. ਏ. ਐੱਸ. ਨਗਰ, 10 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਲੋਕਾਂ ਦੀ ਸਿਹਤ ਸੰਭਾਲ ਅਤੇ ਉਨ੍ਹਾਂ ਨੂੰ ਘਰਾਂ ਦੇ ਨੇੜੇ ਮਿਆਰੀ ਡਾਕਟਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅੱਜ ਮੁਹਾਲੀ ਦੇ ਸੈਕਟਰ-78 ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ। ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ ਵਾਰਡ ਨੰ. 6 ਦੇ ਕੌਂਸਲਰ ਡਾ. ਸੰਨੀ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਦੌਰਾਨ ਮਾਹਿਰ ਡਾਕਟਰਾਂ ਵਲੋਂ 134 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 66 ਯੋਗ ਲਾਭਪਾਤਰੀਆਂ ਦੇ ਸਿਹਤ ਕਾਰਡ ਵੀ ਬਣਾਏ ਗਏ। ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਤੀ ਜਾਗਰੂਕ ਕਰਨਾ, ਬਿਮਾਰੀਆਂ ਦੀ ਸਮੇਂ ਸਿਰ ਪਛਾਣ ਨੂੰ ਉਤਸ਼ਾਹਿਤ ਕਰਨਾ ਅਤੇ ਲੋੜਵੰਦਾਂ ਨੂੰ ਮੁਫ਼ਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣਾ ਸੀ। ਇਸ ਮੌਕੇ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦੀ ਸਿਹਤ ਦੀ ਜਾਂਚ ਕਰਨ ਦੇ ਨਾਲ-ਨਾਲ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ। ਕੈਂਪ ਦੌਰਾਨ ਮੁੱਖ ਤੌਰ ‘ਤੇ ਦੰਦਾਂ ਦੀ ਜਾਂਚ, ਸਕੇਲਿੰਗ, ਫਿਲਿੰਗ, ਦੰਦ ਕੱਢਣ ਅਤੇ ਮੂੰਹ ਨਾਲ ਸੰਬੰਧਿਤ ਹੋਰਨਾਂ ਸਮੱਸਿਆਵਾਂ ਦਾ ਇਲਾਜ ਕੀਤਾ ਗਿਆ। ਇਸ ਦੇ ਨਾਲ ਹੀ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦੀ ਜਾਂਚ ਅਤੇ ਔਰਤਾਂ ਦੀ ਸਿਹਤ ਸੰਬੰਧੀ ਵਿਸ਼ੇਸ਼ ਸਕ੍ਰੀਨਿੰਗ ਦੀ ਸਹੂਲਤ ਵੀ ਮੁਹੱਈਆ ਕਰਵਾਈ ਗਈ। ਇਸ ਮੌਕੇ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਲੋਕਾਂ ਦੀ ਸਿਹਤ ਦੀ ਸੰਭਾਲ ਸਿਰਫ਼ ਇਲਾਜ ਤੱਕ ਸੀਮਿਤ ਨਹੀਂ ਹੈ, ਸਗੋਂ ਸਮੇਂ ਸਿਰ ਜਾਂਚ, ਸਹੀ ਜਾਣਕਾਰੀ ਅਤੇ ਸਿਹਤ ਸਹੂਲਤਾਂ ਦੀ ਆਸਾਨ ਪਹੁੰਚ ਵੀ ਇਸ ਦਾ ਅਹਿਮ ਹਿੱਸਾ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਲੋੜੀਂਦੀਆਂ ਡਾਕਟਰੀ ਸੇਵਾਵਾਂ ਪ੍ਰਾਪਤ ਕਰਨ ਦਾ ਮੌਕਾ ਵੀ ਦਿੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਅੰਤ ‘ਚ ਉਨ੍ਹਾਂ ਸੈਕਟਰ-78 ਦੇ ਵਸਨੀਕਾਂ, ਡਾਕਟਰਾਂ ਦੀ ਟੀਮ, ਸਿਹਤ ਕਰਮਚਾਰੀਆਂ, ਵਲੰਟੀਅਰਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ‘ਮੇਰਾ ਮੁਹਾਲੀ, ਮੇਰੀ ਜ਼ਿੰਮੇਵਾਰੀ’ ਦੀ ਭਾਵਨਾ ਨਾਲ ਲੋਕਾਂ ਦੀ ਭਲਾਈ ਲਈ ਅਜਿਹੇ ਉਪਰਾਲੇ ਨਿਰੰਤਰ ਜਾਰੀ ਰੱਖੇ ਜਾਣਗੇ ਤਾਂ ਜੋ ਵੱਧ ਤੋਂ ਵੱਧ ਪਰਿਵਾਰਾਂ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਸੀ . ਜੀ . ਸੀ . ਯੂਨੀਵਰਸਿਟੀ ਮੁਹਾਲੀ ਵਿਖੇ 20 ਤੋਂ ਵੱਧ ਦੇਸ਼ਾਂ ਦੇ ਸਿੱਖਿਆ ਮਾਹਿਰਾਂ ਦਾ ਮਹਾਂਕੁੰਭ ਕਰਵਾਇਆ ਅਧਿਆਪਨ ਦ... ਅਗਲੀ ਖ਼ਬਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵਲੋਂ ਸ੍ਰੀ ਰਾਮ ਲੀਲ੍ਹਾ ਦਾ ਉਦਘਾਟਨ
Ad Position 24