ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸੰਮੇਲਨ
ਡੇਰਾਬੱਸੀ, 11 ਅਕਤੂਬਰ (ਗੁਰਮੀਤ ਸਿੰਘ)-ਡੇਰਾਬੱਸੀ ਖੇਤਰ ‘ਚ ਝੋਨੇ ਦੀ ਰਹਿੰਦ-ਖੂੰਹਦ (ਪਰਾਲੀ) ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਸਰਕਾਰ ਵਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ‘ਤੇ ਪਾਬੰਦੀ ਲਗਾਉਣ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਬਾਵਜੂਦ ਇਸ ਰੁਝਾਨ ਨੂੰ ਪੂਰੀ ਤਰ੍ਹਾਂ ਠੱਲ੍ਹ ਨਹੀਂ ਪੈ ਰਹੀ।
ਪ
ਪਿੰਡ ਈਸਾਪੁਰ ਤੋਂ ਭਾਂਖਰਪੁਰ ਨੂੰ ਜਾਂਦੀ ਸੜਕ ਨੇੜੇ ਖੇਤਾਂ ’ਚ ਝੋਨੇ ਦੀ ਰਹਿੰਦ-ਖੂੰਹਦ ਨੂੰ ਲਗਾਈ ਗਈ ਅੱਗ ਦਾ ਦ੍ਰਿਸ਼। ਤਸਵੀਰ : ਗੁਰਮੀਤ ਸਿੰਘ
12-10-2026
ਡੇਰਾਬੱਸੀ, 11 ਅਕਤੂਬਰ (ਗੁਰਮੀਤ ਸਿੰਘ)-ਡੇਰਾਬੱਸੀ ਖੇਤਰ ‘ਚ ਝੋਨੇ ਦੀ ਰਹਿੰਦ-ਖੂੰਹਦ (ਪਰਾਲੀ) ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਸਰਕਾਰ ਵਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ‘ਤੇ ਪਾਬੰਦੀ ਲਗਾਉਣ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਬਾਵਜੂਦ ਇਸ ਰੁਝਾਨ ਨੂੰ ਪੂਰੀ ਤਰ੍ਹਾਂ ਠੱਲ੍ਹ ਨਹੀਂ ਪੈ ਰਹੀ। ਬੀਤੀ ਸ਼ਾਮ ਈਸਾਪੁਰ ਤੋਂ ਭਾਂਖਰਪੁਰ ਨੂੰ ਜਾਂਦੀ ਸੜਕ ਨੇੜੇ ਖੇਤਾਂ ‘ਚ ਕਿਸੇ ਨੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਈ ਹੋਈ ਸੀ, ਜਿਸ ਕਾਰਨ ਇਲਾਕੇ ‘ਚ ਧੂੰਆਂ ਫੈਲਿਆ ਹੋਇਆ ਸੀ। ਇਸ ਘਟਨਾ ਨੇ ਪ੍ਰਸ਼ਾਸਨ ਦੀ ਨਿਗਰਾਨੀ ਅਤੇ ਕਾਰਵਾਈ ਨੂੰ ਲੈ ਕੇ ਸਵਾਲ ਖੜ੍ਹੇ ਕਰ ਦਿੱਤੇ ਹਨ। ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਅਤੇ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਲਈ ਜਾਗਰੂਕਤਾ ਕੈਂਪ ਲਗਾ ਕੇ ਵਿਕਲਪਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ, ਪਰ ਇਸ ਦੇ ਬਾਵਜੂਦ ਖੇਤਾਂ ‘ਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਜਾਰੀ ਹਨ। ਪੰਜਾਬ ਸਰਕਾਰ ਵਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪਿਛਲੇ ਸਮੇਂ ਦੌਰਾਨ ਅਜਿਹੇ ਮਾਮਲਿਆਂ ‘ਚ ਕੇਸ ਵੀ ਦਰਜ ਕੀਤੇ ਗਏ ਸਨ, ਪਰ ਇਸ ਦੇ ਬਾਵਜੂਦ ਸਮੱਸਿਆ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਈ। ਲੋਕਾਂ ਨੇ ਮੰਗ ਕੀਤੀ ਹੈ ਕਿ ਪ੍ਰਸ਼ਾਸਨ ਖੇਤਰ ‘ਚ ਨਿਗਰਾਨੀ ਵਧਾਏ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕਰੇ ਤਾਂ ਜੋ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ।