ਸਰਕਾਰ ਕਿਸਾਨਾਂ ਤੇ ਆੜ੍ਹਤੀਆਂ ਦੀ ਲਵੇ ਸਾਰ - ਪਰਮਿੰਦਰ ਸਿੰਘ ਸੋਨਾ ਲਿਫ਼ਟਿੰਗ ਨਾ ਹੋਣ ਕਰਕੇ ਖਰੜ ਦੀ ਮੰਡੀ ’ਚ ਝੋਨਾ ਹੋਇਆ ਖ਼ਰਾਬ
ਖਰੜ, 12 ਅਕਤੂਬਰ (ਜੰਡਪੁਰੀ)-ਕਾਂਗਰਸ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਸੋਨਾ ਵਲੋਂ ਖਰੜ ਦੀ ਅਨਾਜ ਮੰਡੀ ਵਿਖੇ ਪਹੁੰਚ ਕੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਖਰੜ ਦੀ ਅਨਾਜ ਮੰਡੀ ‘ਚ ਝੋਨੇ ਦੀਆਂ ਭਰੀਆਂ 40 ਹਜ਼ਾਰ ਬੋਰੀਆਂ ਦੀ ਲਿਫ਼ਟਿੰਗ ਨਾ ਹੋਣ ਕਰਕੇ ਬੀਤੇ ਕੱਲ੍ਹ ਹੋਈ ਬੇਮੌਸਮੀ ਬਰਸਾਤ ਕਾਰਨ ਝੋਨੇ ਦਾ ਵੱਡੇ ਪੱਧਰ ‘ਤੇ ਨੁਕਸਾਨ ਹੋਇਆ ਹੈ।
ਖਰੜ, 12 ਅਕਤੂਬਰ (ਜੰਡਪੁਰੀ)-ਕਾਂਗਰਸ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਸੋਨਾ ਵਲੋਂ ਖਰੜ ਦੀ ਅਨਾਜ ਮੰਡੀ ਵਿਖੇ ਪਹੁੰਚ ਕੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਖਰੜ ਦੀ ਅਨਾਜ ਮੰਡੀ ‘ਚ ਝੋਨੇ ਦੀਆਂ ਭਰੀਆਂ 40 ਹਜ਼ਾਰ ਬੋਰੀਆਂ ਦੀ ਲਿਫ਼ਟਿੰਗ ਨਾ ਹੋਣ ਕਰਕੇ ਬੀਤੇ ਕੱਲ੍ਹ ਹੋਈ ਬੇਮੌਸਮੀ ਬਰਸਾਤ ਕਾਰਨ ਝੋਨੇ ਦਾ ਵੱਡੇ ਪੱਧਰ ‘ਤੇ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਮੰਡੀ ਦਾ ਦੌਰਾ ਕਰਨ ‘ਤੇ ਸਾਹਮਣੇ ਆਇਆ ਕਿ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਖ਼ਰੀਦੀ ਗਈ ਫ਼ਸਲ ਦੀ ਲਿਫ਼ਟਿੰਗ ਨਾ ਹੋਣ ਕਰਕੇ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਖਰੜ ‘ਚ ਫ਼ਸਲਾਂ ਦੀ ਆਮਦ ਦੇ ਮੁਤਾਬਿਕ ਅਨਾਜ ਮੰਡੀ ਦਾ ਅਕਾਰ ਬਹੁਤ ਛੋਟਾ ਹੈ। ਉਨ੍ਹਾਂ ਸਥਾਨਕ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਖਰੜ ਦੀ ਅਨਾਜ ਮੰਡੀ ‘ਚ ਲਿਫ਼ਟਿੰਗ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਥੋੜ੍ਹੀ ਰਾਹਤ ਮਿਲ ਸਕੇ। ਇਸ ਮੌਕੇ ਉਨ੍ਹਾਂ ਦੇ ਨਾਲ ਖੇਤਰ ਦੇ ਕਿਸਾਨ ਅਤੇ ਕਈ ਆੜ੍ਹਤੀ ਵੀ ਹਾਜ਼ਰ ਸਨ।