12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਗਲੀ ’ ਚ ਸ਼ਰੇਆਮ ਸ਼ਰਾਬ ਪੀਣ ਕਾਰਨ ਪ੍ਰੀਤ ਕਾਲੋਨੀ ਦੇ ਵਸਨੀਕਾਂ ’ ਚ ਰੋਸ ਸੜਕ ਜਾਮ ਕਰਨ ਦੀ ਦਿੱਤੀ ਚਿਤਾਵਨੀ

ਜ਼ੀਰਕਪੁਰ, 11 ਅਕਤੂਬਰ (ਮਨਿੰਦਰ ਸਿੰਘ)-ਚੰਡੀਗੜ੍ਹ-ਅੰਬਾਲਾ ਹਾਈਵੇਅ ‘ਤੇ ਸਥਿਤ ਪ੍ਰੀਤ ਕਾਲੋਨੀ ‘ਚ ਸ਼ਰਾਬ ਦੇ ਠੇਕੇ ਨੂੰ ਲੈ ਕੇ ਸਥਾਨਕ ਵਸਨੀਕਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦਾ ਦੋਸ਼ ਹੈ ਕਿ ਠੇਕੇ ਤੋਂ ਸ਼ਰਾਬ ਖ਼ਰੀਦਣ ਵਾਲੇ ਵਿਅਕਤੀ ਗਲੀ ‘ਚ ਸ਼ਰ੍ਹੇਆਮ ਸ਼ਰਾਬ ਪੀਂਦੇ ਹਨ, ਜਿਸ ਕਾਰਨ ਇਲਾਕੇ ਦਾ ਮਾਹੌਲ ਖ਼ਰਾਬ ਹੋ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 12-10-2026
ਜ਼ੀਰਕਪੁਰ, 11 ਅਕਤੂਬਰ (ਮਨਿੰਦਰ ਸਿੰਘ)-ਚੰਡੀਗੜ੍ਹ-ਅੰਬਾਲਾ ਹਾਈਵੇਅ ‘ਤੇ ਸਥਿਤ ਪ੍ਰੀਤ ਕਾਲੋਨੀ ‘ਚ ਸ਼ਰਾਬ ਦੇ ਠੇਕੇ ਨੂੰ ਲੈ ਕੇ ਸਥਾਨਕ ਵਸਨੀਕਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦਾ ਦੋਸ਼ ਹੈ ਕਿ ਠੇਕੇ ਤੋਂ ਸ਼ਰਾਬ ਖ਼ਰੀਦਣ ਵਾਲੇ ਵਿਅਕਤੀ ਗਲੀ ‘ਚ ਸ਼ਰ੍ਹੇਆਮ ਸ਼ਰਾਬ ਪੀਂਦੇ ਹਨ, ਜਿਸ ਕਾਰਨ ਇਲਾਕੇ ਦਾ ਮਾਹੌਲ ਖ਼ਰਾਬ ਹੋ ਰਿਹਾ ਹੈ। ਵਸਨੀਕਾਂ ਅਨੁਸਾਰ ਸ਼ਾਮ ਹੁੰਦਿਆਂ ਹੀ ਗਲੀ ‘ਚ ਸ਼ਰਾਬ ਪੀਣ ਵਾਲਿਆਂ ਦਾ ਜਮਵਾੜਾ ਲੱਗਣਾ ਸ਼ੁਰੂ ਹੋ ਜਾਂਦਾ ਹੈ, ਜਿਸ ਕਾਰਨ ਔਰਤਾਂ, ਬੱਚਿਆਂ ਤੇ ਬਜ਼ੁਰਗਾਂ ਨੂੰ ਲੰਘਣ ‘ਚ ਮੁਸ਼ਕਿਲ ਆਉਂਦੀ ਹੈ। ਲੋਕਾਂ ਦਾ ਕਹਿਣਾ ਹੈ ਕਿ ਸ਼ਰਾਬ ਪੀਣ ਵਾਲਿਆਂ ਨੂੰ ਰੋਕਣ ‘ਤੇ ਕਈ ਵਾਰ ਤਕਰਾਰ ਹੋਣ ਦੇ ਹਾਲਾਤ ਬਣ ਜਾਂਦੇ ਹਨ। ਉਨ੍ਹਾਂ ਇਲਾਕੇ ‘ਚ ਹੋਰ ਨਸ਼ਿਆਂ ਦੇ ਸੇਵਨ ਅਤੇ ਚੋਰੀ ਦੀਆਂ ਘਟਨਾਵਾਂ ਬਾਰੇ ਵੀ ਚਿੰਤਾ ਜ਼ਾਹਿਰ ਕੀਤੀ। ਸਥਾਨਕ ਵਸਨੀਕਾਂ ਨੇ ਕਿਹਾ ਕਿ ਉਨ੍ਹਾਂ ਦੀ ਕਾਲੋਨੀ ਤੋਂ ਪੁਲਿਸ ਬੀਟ ਬਾਕਸ ਥੋੜ੍ਹੀ ਦੂਰੀ ‘ਤੇ ਸਥਿਤ ਹੈ, ਪਰ ਇਸ ਦੇ ਬਾਵਜੂਦ ਸਮੱਸਿਆ ਹੱਲ ਨਹੀਂ ਹੋ ਰਹੀ। ਉਨ੍ਹਾਂ ਪ੍ਰਸ਼ਾਸਨ ਤੋਂ ਸ਼ਰਾਬ ਦੇ ਠੇਕੇ ਨੂੰ ਰਿਹਾਇਸ਼ੀ ਇਲਾਕੇ ਤੋਂ ਕਿਸੇ ਹੋਰ ਪਾਸੇ ਤਬਦੀਲ ਕਰਨ ਤੇ ਜਨਤਕ ਥਾਂ ‘ਤੇ ਸ਼ਰਾਬ ਪੀਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ। ਉਧਰ ਦੂਜੇ ਪਾਸੇ ਮਾਮਲੇ ਸੰਬੰਧੀ ਸੰਪਰਕ ਕਰਨ ‘ਤੇ ਥਾਣਾ ਜ਼ੀਰਕਪੁਰ ਦੇ ਐਸ. ਐਚ. ਓ. ਇੰਸਪੈਕਟਰ ਜਸਵੀਰ ਸਿੰਘ ਤੂਰ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ‘ਚ ਆ ਗਿਆ ਹੈ। ਰਿਹਾਇਸ਼ੀ ਖੇਤਰ ‘ਚ ਸ਼ਰ੍ਹੇਆਮ ਸ਼ਰਾਬ ਪੀਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਖੇਤਰ ‘ਚ ਪੁਲਿਸ ਦੀ ਗਸ਼ਤ ਵਧਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਭਗੌੜਿਆਂ ਖ਼ਿਲਾਫ਼ ਪੁਲਿਸ ਦੀ ਕਾਰਵਾਈ , 8 ਗ੍ਰਿਫ਼ਤਾਰ ਚੈੱਕ ਬਾਊਂਸ ਦੇ 5 ਮਾਮਲਿਆਂ ਨਾਲ ਸੰਬੰਧਿਤ ਮੁਲਜ਼ਮ ਵੀ ਕਾਬੂ ਅਗਲੀ ਖ਼ਬਰ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਜਾ ਰਹੀਆਂ ਜਾਨਾਂ ਚਿੰਤਾ ਦਾ ਵਿਸ਼ਾ - ਕਾਲੇਵਾਲ
Ad Position 24