12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

1105 ਨਸ਼ੀਲੇ ਕੈਪਸੂਲਾਂ ਸਮੇਤ ਨੌਜਵਾਨ ਗ੍ਰਿਫ਼ਤਾਰ

ਡੇਰਾਬੱਸੀ, 11 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਮੁਬਾਰਿਕਪੁਰ ਪੁਲਿਸ ਚੌਕੀ ਦੀ ਟੀਮ ਨੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਹਿਮਾਚਲ ਪ੍ਰਦੇਸ਼ ਨਾਲ ਸੰਬੰਧਿਤ ਇਕ ਨੌਜਵਾਨ ਨੂੰ 1105 ਨਸ਼ੀਲੇ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕਰਨ ‘ਚ ਸਫ਼ਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐੱਨ.

Ad Position 21
No active advertisement
ਅਜੀਤ ਡੈਸਕ 12-10-2026
ਡੇਰਾਬੱਸੀ, 11 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਮੁਬਾਰਿਕਪੁਰ ਪੁਲਿਸ ਚੌਕੀ ਦੀ ਟੀਮ ਨੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਹਿਮਾਚਲ ਪ੍ਰਦੇਸ਼ ਨਾਲ ਸੰਬੰਧਿਤ ਇਕ ਨੌਜਵਾਨ ਨੂੰ 1105 ਨਸ਼ੀਲੇ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕਰਨ ‘ਚ ਸਫ਼ਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁਬਾਰਿਕਪੁਰ ਪੁਲਿਸ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ 10 ਅਕਤੂਬਰ ਨੂੰ ਪੁਲਿਸ ਪਾਰਟੀ ਇਲਾਕੇ ‘ਚ ਗਸ਼ਤ ਕਰਦਿਆਂ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। ਇਸੇ ਦੌਰਾਨ ਸ਼ਾਮ ਦੇ ਕਰੀਬ 5.40 ਵਜੇ ਜਦੋਂ ਪੁਲਿਸ ਟੀਮ ਮੁਬਾਰਿਕਪੁਰ ਵਿਖੇ ਓਲਡ ਕਾਲਕਾ-ਅੰਬਾਲਾ ਰੋਡ ‘ਤੇ ਮੌਜੂਦ ਸੀ ਤਾਂ ਢਕੌਲੀ ਵਾਲੀ ਸਾਈਡ ਤੋਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਦੇ ਮੋਢੇ ‘ਤੇ ਇਕ ਬੈਗ ਲਟਕ ਰਿਹਾ ਸੀ। ਉਨ੍ਹਾਂ ਦੱਸਿਆ ਕਿ ਸਾਹਮਣੇ ਖੜ੍ਹੀ ਪੁਲਿਸ ਪਾਰਟੀ ਨੂੰ ਵੇਖਦਿਆਂ ਹੀ ਉਕਤ ਨੌਜਵਾਨ ਇਕਦਮ ਪਿੱਛੇ ਨੂੰ ਮੁੜਨ ਲੱਗਿਆ ਅਤੇ ਸ਼ੱਕ ਪੈਣ ‘ਤੇ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਰੋਕ ਕੇ ਕਾਬੂ ਕਰ ਲਿਆ। ਇਸ ਤੋਂ ਬਾਅਦ ਪੁਲਿਸ ਵਲੋਂ ਨਿਯਮਾਂ ਅਨੁਸਾਰ ਕੀਤੀ ਗਈ ਤਲਾਸ਼ੀ ਦੌਰਾਨ ਉਸ ਦੇ ਬੈਗ ‘ਚੋਂ 1105 ਨਸ਼ੀਲੇ ਕੈਪਸੂਲ ਬਰਾਮਦ ਹੋਏ। ਪੁਲਿਸ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਰਾਹੁਲ ਕੁਮਾਰ ਉਰਫ਼ ਲੱਕੀ ਪੁੱਤਰ ਸਵਰੂਪ ਕੁਮਾਰ ਵਾਸੀ ਪਿੰਡ ਭਟੇਹ ਜ਼ਿਲ੍ਹਾ ਕਾਂਗੜਾ (ਹਿਮਾਚਲ ਪ੍ਰਦੇਸ਼) ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ ‘ਚ ਪੇਸ਼ ਕਰਕੇ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ ’ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸੰਮੇਲਨ
Ad Position 24